ਹੁਸ਼ਿਆਰਪੁਰ : ਸ਼ਹਿਰ ਦੀ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਅਨਿਸ਼ਚਤ ਕਾਲ ਲਈ ਭੁੱਖ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ। ਇਹ ਭੁੱਖ ਹੜ੍ਹਤਾਲ ਦਿੱਲੀ ਵਿਖੇ ਹੋਏ ਸ੍ਰੀ ਗੁਰੂ ਰਵਿਦਾਸ ਮੰਦਰ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ 97 ਲੋਕਾਂ ਦੀ ਰਿਹਾਈ ਲਈ ਕੀਤੀ ਗਈ ਹੈ।
ਇਹ ਭੁੱਖ ਹੜ੍ਹਤਾਲ ਵਿੱਚ ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਪ੍ਰਧਾਨ ਅਸ਼ੋਕ ਸਲੱਣ, ਜਨਰਲ ਸੈਕਟਰੀ ਅਵਤਾਰ ਬਸੀ ਖਵਾਜੂ, ਸਣੇ ਹੋਕ ਕਈ ਲੋਕ ਸ਼ਾਮਲ ਹਨ।
ਭੁੱਖ ਹੜ੍ਹਤਾਲ ਉੱਤੇ ਬੈਠੇ ਆਗੂਆਂ ਨੇ ਕੇਂਦਰੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦਿੱਲੀ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਢਾਉਣ ਨਾਲ ਦਲਿਤ ਸਮਾਜ ਦੇ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਅਜਿਹਾ ਕਰਨਾ ਗ਼ਲਤ ਹੈ। ਸਮਾਜ ਵਿੱਚ ਹਰ ਵਰਗ ਦੀ ਆਪਣੀ ਥਾਂ ਹੈ ਅਤੇ ਲੋਕਤੰਤਰ ਸਭ ਇੱਕ ਬਰਾਬਰ ਹੋਣ ਦਾ ਸਨਮਾਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖਤਾ ਵਾਲਾ ਦੇਸ਼ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਗੱਲ ਉੱਤੇ ਧਿਆਨ ਦੇਣਾ ਚਾਹੀਦਾ ਹੈ ਕਿ ਦੇਸ਼ ਵਿੱਚ ਲੋਕਤੰਤਰ ਦੀ ਪਾਲਣਾ ਹੋਵੇ ਅਤੇ ਕਿਸੇ ਵੀ ਵਰਗ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।
ਹੜ੍ਹਤਾਲ 'ਤੇ ਬੈਠੇ ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਕੇਂਦਰ ਸਰਕਾਰ ਕੋਲੋਂ ਮੁੜ ਸ੍ਰੀ ਰਵਿਦਾਸ ਮੰਦਰ ਦੀ ਉਸਾਰੀ ਅਤੇ ਮੰਦਰ ਢਾਉਣ 'ਤੇ ਵਿਰੋਧ ਕਰਨ ਵਾਲੇ ਗ੍ਰਿਫਤਾਰ ਕੀਤੇ ਗਏ 97 ਲੋਕਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਉੱਤੇ ਕੇਂਦਰ ਸਰਕਾਰ ਵਿਰੁੱਧ ਵੱਡਾ ਅੰਦੋਲਨ ਕੀਤੇ ਜਾਣ ਦੀ ਚੇਤਾਵਨੀ ਦਿੱਤੀ ਹੈ।