ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਭਰ ਦੇ ਵਿੱਚ ਗੈਰਕਾਨੂੰਨੀ ਮਾਈਨਿੰਗ ਖਿਲਾਫ਼ ਕਾਰਵਾਈ ਕਰਨ ਦੇ ਦਾਅਵੇ(Claims for action against illegal mining) ਕਰ ਰਹੇ ਹਨ। ਉੱਥੇ ਹੀ ਜ਼ਮੀਨੀ ਹਕੀਕਤ ਦੇ ਵਿੱਚ ਮਾਈਨਿੰਗ ਮਾਫੀਆ ਅਤੇ ਅਫ਼ਸਰਾਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ 'ਤੇ ਨਾਜਾਇਜ਼ ਮਾਈਨਿੰਗ ਧੜੱਲੇ ਨਾਲ ਚੱਲ ਰਹੀ ਹੈ। ਅਜਿਹਾ ਹੀ ਦੇਖਣ ਨੂੰ ਮਿਲ ਰਿਹਾ, ਗੜ੍ਹਸ਼ੰਕਰ ਵਿੱਚ ਜਿੱਥੇ ਪਿੰਡ ਹਾਜੀਪੁਰ ਅਤੇ ਪੁਰਖੋਵਾਲ ਦੇ ਵਿੱਚ ਜਿੱਥੇ ਮਾਈਨਿੰਗ ਮਾਫੀਆਂ ਨੇ ਵੱਡੇ ਪੱਧਰ 'ਤੇ 10 ਫੁੱਟ ਤੱਕ ਮਿੱਟੀ ਪਟਕੇ ਸਰਕਾਰ ਨੇ ਜਾਰੀ ਕੀਤੀਆਂ ਕਾਨੂੰਨਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਪ੍ਰਕ੍ਰਿਤੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਕੁੱਝ ਦਿਨ ਪਹਿਲਾਂ ਪਿੰਡ ਹਾਜੀਪੁਰ ਦੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਪੰਚਾਇਤ ਮੈਂਬਰਾਂ ਨੇ ਇਲਾਕੇ ਦੇ ਵਿੱਚ ਹੋ ਰਹੀ, ਗੈਰਕਾਨੂੰਨੀ ਮਾਈਨਿੰਗ ਦਾ ਮੁੱਦਾ ਵੀ ਚੁੱਕਿਆ ਸੀ।
ਸਾਂਸਦ ਮਨੀਸ਼ ਤਿਵਾੜੀ ਨੇ ਉੱਥੇ ਮੌਜੂਦ ਅਫ਼ਸਰਾਂ ਐਸ.ਡੀ.ਐਮ ਅਤੇ ਡੀ.ਐਸ.ਪੀ ਗੜ੍ਹਸ਼ੰਕਰ ਨੂੰ ਚੰਗੀ ਡਾਂਟ ਵੀ ਲਗਾਈ ਸੀ ਅਤੇ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਸਨ। ਪਰ ਕਾਰਵਾਈ ਨਾ ਹੋਣ ਕਾਰਨ ਅੱਜ ਵੀ ਨਜਾਇਜ਼ ਮਾਈਨਿੰਗ ਜਾਰੀ ਹੈ।
ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਇਸ ਨਜਾਇਜ਼ ਮਾਈਨਿੰਗ ਨਾਲ ਪਿੰਡਾਂ ਦੀਆਂ ਸੜਕਾਂ ਵੀ ਟੁੱਟ ਰਹੀਆਂ(People said that village roads were also damaged due to this illegal mining) ਹਨ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਕੰਮ ਚੱਲ ਰਿਹਾ ਹੈ। ਇਸ ਸਬੰਧ ਵਿੱਚ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਫੋਨ 'ਤੇ ਸੰਪਰਕ ਕੀਤਾ, ਤਾਂ ਉਹ ਟਾਲ ਮਟੋਲ ਕਰਦੇ ਨਜ਼ਰ ਆਏ।
ਉੱਥੇ ਇਸ ਸੰਬੰਧ ਵਿਚ ਐਸ.ਡੀ.ਐੱਮ ਗੜ੍ਹਸ਼ੰਕਰ ਅਰਵਿੰਦ ਕੁਮਾਰ ਗੁਪਤਾ ਨੂੰ ਗੈਰਕਾਨੂੰਨੀ ਮਾਈਨਿੰਗ ਬਾਰੇ ਪੁੱਛਿਆ ਤਾਂ ਉਨ੍ਹਾਂ ਇਹ ਕਹਿ ਕਿ ਪੱਲਾ ਝਾੜਨ ਦੀ ਕੋਸ਼ਿਸ਼ ਕੀਤੀ, ਕਿ ਉਨ੍ਹਾਂ ਦੇ ਕੋਲ ਲਿਖਿਤ ਸ਼ਿਕਾਇਤ ਨਹੀਂ ਆਈ ਹੈ, ਪਰ ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਗੈਰ ਕਾਨੂੰਨੀ ਮਾਈਨਿੰਗ ਦੇ ਕਾਰਨ ਸੜਕਾਂ ਟੁੱਟ ਰਹੀਆਂ ਹਨ ਅਤੇ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਸੰਬਧ ਵਿੱਚ ਮਾਈਨਿੰਗ ਵਿਭਾਗ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ।
ਹੁਣ ਦੇਖਣਾ ਹੋਵੇਗਾ ਕਿ ਮੀਡੀਆ ਦੇ ਵਿੱਚ ਖ਼ਬਰ ਚੱਲਣ ਤੋਂ ਬਾਅਦ ਇਸ ਗੈਰਕਾਨੂੰਨੀ ਮਾਈਨਿੰਗ 'ਤੇ ਨੱਥ(Attached to illegal mining) ਪੈਂਦੀ ਜਾਂ ਫਿਰ ਇਸੀ ਤਰ੍ਹਾਂ ਮਾਈਨਿੰਗ ਮਾਫੀਆਂ ਸਰਕਾਰ ਨੇ ਜਾਰੀ ਕੀਤੀਆਂ ਹਦਾਇਤਾਂ ਦੀਆਂ ਧੱਜੀਆਂ ਉੱਡਦੀਆਂ ਰਹਿਣਗੀਆਂ।
ਇਹ ਵੀ ਪੜ੍ਹੋ:ਪੰਜਾਬ ਕੈਬਨਿਟ ਦੀ ਮੀਟਿੰਗ 9 ਦਸੰਬਰ ਨੂੰ ਹੋਵੇਗੀ