ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਅੱਜ ਸਿਹਤ ਵਿਭਾਗ ਵਲੋਂ ਨਗਰ ਨਿਗਮ ਦੇ ਵਾਰਡਾਂ ਵਿੱਚ ਮੁਫ਼ਤ ਕੋਵਿਡ ਵੈਕਸੀਨੇਸ਼ਨ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਨਗਰ ਨਿਗਮ ਦੇ ਕੌਂਸਲਰਾਂ ਦੇ ਸਹਿਯੋਗ ਨਾਲ ਲੱਗਣ ਵਾਲੇ ਕੋਵਿਡ ਵੈਕਸੀਨੇਸ਼ਨ ਕੈਂਪਾਂ ਦੀ ਕੜੀ ਵਿੱਚ ਅੱਜ ਵਾਰਡ ਨੰਬਰ 6 ਦੇ ਮੁਹੱਲਾ ਕ੍ਰਿਸ਼ਨਾ ਨਗਰ ਵਿੱਚ ਦੋ ਥਾਵਾਂ ’ਤੇ ਵੈਕਸੀਨੇਸ਼ਨ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 294 ਯੋਗ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕੀਤੀ ਗਈ ਹੈ ਜੋ ਇਕ ਚੰਗੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕੌਂਸਲਰਾਂ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ। ਇਸ ਮੌਕੇ ਵਾਰਡ ਦੇ ਕੌਂਸਲਰ ਬ੍ਰਹਮ ਸ਼ੰਕਰ ਜਿੰਪਾ ਤੋਂ ਇਲਾਵਾ ਤਿਲਕ ਰਾਜ ਗੁਪਤਾ, ਮਲਕੀਤ ਸਿੰਘ ਮਰਵਾਹਾ, ਸੁਨੀਲ ਦੱਤ ਪ੍ਰਾਸ਼ਰ, ਰਜਿੰਦਰ ਸਿੰਘ ਪਰਮਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਕਚਹਿਰੀ ਵਿੱਚ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ ਦੇ ਸਹਿਯੋਗ ਨਾਲ ਵੀ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਜਿਸ ਵਿੱਚ 70 ਵਕੀਲਾਂ ਵਲੋਂ ਵੈਕਸੀਨੇਸ਼ਨ ਕਰਵਾਈ ਗਈ। ਦੂਜੇ ਪਾਸੇ ਆਰਮੀ ਸਟੇਸ਼ਨ ਉਚੀ ਬੱਸੀ ਵਿੱਚ ਸੀ.ਐਚ.ਸੀ. ਮੰਡ ਪੰਡੇਰ ਦੀ ਟੀਮ ਵਲੋਂ ਵੀ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਜਿਸ ਵਿੱਚ 66 ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕੀਤੀ ਗਈ। ਉਨ੍ਹਾਂ ਕਿਹਾ ਕਿ ਉਕਤ ਵੈਕਸੀਨੇਸ਼ਨ ਸਮੇਤ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਕੁੱਲ 6350 ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਅਤੇ ਸਭ ਤੋਂ ਪਹਿਲਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਵੈਕਸੀਨੇਸ਼ਨ ਹੋਈ ਹੈ ਅਤੇ ਸਾਰੇ ਸਿਹਤਮੰਦ ਹਨ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਇਕ ਚੰਗੀ ਸ਼ੁਰੂਆਤ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਇਸ ਅਭਿਆਨ ਵਿੱਚ ਹਿੱਸੇਦਾਰ ਬਨਣਾ ਚਾਹੀਦਾ ਹੈ।
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਅਪਨੀਤ ਰਿਆਤ ਨੇ ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦਾ ਮੁਕਾਬਲ ਕਰਨ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਲਾਭਪਾਤਰੀ ਕੋਵਿਡ ਟੀਕਾਕਰਨ ਸਰਕਾਰੀ ਸਿਹਤ ਕੇਂਦਰਾਂ ਤੋਂ ਇਲਾਵਾ ਸੂਚੀਬੱਧ ਪ੍ਰਾਈਵੇਟ ਹਪਸਤਾਲਾਂ ਵਿੱਚ ਵੀ ਕਰਵਾ ਸਕਦੇ ਹਨ।
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੈਪਸ਼ਨ:-- 1-- ਹੁਸ਼ਿਆਰਪੁਰ ਦੇ ਵਾਰਡ ਨੰਬਰ 6 ’ਚ ਕੋਵਿਡ ਟੀਕਾਕਰਨ ਸਬੰਧੀ ਲਗਾਏ ਗਏ ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ।
ਕੋਰੋਨਾ ਵਾਇਰਸ ਦੀ ਰੋਕਥਾਮ ਲਈ 2-- ਹੁਸ਼ਿਆਰਪੁਰ ਦੇ ਵਾਰਡ ਨੰਬਰ 6 ’ਚ ਕੋਵਿਡ ਟੀਕਾਕਰਨ ਸਬੰਧੀ ਲਗਾਏ ਗਏ ਕੈਂਪ ਦੌਰਾਨ ਟੀਕਾਕਰਨ ਕਰਦੀ ਸਿਹਤ ਵਿਭਾਗ ਦੀ ਟੀਮ3. -- ਹੁਸ਼ਿਆਰਪੁਰ ਦੇ ਵਾਰਡ ਨੰਬਰ 6 ’ਚ ਕੋਵਿਡ ਟੀਕਾਕਰਨ ਸਬੰਧੀ ਲਗਾਏ ਗਏ ਕੈਂਪ ਦੌਰਾਨ ਟੀਕਾਕਰਨ ਕਰਦੀ ਸਿਹਤ ਵਿਭਾਗ ਦੀ ਟੀਮ।4. -- ਆਰਮੀ ਸਟੇਸ਼ਨ ਉਚੀ ਬੱਸੀ ’ਚ ਕੋਵਿਡ ਟੀਕਾਕਰਨ ਸਬੰਧੀ ਲਗਾਏ ਗਏ ਕੈਂਪ ਦੌਰਾਨ ਟੀਕਾਕਰਨ ਕਰਦੀ ਸਿਹਤ ਵਿਭਾਗ ਦੀ ਟੀਮ।5.---- ਜ਼ਿਲ੍ਹਾ ਕਚਹਿਰੀ ’ਚ ਦੇ ਬਾਰ ਰੂਮ ’ਚ ਕੋਵਿਡ ਟੀਕਾਕਰਨ ਸਬੰਧੀ ਲਗਾਏ ਗਏ ਕੈਂਪ ਦੌਰਾਨ ਟੀਕਾਕਰਨ ਕਰਦੀ ਸਿਹਤ ਵਿਭਾਗ ਦੀ ਟੀਮ।