ਹੁਸ਼ਿਆਰਪੁਰ: ਜ਼ਿਲ੍ਹੇ ਵਿੱਚ ਖੇਤੀ ਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਸੁਚੱਜੀ ਸੰਭਾਲ ਕਾਰਨ ਲਈ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਮੁਖੀ ਤੌਰ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਮੇਲੇ ਦਾ ਉਦਘਾਟਨ ਕੀਤਾ।
ਇਸ ਮੌਕੇ ਜਿੰਪਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਹਰ ਮਦਦ ਦੇਣ ਲਈ ਤਿਆਰ ਹੈ ਤੇ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਕਿਵੇਂ ਆਪਣੇ ਉਤਪਾਦ ਨੂੰ ਵਧਾਵੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਉਹ ਅਪੀਲ ਕਰਦੇ ਹਨ ਅਤੇ ਸਰਕਾਰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਤਿਆਰ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਸੱਤ ਮਹੀਨੇ ਤੋਂ ਸਰਕਾਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਧਿਆਨ ਰੱਖਿਆ ਸੀ ਜਿਸ ਲਈ ਜਿੰਨੀ ਵੀ ਸਹੂਲਤ ਕਿਸਾਨਾਂ ਨੂੰ ਸਰਕਾਰ ਦੇ ਸਕਦੀ ਸੀ ਦਿੱਤੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪਹਿਲੀਆਂ ਸਰਕਾਰ ਦੇ ਸਮੇ ਤੋਂ ਖ਼ਰਾਬ ਹੋਈ ਹੈ ਅਤੇ ਗੈਂਗਸਟਰ ਪੁਰਾਣੀਆਂ ਸਰਕਾਰਾਂ ਵਲੋਂ ਪੈਦਾ ਕੀਤੇ ਗਏ ਹਨ, ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਨ੍ਹਾਂ ਨੂੰ ਖਤਮ ਕਰਨ ’ਤੇ ਲੱਗੇ ਹੋਏ ਹਨ।
ਇਹ ਵੀ ਪੜੋ: ਸੀਐੱਮ ਮਾਨ ਦੀ ਰਿਹਾਇਸ਼ ਬਾਹਰ ਚੱਲ ਰਿਹਾ ਕਿਸਾਨਾਂ ਦਾ ਧਰਨਾ, ਧਰਨੇ 'ਚ ਜੋਸ਼ ਭਰਨ ਪਹੁੰਚੇਗੀ ਹੇਜ਼ਲ