ਹੁਸ਼ਿਆਰਪੁਰ: ਗੜ੍ਹਸ਼ੰਕਰ ਵਿੱਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਜਿੱਥੇ ਸੀਐੱਮ ਭਗਵੰਤ ਮਾਨ ਦੇ ਕੰਮਾਂ ਦੀ ਸ਼ਲਾਘਾ ਕੀਤੀ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਵਿਰੋਧੀਆਂ ’ਤੇ ਨਿਸ਼ਾਨੇ ਵੀ ਸਾਧੇ।
ਗੜ੍ਹਸ਼ੰਕਰ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਮੁਹਾਲੀ ਵਿਖੇ ਹੋਏ ਬਲਾਸਟ ’ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿੱਤੇ ਬਿਆਨ ’ਤੇ ਵਿਧਾਇਕ ਰੋੜੀ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਦੇ ਕੰਮਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਅਤੇ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਕੇ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ।
'ਰਾਜਾ ਵੜਿੰਗ ਮਾਨਸਿਕ ਰੋਗੀ': ਵਿਧਾਇਕ ਜੈ ਕ੍ਰਿਸ਼ਨ ਰੋੜੀ ਨੇ ਕਾਂਗਰਸ ਦੇ ਵੱਡੇ ਲੀਡਰਾਂ ਦੀ ਸੁਰੱਖਿਆ ਗਾਰਡਾਂ ਨੂੰ ਵਾਪਸ ਲੈਣ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਬਿਆਨ ’ਤੇ ਕਿਹਾ ਕਿ ਰਾਜਾ ਵੜਿੰਗ ਮਾਨਸਿਕ ਰੋਗ ਦਾ ਸ਼ਿਕਾਰ ਹਨ ਅਤੇ ਉਹ ਕਾਂਗਰਸ ਦੇ ਕਾਟੋ ਕਲੇਸ਼ ਵਿੱਚ ਫਸਕੇ ਰਹੀ ਗਏ ਹਨ।
'ਵਿਧਾਇਕ ਨੇ ਕੀਤੀ ਕਿਸਾਨਾਂ ਨੂੰ ਅਪੀਲ': ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੇ ਲਈ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਨਿਕਲ ਕੇ ਆਉਣਾ ਪਵੇਗਾ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਬਾਕੀ ਫਸਲਾਂ ਦੇ ਉੱਪਰ ਜਲਦ ਐਮਐਸਪੀ ਦੇਣ ਜਾ ਰਹੀ ਹੈ।
'ਅਫਸਰਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ': ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਹਲਕਾ ਗੜ੍ਹਸ਼ੰਕਰ ਦੇ ਵਿੱਚ ਕਾਂਗਰਸ ਦੇ ਲੀਡਰਾਂ ਦੀ ਲਿਸਟ ਵੱਡੀ ਸੀ ਅਤੇ ਕਾਟੋ ਕਲੇਸ਼ ਕਾਰਨ ਕੋਈ ਵੀ ਅਫਸਰ ਟਿਕਣ ਨਹੀਂ ਦਿੱਤਾ, ਜਿਸਦੇ ਕਾਰਨ ਹਲਕਾ ਗੜ੍ਹਸ਼ੰਕਰ ਦੇ ਵਿੱਚ ਅਫਸਰਾਂ ਦੀ ਬਹੁਤ ਵੱਡੀ ਘਾਟ ਹੈ ਅਤੇ ਹੁਣ ਉਹ ਆਉਣ ਵਾਲੇ ਸਮੇਂ ਵਿੱਚ ਜਲਦ ਅਫਸਰਾਂ ਦੀ ਘਾਟ ਨੂੰ ਪੂਰਾ ਕਰਨਗੇ।
ਇਹ ਵੀ ਪੜੋ: ਲਾਭ ਸਿੰਘ ਉੱਗੋਕੇ ਨੇ ਗੈਰਹਾਜ਼ਿਰ ਡਾਕਟਰ ਦੇ ਕਮਰੇ ਨੂੰ ਜੜ੍ਹਿਆ ਜ਼ਿੰਦਰਾ, ਵੇਖੋ ਵੀਡੀਓ