ਹੁਸ਼ਿਆਰਪੁਰ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਚਰਚਾ ‘ਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਕਤਸਰ ਪੁਲਿਸ ਕੋਲ ਟਰਾਂਜਿਟ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਹ ਵੀ ਪੜੋ: ਲੱਕੜ ਦਾ ਮਿਸਤਰੀ ਸੀ ਗੈਂਗਸਟਰ ਮਨੂੰ ਕੁੱਸਾ, ਜੇਲ੍ਹ ਜਾਣ ਤੋਂ ਬਾਅਦ ਬਣਿਆ ਗੈਂਗਸਟਰ, ਜਾਣੋ ਪੂਰੀ ਕਹਾਣੀ...
ਰਣਜੀਤ ਸਿੰਘ ਰਾਣਾ ਮਾਮਲੇ ਵਿੱਚ ਪੁਛਗਿੱਛ: ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਮਲੋਟ ਵਿੱਚ 22 ਅਕਤੂਬਰ 2020 ਦਰਜ ਇੱਕ ਮਾਮਲੇ ਦੇ ਸੰਬੰਧ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਟਰਾਂਜਿਟ ਰਿਮਾਂਡ ‘ਤੇ ਲਿਆਂਦਾ ਜਾ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਔਲਖ ਵਿਖੇ 22 ਅਕਤੂਬਰ 2020 ਨੂੰ ਕਾਰ ‘ਤੇ ਸਵਾਰ ਹੋ ਕੇ ਆਪਣੀ ਪਤਨੀ ਰਾਜਬੀਰ ਕੌਰ ਨਾਲ ਸ੍ਰੀ ਮੁਕਤਸਰ ਸਾਹਿਬ ਵਾਸੀ ਰਣਜੀਤ ਸਿੰਘ ਰਾਣਾ ਦਵਾਈ ਲੈਣ ਗਿਆ ਸੀ, ਇਸ ਦੌਰਾਨ ਉਸ ਦੀ ਕਾਰ ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਸਨ। ਇਸ ਮਾਮਲੇ ਸਬੰਧੀ ਪੁਲਿਸ ਨੇ ਉਸ ਵਕਤ 302 ਦਾ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦਈਏ ਕਿ ਰਣਜੀਤ ਸਿੰਘ ਰਾਣਾ ‘ਤੇ ਪਹਿਲਾਂ ਵੀ ਕਈ ਮਾਮਲੇ ਦਰਜ ਸਨ ਅਤੇ ਉਹ ਵੱਖ-ਵੱਖ ਗੈਂਗਸਟਰ ਗਤੀਵਿਧੀਆਂ ਵਿੱਚ ਕਥਿਤ ਤੌਰ ‘ਤੇ ਸ਼ਾਮਲ ਸੀ। ਰਣਜੀਤ ਰਾਣਾ ਕਤਲ ਮਾਮਲੇ ‘ਚ ਇਸ ਤੋਂ ਪਹਿਲਾਂ ਗੈਂਗਸਟਰ ਸੰਪਤ ਨਹਿਰਾ ਨੂੰ ਵੀ ਰਿਮਾਂਡ ‘ਤੇ ਲਿਆਂਦਾ ਗਿਆ ਸੀ। ਉਸ ਸਮੇਂ ਰਣਜੀਤ ਸਿੰਘ ਰਾਣਾ ਦੇ 15 ਗੋਲੀਆਂ ਲੱਗੀਆਂ ਸਨ।
ਸੁਰੱਖਿਆ ਦੇ ਪੁਖਤਾ ਪ੍ਰਬੰਧ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿੱਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਸਖ਼ਤ ਇੰਤਜ਼ਾਮ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਅਦਾਲਤ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।
ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡ ’ਤੇ ਸੀ ਗੈਂਗਸਟਰ ਲਾਰੈਂਸ ਬਿਸ਼ਨੋਈ: ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੀਤੀ 11 ਜੁਲਾਈ ਤੋਂ ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡ ’ਤੇ ਜਿਸ ਨੂੰ ਕਿ ਹੁਸ਼ਿਆਰਪੁਰ ਅੰਮ੍ਰਿਤਸਰ ਤੋਂ ਲੈ ਕੇ ਆਈ ਸੀ।
ਇਹ ਵੀ ਪੜੋ: ਗੈਂਗਸਟਰ ਜਗਰੂਪ ਰੂਪਾ ਦੇ ਐਨਕਾਊਂਟਰ ਤੋਂ ਬਾਅਦ ਪਰਿਵਾਰ ਨੇ ਲਾਸ਼ ਲੈਣ ਤੋਂ ਕੀਤਾ ਇਨਕਾਰ !