ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਬੰਗਾਂ ਰੋੜ ਵਾਰਡ ਨੰਬਰ 10 (Banga Road Ward No. 10 of Garhshankar) ਪਿਛਲੇ ਲੰਬੇ ਸਮੇਂ ਤੋਂ ਇੱਕ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਜਿਸ ਦੇ ਚੱਲਦੇ ਅੱਜ ਸ਼ੁੱਕਰਵਾਰ ਨੂੰ ਸਮੱਸਿਆ ਦਾ ਹੱਲ ਕਰਵਾਉਣ ਲਈ ਕੌਮੀ ਬੁਲਾਰਾ ਪੰਜਾਬ ਕਾਂਗਰਸ ਨਿਮਿਸ਼ਾ ਮਹਿਤਾ ਪੁੱਜੇ।
ਇਸ ਮੌਕੇ ਮੁਹੱਲਾ ਵਾਸੀਆਂ ਨੇ ਆਪਣੀ ਸਮੱਸਿਆ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਪਾਣੀ ਦੀ ਸਮੱਸਿਆ, ਸੀਵਰੇਜ ਦੀ ਸਮੱਸਿਆ ਅਤੇ ਲੋਕਾਂ ਦੇ ਘਰਾਂ ਵਿੱਚ ਟਾਇਲਟ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।
ਇਸ ਮੌਕੇ ਨਿਮਿਸ਼ਾ ਮਹਿਤਾ(Nimisha Mehta) ਕੌਮੀ ਬੁਲਾਰਾ ਪੰਜਾਬ ਕਾਂਗਰਸ ਨੇ ਮੁਹੱਲਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਇਹ ਮੁਹੱਲਾ ਸ਼ਹਿਰ ਦੀ ਸੀਮਾ ਵਿੱਚ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਆ ਰਹੀ ਹੈੇ। ਪਰ ਮੌਜੂਦਾ ਕਾਂਗਰਸ ਸਰਕਾਰ ਨੇ ਇਸ ਮੁਹੱਲੇ ਨੂੰ ਸ਼ਹਿਰ ਦੀ ਸੀਮਾ ਵਿੱਚ ਸ਼ਾਮਿਲ ਕਰ ਦਿੱਤਾ। ਹੁਣ ਇਸ ਮੁਹੱਲੇ ਦੇ ਲੋਕਾਂ ਦੇ ਘਰਾਂ ਵਿੱਚ ਟਾਇਲਟ ਬਣਾਕੇ ਦਿੱਤੇ ਜਾਣਗੇ ਅਤੇ ਇਨ੍ਹਾਂ ਦੀ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਇਤਿਹਾਸ ਨਾਲ ਛੇੜਛਾੜ ਨੂੰ ਲੈ ਕੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ