ਹੁਸ਼ਿਆਰਪੁਰ : ਜ਼ਿਲ੍ਹੇ ਦੀ ਟਾਂਡਾ ਪੁਲਿਸ ਵੱਲੋਂ ਚਲਾਈ ਗਈ ਮਾੜੇ ਅਨਸਰਾਂ ਦੇ ਖ਼ਿਲਾਫ਼ ਮੁਹਿੰਮ ਦੇ ਤਹਿਤ ਅੱਜ ਉਨ੍ਹਾਂ ਨੂੰ ਵੱਡੀ ਸਫਲਤਾ ਹਾਸਲ ਹੋਈ ਜਦੋਂ ਟਾਂਡਾ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ। ਜਾਣਕਾਰੀ ਦਿੰਦੇ ਹੋਏ ਬਿਕਰਮ ਬਰਾੜ ਐੱਸਐੱਚਓ ਥਾਣਾ ਟਾਂਡਾ ਨੇ ਦੱਸਿਆ ਕਿ ਹੁਸ਼ਿਆਰਪੁਰ ਐੱਸਐੱਸਪੀ ਸਰਤਾਜ ਸਿੰਘ ਚਾਹਲ ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਸਬ ਇੰਸਪੈਕਟਰ ਨਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਕਲੋਨੀ ਵਿੱਚ ਰੇਡ ਕਰਕੇ ਕਲੋਨੀ ਵਿੱਚ ਰਹਿਣ ਵਾਲੇ ਜੈਮਲ ਫੱਤਾ ਅਤੇ ਧੀਰਜ ਕੁਮਾਰ ਜੋ ਕਿ ਰਿਸ਼ਤੇ ਵਿੱਚ ਦੋਵੇਂ ਸਕੇ ਭਰਾ ਹਨ।
ਉਨ੍ਹਾਂ ਕੋਲੋਂ 147 ਗ੍ਰਾਮ ਨਸ਼ੀਲਾ ਪਦਾਰਥ ਫੜਿਆ ਗਿਆ ਹੈ। ਐੱਸਐੱਚਓ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਦੋਵਾਂ ਉੱਤੇ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਵੀ ਐੱਨਡੀਪੀਸੀ ਐਕਟ ਦੇ ਮਾਮਲੇ ਦਰਜ ਹੋਇਆ ਸੀ। ਉਨ੍ਹਾਂ ਦੱਸਿਆ ਕਿ ਜੈਮਲ ਫੱਤਾ ਜੋ ਕਿ ਜੇਲ੍ਹ ਵਿੱਚੋਂ ਜ਼ਮਾਨਤ ਉੱਤੇ ਬਾਹਰ ਆਇਆ ਹੋਇਆ ਹੈ। ਬਾਹਰ ਆ ਕੇ ਵੀ ਉਸ ਵੱਲੋਂ ਨਸ਼ੇ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ।
ਪੁਲਿਸ ਅਨੁਸਾਰ ਇਨ੍ਹਾਂ ਦਾ ਪੂਰਾ ਪਰਿਵਾਰ ਹੀ ਨਸ਼ੀਲੇ ਪਦਾਰਥਾਂ ਦਾ ਕੰਮ ਕਰਦਾ ਹੈ ਅਤੇ ਬਾਕੀ ਪਰਿਵਾਰ ਦੇ ਲੋਕਾਂ ਨੂੰ ਫੜਨ ਲਈ ਵੀ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹਏ ਐਸਐਚਓ ਨੇ ਦੱਸਿਆ ਕਿ ਅੱਜ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਹੋਰ ਰਿਮਾਂਡ ਮੰਗਿਆ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਜੋ ਵੀ ਪ੍ਰਾਪਰਟੀ ਇਸ ਨਸ਼ੇ ਦੇ ਕਾਰੋਬਾਰ ਤੋਂ ਬਣਾਈ ਹੈ ਉਸ ਬਾਰੇ ਵੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : LIVE UPDATE: ਸੰਗਰੂਰ ਜ਼ਿਮਨੀ ਚੋਣ, ਸਵੇਰ 9 ਵਜੇ ਤੱਕ 4.07% ਹੋਈ ਵੋਟਿੰਗ