ਹੁਸ਼ਿਆਰਪੁਰ: ਪੰਜਾਬ ਦੀ ਸਰਹੱਦ ਤੇ ਸਥਿਤ ਇੱਕ ਸਾਬਣ ਫੈਕਟਰੀ ਵੱਲੋਂ ਬੀਤ ਇਲਾਕੇ ਦੇ ਪਿੰਡ ਮਹਿੰਦਵਾਣੀ ਸਮੇਤ ਆਸ ਪਾਸ ਦੇ ਪਿੰਡਾਂ ਵਿੱਚ ਫੈਲਾਏ ਜਾ ਰਹੇ ਪ੍ਰਦੂਸ਼ਣ ਦੇ ਖ਼ਿਲਾਫ਼ ਲੋਕ ਬਚਾਓ-ਪਿੰਡ ਬਚਾਓ ਸੰਘਰਸ਼ ਕਮੇਟੀ ਵੱਲੋਂ ਪੱਕਾ ਮੋਰਚਾ (protest against soap factory) ਲਗਾਇਆ ਗਿਆ ਹੈ। ਇਲਾਕਾ ਵਾਸੀਆਂ ਦਾ ਕਰਿਣਾ ਹੈ ਕਿ ਫੈਕਟਰੀ ਵਿੱਚ ਕਾਰਨ ਪੂਰੇ ਇਲਾਕੇ ਦਾ ਹਵਾ ਅਤੇ ਪਾਣੀ ਪ੍ਰਦੂਸ਼ਤ ਹੋ ਰਿਹਾ ਹੈ।
ਇਸ ਨੂੰ ਲੈ ਕੇ ਲੋਕ ਬਚਾਓ ਪਿੰਡ ਬਚਾਓ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਉਕਤ ਫੈਕਟਰੀ ਵੱਲੋਂ ਇਲਾਕੇ ਵਿੱਚ ਲਗਾਤਾਰ ਪਾਣੀ ਤੇ ਹਵਾ ਨੂੰ ਪ੍ਰਦੂਸ਼ਤ ਕੀਤਾ ਜਾ ਰਿਹਾ ਹੈ। ਫੈਕਟਰੀ ਵੱਲੋਂ ਜਮੀਨ ਵਿੱਚ ਬੋਰ ਕਰਕੇ ਜ਼ਹਿਰੀਲਾ ਪਾਣੀ ਜਮੀਨ ਵਿੱਚ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਪੁੱਲ ਦੀ ਰੇਲਿੰਗ ਤੋੜ ਹੇਠਾਂ ਡਿੱਗਿਆ ਟਿੱਪਰ