ਹੁਸ਼ਿਆਰਪੁਰ: ਸਦਰ ਚੌਕ ਵਿਚ ਅੱਜ ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਖਿਲਾਫ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ। ਹੁਸ਼ਿਆਰਪੁਰ ਦੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਹੁਸ਼ਿਆਰਪੁਰ ਦੇ ਸਦਰ ਚੌਕ ਵਿੱਚ ਕੈਬਨਿਟ ਮੰਤਰੀ ਜਿੰਪਾ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ (Protest In Hoshiarpur) ਗਿਆ। ਇਸ ਮੌਕੇ ਉਤੇ ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨਾਂ ਦੇ ਵਿੱਚ ਜੋ ਪੰਜਾਬ ਦੇ ਵਿੱਚ ਭਿਆਨਕ ਬਿਮਾਰੀ ਲੰਪੀ ਸਕਿਨ ਚੱਲ ਰਹੀ ਹੈ ਉਸ ਨੂੰ ਕਾਬੂ ਕਰਨ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਹੋਈ ਹੈ।
ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਿ ਇਲੈਕਸ਼ਨ ਤੋਂ ਪਹਿਲਾਂ ਬੜੇ ਬੜੇ ਵਾਅਦੇ ਕਰਦੀ ਸੀ ਸਰਕਾਰ ਬਣਨ ਤੋਂ ਬਾਅਦ ਉਹ ਸਭ ਭੁੱਲ ਚੁੱਕੀ ਹੈ। ਪਰਮਜੀਤ ਸਿੰਘ ਰਾਏ ਦਾ ਕਹਿਣਾ ਹੈ ਕਿ ਇਕ ਡਾਕਟਰ ਦੇ ਕੋਲ ਸੱਤ ਸੱਤ ਹਸਪਤਾਲ ਹਨ। ਇਸ ਦੇ ਨਾਲ ਹੀ, ਉਨ੍ਹਾਂ ਨੇ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਪੰਜਾਬ ਦੀ ਸਰਕਾਰ 'ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਨਾ ਕੀਤੀ ਤਾਂ ਮਜਬੂਰਨ ਉਨ੍ਹਾਂ ਨੂੰ ਚੰਡੀਗੜ੍ਹ ਘੇਰਨਾ ਪਵੇਗਾ।
ਇਸ ਮੌਕੇ 'ਤੇ ਕਿਸਾਨ ਆਗੂ ਜਗਤਾਰ ਸਿੰਘ ਭਿੰਡਰ ਨੇ ਕੈਬਨਿਟ ਮੰਤਰੀ ਜਿੰਪਾ ਦੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਜਿੰਪਾ ਇਲੈਕਸ਼ਨ ਤੋਂ ਪਹਿਲਾਂ ਤਾਂ ਕਿਸਾਨਾਂ ਦੇ ਧਰਨਿਆਂ ਵਿੱਚ ਆ ਕੇ ਬੈਠਦੇ ਸੀ, ਪਰ ਸੱਤਾ ਮਿਲਣ ਤੋਂ ਬਾਅਦ ਅੱਜ ਉਹ ਤੀਜੀ ਵਾਰ ਮੰਗ ਪੱਤਰ ਲੈਣ ਨਹੀਂ ਆਇਆ। ਕਿਸਾਨਾਂ ਨੇ ਚਿਤਾਵਨੀ ਦਿੰਦੇ ਹੋਏ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਜਿੰਪਾ ਨੂੰ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਕੋਠੀ ਦਾ ਪੱਕਾ ਘਿਰਾਓ ਕਰਨਗੇ।
ਇਹ ਵੀ ਪੜ੍ਹੋ: ਆਬਕਾਰੀ ਘੁਟਾਲੇ ਉੱਤੇ ਭਾਜਪਾ ਨੇ ਕਥਿਤ ਸਟਿੰਗ ਆਪਰੇਸ਼ਨ ਕੀਤਾ ਜਾਰੀ, ਸਨੀ ਮਾਰਵਾਹਾ ਉੱਤੇ ਗੰਭੀਰ ਇਲਜ਼ਾਮ