ਗੜ੍ਹਸ਼ੰਕਰ: ਇਥੋਂ ਦੇ ਕੁਝ ਪਿੰਡਾਂ ਲਈ ਲਾਂਘੇ ’ਤੇ ਬਣਿਆ ਫਾਟਕ ਬੰਦ ਹੋਣ ਦੇ ਵਿਰੋਧ (Railway Fatak News)ਵਿੱਚ ਸ਼ੁਰੂ ਹੋਇਆ ਧਰਨਾ (protest in garhshankar) ਹੁਣ ਤੱਕ ਵੀ ਜਾਰੀ ਹੈ। ਮਾਮਲਾ ਇਹ ਹੈ ਕਿ ਹਲਕਾ ਗੜ੍ਹਸ਼ੰਕਰ ਦੇ ਦੋ ਪਿੰਡ ਰਸੂਲਪੁਰ ਅਤੇ ਬਸਿਆਲਾ ਤੇ ਪਿੰਡ ਵਾਸੀਆਂ ਵੱਲੋਂ ਆਪਣੀ ਇਕ ਅਹਿਮ ਮੰਗ ਨੂੰ ਲੈ ਕੇ ਵੋਟਾਂ ਦਾ ਬਾਈਕਾਟ (villagers boycott of election)ਕੀਤਾ ਗਿਆ ਤੇ ਸਪੱਸ਼ਟ ਸ਼ਬਦਾਂ ਚ ਕਿਹਾ ਗਿਆ ਸੀ ਕਿ ਜਦੋਂ ਤੱਕ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕਰਦੇ, ਉਦੋਂ ਤੱਕ ਉਹ ਵੋਟਾਂ ਨਹੀਂ ਪਾਉਣਗੇ।
ਆਪਣੀਆਂ ਇਨ੍ਹਾਂ ਮੰਗਾਂ ਨੂੰ ਲੈ ਕੇ ਦੋਵੇਂ ਪਿੰਡਾਂ ਦੇ ਵਸਨੀਕਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਹੁਣ 19ਵੇਂ ਦਿਨ ਚ ਦਾਖਲ ਹੋ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਨੂੰ ਇੱਕ ਰੇਲਵੇ ਫਾਟਕ ਲੱਗਦਾ ਹੈ ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਸਰਕਾਰ ਵੱਲੋਂ ਬੰਦ ਕਰਵਾ ਦਿੱਤਾ ਗਿਆ, ਜਿਸ ਕਾਰਨ ਪਿੰਡ ਵਾਸੀਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਆਪਣੀਆਂ ਇਨ੍ਹਾਂ ਮੰਗਾਂ ਨੂੰ ਲੈ ਕੇ ਉਹ ਕਈ ਵਾਰ ਸਰਕਾਰੀ ਦਰਬਾਰ ਪਹੁੰਚ ਕਰ ਚੁੱਕੇ ਹਨ ਪ੍ਰੰਤੂ ਉਨ੍ਹਾਂ ਦੀ ਸਮੱਸਿਆ ਜਿਉਂ ਦੀ ਤਿਉਂ ਹੀ ਬਰਕਰਾਰ ਹੈ ਇਸ ਮੌਕੇ ਪਿੰਡ ਵਾਸੀਆਂ ਨੇ ਸਪੱਸ਼ਟ ਸ਼ਬਦਾਂ ਚ ਕਿਹਾ ਕਿ ਜੇਕਰ ਹੁਣ ਵੀ ਪ੍ਰਸ਼ਾਸਨ ਨੇ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਾ ਕੀਤਾ ਤਾਂ ਉਨ੍ਹਾਂ ਵੱਲੋਂ ਆਉਣ ਵਾਲੇ ਕੁਝ ਦਿਨਾਂ ਚ ਹੀ ਹੁਸ਼ਿਆਰਪੁਰ ਚੰਡੀਗੜ੍ਹ ਮੁੱਖ ਸੜ੍ਹਕ ਨੂੰ ਬੰਦ ਕਰ ਕੇ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਕਾਂਗਰਸੀ ਸਾਂਸਦ ਪ੍ਰਨੀਤ ਕੌਰ ਦਾ ਬਾਗੀ ਰਵੱਈਆ, ਕੈਪਟਨ ਦੀ ਜਿੱਤ ਦਾ ਕੀਤਾ ਦਾਅਵਾ !