ਹੁਸ਼ਿਆਰਪੁਰ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਜਿੱਥੇ ਲੌਕਡਾਊਨ ਦੀ ਸਥਿਤੀ ਹੈ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਕਰਫਿਊ ਲਗਾਇਆ ਗਿਆ। ਕਰਫਿਊ ਦੇ ਦਿਨਾਂ ਵਿੱਚ ਪੰਜਾਬ ਦੇ ਤਮਾਮ ਸਕੂਲ ਬੰਦ ਹਨ ਅਤੇ ਸਿੱਖਿਆ ਵਿਭਾਗ ਵੱਲੋਂ ਇੱਕ ਉਪਰਾਲਾ ਕਰਦੇ ਹੋਏ ਨਵੀਂ ਤਕਨੀਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
ਅਧਿਆਪਕਾਂ ਵੱਲੋਂ ਬੱਚਿਆਂ ਨੂੰ ਘਰ ਬੈਠੇ ਹੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਲਈ ਮੋਬਾਈਲ ਦੇ ਜ਼ਰੀਏ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਬੱਚੇ ਘਰ ਵਿੱਚ ਸਿੱਖਿਆ ਹਾਸਲ ਕਰਕੇ ਖੁਸ਼ ਹਨ ਉੱਥੇ ਹੀ ਸਿੱਖਿਆ ਵਿਭਾਗ ਵੱਲੋਂ ਵੀ ਸਕੂਲ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਬੇਸ਼ੱਕ ਬੱਚੇ ਸਕੂਲ ਨਹੀਂ ਆ ਰਹੇ ਪਰ ਉਨ੍ਹਾਂ ਨੂੰ ਘਰ ਬੈਠੇ ਹੀ ਸਿੱਖਿਆ ਦਿੱਤੀ ਜਾ ਰਹੀ ਹੈ। ਪੰਜਾਬ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਹੋਣ ਕਰਕੇ ਸਰਕਾਰ ਨੇ ਬੱਚਿਆਂ ਦੀ ਸਿੱਖਿਆ ਵਿੱਚ ਕੋਈ ਨੁਕਸਾਨ ਨਾ ਹੋਵੇ ਇਸ ਲਈ ਉਨ੍ਹਾਂ ਨੂੰ ਸਿੱਖਿਆ ਪਹੁੰਚਾਉਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਜਾ ਰਿਹਾ ਤਾਂ ਜੋ ਬੱਚਿਆਂ ਨੂੰ ਪੜ੍ਹਾਈ ਦਾ ਨੁਕਸਾਨ ਨਾ ਉਠਾਉਣਾ ਪਵੇ ਅਤੇ ਪੜ੍ਹਾਈ ਲਗਾਤਾਰ ਜਾਰੀ ਰੱਖ ਸਕਣ ।