ਹੁਸ਼ਿਆਰਪੁਰ: ਸੂਬੇ ਭਰ ਵਿੱਚ ਚੋਰ ਲੁਟੇਰੇ ਦੇ ਹੌਂਸਲੇ ਇੰਨ੍ਹੇ ਜਿਆਦਾ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਦਾ ਬਿਲਕੁੱਲ ਵੀ ਡਰ ਨਹੀਂ ਰਿਹਾ ਹੈ। ਇਸੇ ਦੇ ਚੱਲਦੇ ਉਹ ਵੱਡੀ-ਵੱਡੀ ਕਾਰਵਾਈ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਹੁਸ਼ਿਆਰਪੁਰ ਦੇ ਅਧੀਨ ਪੈਂਦੇ ਪਿੰਡ ਚੋਟਾਲਾ ਤੋਂ ਸਾਹਮਣੇ ਆਇਆ ਹੈ।
ਦੱਸ ਦਈਏ ਕਿ ਜ਼ਿਲ੍ਹੇ ਦੇ ਪਿੰਡ ਚੋਟਾਲਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ ਨੂੰ ਗੈਸ ਕਟਰ ਨਾਲ ਕੱਟ ਕੇ ਉਸ ਵਿੱਚ ਪਈ 8 ਲੱਖ 70 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਮਾਮਲੇ ਸਬੰਧੀ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਲੁਟੇਰਿਆਂ ਵੱਲੋਂ ਕਰੀਬ ਤਿੰਨ ਵਜੇ ਰਾਤ ਇਸ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉੱਤੇ ਪਹੁੰਚੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਲੁਟੇਰਿਆ ਦੀ ਭਾਲ ਕੀਤੀ ਜਾ ਰਹੀ ਹੈ। ਨਾਲ ਹੀ ਪੁਲਿਸ ਵੱਲੋਂ ਪਿੰਡ ਵਿੱਚ ਏਟੀਐਮ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।
ਇਹ ਵੀ ਪੜੋ: ਮੋਗਾ ਪੁਲਿਸ ਵੱਲੋ ਵਿਦੇਸ਼ੀ ਅਸਲੇ ਸਮੇਤ 2 ਸ਼ੂਟਰ ਕਾਬੂ, ਵਿਦੇਸ਼ੀ ਪਿਸਟਲ ਸਣੇ ਜਿੰਦਾ ਰੌਂਦ ਕੀਤੇ ਬਰਾਮਦ