ਹੁਸ਼ਿਆਰਪੁਰ: ਟਾਂਡਾ ਉੜਮੁੜ ਤੋਂ ਕੈਬਨਿਟ ਮੰਤਰੀ (Cabinet Minister) ਸੰਗਤ ਸਿੰਘ ਗਿਲਜੀਆ ਹੁਸ਼ਿਆਰਪੁਰ ਪਹੁੰਚੇ। ਜਿੱਥੇ ਹੁਸ਼ਿਆਰਪੁਰ ਪਹੁੰਚਣ ਉਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉੱਥੇ ਹੀ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਬਕਾ ਮੰਤਰੀ ਨੂੰ ਛੱਡ ਕੇ ਬਾਕੀ ਸਮੂਹ ਵਿਧਾਇਕ ਹਾਜ਼ਰ ਸਨ।
ਇਸ ਦੌਰਾਨ ਕਾਂਗਰਸ ਪਾਰਟੀ ਦੀ ਗੁੱਟਬੰਦੀ ਇਕ ਵਾਰ ਫਿਰ ਦੇਖਣ ਨੂੰ ਸਾਹਮਣੇ ਆਈ ਤੇ ਇਸ ਸਬੰਧੀ ਜਦੋਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਕਿਸੇ ਵੀ ਤਰ੍ਹਾਂ ਦੀ ਕੋਈ ਗੁੱਟਬੰਦੀ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਹਰ ਇਕ ਵਿਧਾਇਕ ਨੂੰ ਇੱਥੇ ਆਉਣ ਦਾ ਸੱਦਾ ਦਿੱਤਾ ਗਿਆ ਸੀ।
ਸੰਗਤ ਸਿੰਘ ਗਿਲਜੀਆਂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਸਾਰੇ ਵਰਕਰ ਇਕ ਹਨ।ਸਾਰੇ ਵਰਕਰ ਰਲ ਮਿਲ ਕੇ ਕੰਮ ਕਰ ਰਰੇ ਹਨ।ਉਨ੍ਹਾਂ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਸਾਰੇ ਵਰਕਰ ਕੰਮ ਕਰ ਰਹੇ ਹਨ।
ਇਹ ਵੀ ਪੜੋ:ਭਾਜਪਾ ਦੇ ਵੱਡੇ ਲੀਡਰ ਦਾ ਦਾਅਵਾ, ਅਮਰਿੰਦਰ ਕਰਨਗੇ ਅਮਿਤ ਸ਼ਾਹ ਤੇ ਜੇਪੀ ਨੱਡਾ ਨਾਲ ਮੁਲਾਕਾਤ