ETV Bharat / city

ਦੋਹਰੇ ਸੰਵਿਧਾਨ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਅੱਜ - ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਮੁਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਤਕਰੀਬਨ 12 ਸਾਲ ਪੁਰਾਣਾ ਮਾਮਲਾ ਹੈ, ਸ਼੍ਰੋਮਣੀ ਅਕਾਲੀ ਦਲ ਪਾਰਟੀ ਨਹੀਂ ਬਣੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅਦਾਲਤ ਵੱਲੋਂ ਉਨ੍ਹਾਂ ਦਾ ਪੱਖ ਅਜੇ ਤੱਕ ਸੁਣਿਆ ਨਹੀਂ ਗਿਆ ਸੀ। 12 ਸਾਲਾਂ ਤੋਂ ਹੀ ਪਟੀਸ਼ਨਰ ਦੀ ਗੱਲ ਸੁਣੀ ਜਾ ਰਹੀ ਸੀ।

ਦੋਹਰੇ ਸੰਵਿਧਾਨ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਅੱਜ

author img

By

Published : Sep 8, 2021, 12:13 PM IST

ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹੁਸ਼ਿਆਰਪੁਰ ਅਦਾਲਤ ’ਚ ਪੇਸ਼ੀ ਹੋਵੇਗੀ। ਇਹ ਮਾਮਲਾ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਹੋਣ ਦਾ ਹੈ। ਮਾਮਲੇ ਸਬੰਧੀ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਵੱਲੋਂ ਪਟੀਸ਼ਨ ਪਾਈ ਗਈ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੇਠਲੀ ਅਦਾਲਤ ’ਚ ਮਾਮਲੇ ਸਬੰਧੀ ਸੁਣਵਾਈ ਨੂੰ ਹਰੀ ਝੰਡੀ ਦੇ ਦਿੱਤੀ ਸੀ।

ਦੋਹਰੇ ਸੰਵਿਧਾਨ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਅੱਜ

ਇਸ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ ਦੇ ਮੁਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਤਕਰੀਬਨ 12 ਸਾਲ ਪੁਰਾਣਾ ਮਾਮਲਾ ਹੈ, ਅਦਾਲਤ ਵੱਲੋਂ ਉਨ੍ਹਾਂ ਦਾ ਪੱਖ ਅਜੇ ਤੱਕ ਸੁਣਿਆ ਨਹੀਂ ਗਿਆ ਸੀ। 12 ਸਾਲਾਂ ਤੋਂ ਹੀ ਪਟੀਸ਼ਨਰ ਦੀ ਗੱਲ ਸੁਣੀ ਜਾ ਰਹੀ ਸੀ। ਡਾ. ਦਲਜੀਤ ਸਿੰਘ ਚੀਮਾ ਨੇ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਹੁਣ ਉਨ੍ਹਾਂ ਦੀ ਗੱਲ ਸੁਣੀ ਜਾਵੇਗੀ, ਜਿਸ ਤੋਂ ਬਾਅਦ ਸਹੀ ਤਸਵੀਰ ਸਾਹਮਣੇ ਆਵੇਗੀ।

ਇਸ ਦੌਰਾਨ ਜਦੋ ਡਾ. ਦਲਜੀਤ ਸਿੰਘ ਚੀਮਾ ਤੋਂ 2022 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਅਜਿਹੇ ਮਾਮਲੇ ’ਚ ਅਕਾਲੀ ਦਲ ਦੇ ਘਿਰੇ ਹੋਣ ’ਤੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਈ ਮਾਮਲੇ ਪਾਰਟੀਆਂ ’ਤੇ ਚੱਲਦੇ ਰਹਿੰਦੇ ਹਨ।

ਸਮਾਜ ਸੇਵੀ ਬਲਵੰਤ ਸਿੰਘ ਖੇੜਾ ਵੱਲੋਂ ਪਾਈ ਗਈ ਪਟੀਸ਼ਨ

ਕਾਬਿਲੇਗੌਰ ਹੈ ਕਿ ਬਲਵੰਤ ਸਿੰਘ ਖੇੜਾ ਨਾਮੀ ਇੱਕ ਵਿਅਕਤੀ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ -ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿਚ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਹਨ ਤੇ ਵੱਡੇ ਬਾਦਲ ਨੂੰ ਹਾਈਕੋਰਟ ਨੇ ਪੇਸ਼ੀ ਤੋਂ ਛੋਟ ਦਿੱਤੀ ਹੋਈ ਹੈ।

ਸੁਖਬੀਰ ਬਾਦਲ ਵੱਲੋਂ ਕੀਤੀ ਗਈ ਸੀ ਜ਼ਮਾਨਤ ਦੀ ਮੰਗ

ਸੁਖਬੀਰ ਬਾਦਲ ਨੇ ਇਸ ਮਾਮਲੇ ਵਿਚ ਜ਼ਮਾਨਤ ਦੀ ਮੰਗ ਕਰਦਿਆਂ ਅਰਜੀ ਦਾਖਲ ਕੀਤੀ ਸੀ। ਸੁਖਬੀਰ ਬਾਦਲ ਦੀ ਅਰਜੀ 'ਤੇ ਸੁਣਵਾਈ ਕਰਦਿਆਂ ਵਧੀਕ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਿਹਾ ਸੀ ਕਿ ਬਿਨੈਕਾਰ ਨੂੰ 13 ਸਤੰਬਰ ਨੂੰ ਜਾਂ ਉਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ ਸਾਹਮਣੇ ਆਤਮ ਸਮਰਪਣ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਅਜਿਹਾ ਕਰਨ 'ਤੇ ਹੀ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦੀ ਗੱਲ ਕਹੀ ਗਈ ਹੈ।

ਇਹ ਵੀ ਪੜੋ: ਦੋਹਰੇ ਸੰਵਿਧਾਨ ਮਾਮਲੇ ‘ਚ ਸੁਖਬੀਰ ਨੂੰ ਅਦਾਲਤ 'ਚ ਪੇਸ਼ ਹੋਣ ਦੀ ਹਦਾਇਤ

ETV Bharat Logo

Copyright © 2025 Ushodaya Enterprises Pvt. Ltd., All Rights Reserved.