ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਰਾਜ ’ਚ ਸਰਕਾਰ ਦੇ ਮੰਤਰੀਆਂ ਅਤੇ ਲੀਡਰਾਂ ਨੇ ਪੰਜਾਬ ਦੇ ਮੁੱਦੇ ਨੂੰ ਦਰ ਕਿਨਾਰ ਕਰਕੇ ਆਪਣੀਆਂ ਤਿਜੌਰੀਆਂ ਭਰਨ ਦਾ ਕੰਮ ਕੀਤਾ ਹੈ।
ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਕਰਨ ਵਿਚ ਪੂਰੀ ਤਰਾਂ ਫੇਲ੍ਹ ਸਾਬਿਤ ਹੋਏ ਹਨ। ਪੰਜਾਬ ਦੀ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲ ਦੇ ਰਾਜ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਤੋਂ ਹਟਾਇਆ ਗਿਆ ਅਤੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਵਜ੍ਹਾ ਲੋਕਾਂ ਨਾਲ ਡਰਾਮੇਬਾਜ਼ੀ ਕਰ ਰਹੇ ਹਨ।
'2022 ਚ ਅਕਾਲੀ ਦਲ ਦੀ ਬਣੇਗੀ ਸਰਕਾਰ'
ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਆਮ ਆਦਮੀ ਪਾਰਟੀ ’ਤੇ ਸਿਆਸੀ ਹਮਲਾ ਕਰਦੇ ਹੋਏ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਕੋਰੋਨਾ ਕਾਲ ਦੌਰਾਨ ਲੋਕਾਂ ਨੂੰ ਆਕਸੀਜਨ ਤੱਕ ਉਪਲੱਬਧ ਨਹੀਂ ਕਰਵਾ ਸਕੇ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਿਵੇਂ ਪਸੰਦ ਕਰਨਗੇ।
ਇਹ ਵੀ ਪੜੋ: ਅੱਜ ਕਰਨਗੇ ਮੁੱਖ ਮੰਤਰੀ ਵੱਡਾ ਧਮਾਕਾ, ਦੇਣਗੇ ਦੀਵਾਲੀ ਦਾ ਤੋਹਫ਼ਾ