ਹੁਸ਼ਿਆਰਪੁਰ : ਗੜ੍ਹਸ਼ੰਕਰ ਵਿਖੇ ਸਾਂਝਾ ਅਧਿਆਪਕ ਮੋਰਚਾ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਧਿਆਪਕਾਂ ਨੇ ਨੰਗਲ ਰੋਡ ਉੱਤੇ ਜਾਮ ਲਾਇਆ ਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਸਾੜਿਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਗਲਤ ਨੀਤੀਆਂ ਕਾਰਨ ਦਰਜਨਾਂ ਅਧਿਆਪਕਾਂ ਦੀ ਕੋਰੋਨਾ ਵਾਇਰਸ ਕਾਰਨ ਜਾਨ ਜਾ ਚੁੱਕੀ ਹੈ। ਸਿਖਿਆਂ ਮੰਤਰੀ ਵਲੋਂ ਅਧਿਆਪਕਾਂ ਦੀ ਸਾਰ ਨਹੀਂ ਲਈ ਜਾ ਰਹੀ। ਸਿੱਖਿਆ ਸਕੱਤਰ ਵਲੋਂ ਅਧਿਆਪਕਾਂ 'ਤੇ ਬੇਵਜ਼ਹ ਦਬਾਅ ਪਾਇਆ ਜਾ ਰਿਹਾ ਹੈ। ਇਸ ਦੇ ਚਲਦੇ ਬੀਤੇ ਦਿਨਾਂ ਵਿੱਚ 30 ਨੌਜਵਾਨ ਅਧਿਆਪਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। । ਪਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਸਿਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਇਕਾਂਤਵਾਸ ਦੀ ਛੁੱਟੀ ਨਾਂ ਦੇਣ ਕਾਰਨ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਕੋਲੋਂ ਜਾਨਾਂ ਗੁਆਉਣ ਵਾਲੇ ਅਧਿਆਪਕਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਤੇ ਕੋਰੋਨਾ ਪੌਜ਼ੀਟਿਵ ਪਾਏ ਜਾਣ ਵਾਲਿਆਂ ਨੂੰ 30 ਦਿਨ ਦੀ ਇਕਾਂਤਵਾਸ ਛੁੱਟੀ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨਿਆਂ ਗਈਆਂ ਤਾਂ ਉਹ ਵੱਡੇ ਪੱਧਰ ਉੱਤੇ ਪ੍ਰਦਰਸ਼ਨ ਕਰਨਗੇ।