ਹੁਸ਼ਿਆਰਪੁਰ: ਰੱਖੜੀ ਦਾ ਤਿਉਹਾਰ ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਹੈ। ਭਾਰਤ ਦੇ ਨਾਲ-ਨਾਲ ਇਹ ਤਿਉਹਾਰ ਪੂਰੀ ਦੁਨੀਆਂ ਦੇ ਵਿੱਚ ਬੜੇ ਪ੍ਰੇਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਪਰੰਤੂ ਕੋਰੋਨਾ ਕਾਰਨ ਇਸ ਸਾਲ ਵੀ ਰੱਖੜੀ ਦਾ ਤਿਓਹਾਰ ਦੇ ਰੰਗ ਫਿੱਕੇ ਹੀ ਨਜ਼ਰ ਜਾਪਦੇ ਨਜ਼ਰ ਆ ਹਨ। ਈਟੀਵੀ ਭਾਰਤ ਦੀ ਟੀਮ ਵੱਲੋਂ ਜਦੋਂ ਹੁਸ਼ਿਆਰਪੁਰ ਦੇ ਪੀਰ ਮੱਦੀ ਸ਼ਾਹ ਬਾਜ਼ਾਰ ਦਾ ਦੌਰਾ ਕੀਤਾ ਤਾਂ ਉੱਥੇ ਵੀ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਕੁਝ ਖਾਸ ਰੌਣਕ ਦੇਖਣ ਨੂੰ ਨਹੀਂ ਮਿਲ ਰਹੀ।
ਇਸ ਮੌਕੇ ਜਦੋਂ ਈਟੀਵੀ ਭਾਰਤ ਦੀ ਟੀਮ ਨੇ ਰੱਖੜੀ ਵੇਚਣ ਵਾਲੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਾਲ ਉਨ੍ਹਾਂ ਦਾ ਕੰਮ ਪਹਿਲਾਂ ਨਾਲੋਂ ਕਾਫੀ ਘੱਟ ਹੈ। ਦੁਕਾਨਾਂ ਤੇ ਆਉਣ ਵਾਲੇ ਗਾਹਕਾਂ ਦੀ ਗਿਣਤੀ ਵੀ ਕਾਫੀ ਘੱਟ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਕੋਰੋਨਾ ਕਾਰਨ ਹੀ ਇਸ ਸਾਲ ਵੀ ਲੋਕ ਡਰ ਰਹੇ ਹਨ।
ਇਹ ਵੀ ਪੜੋ: ਰੱਖੜੀ ਦੇ ਤਿਉਹਾਰ ਮੌਕੇ ਬਜ਼ਾਰਾਂ ’ਚ ਲੱਗੀਆਂ ਰੌਣਕਾਂ
ਜਦੋਂ ਮਠਿਆਈ ਵੇਚਣ ਵਾਲੇ ਹਲਵਾਈ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਉਨ੍ਹਾਂ ਦੀਆਂ ਦੁਕਾਨਾਂ ਤੇ ਖੂਬ ਰੌਣਕਾਂ ਲੱਗੀਆਂ ਰਹਿੰਦੀਆਂ ਹਨ। ਪਰੰਤੂ ਇਸ ਵਾਰ ਉਨ੍ਹਾਂ ਦਾ ਕੰਮ ਵੀ ਆਮ ਨਾਲੋਂ ਕਾਫੀ ਘੱਟ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿਥੇ ਲੋਕ ਅੱਤ ਦੀ ਮਹਿੰਗਾਈ 'ਚ ਪਿਸ ਰਹੇ ਹਨ ਉੱਥੇ ਹੀ ਮਹਿੰਗਾਈ ਦਾ ਅਸਰ ਹੁਣ ਤਿਉਹਾਰਾਂ ਤੇ ਵੀ ਪੈਂਦਾ ਨਜ਼ਰ ਆ ਰਿਹਾ ਹੈ।