ਹੁਸ਼ਿਆਰਪੁਰ : ਗੜਸ਼ੰਕਰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਸਰਬ ਸੰਮਤੀ ਨਾਲ ਚੁਣੇ ਗਏ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੌੜੀ ਦਾ ਅੱਜ ਮਾਹਿਲਪੁਰ ਵਿਖੇ ਪਹੁੰਚਣ ਉੱਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਸਵਾਗਤ ਲਈ ਪਹੁੰਚੇ ਜਨ ਸੈਲਾਬ ਨੂੰ ਸੰਭਾਲਣਾ ਵੀ ਪ੍ਰਸ਼ਾਸ਼ਨ ਲਈ ਔਖ਼ਾ ਹੋ ਰਿਹਾ ਸੀ। ਰੌੜੀ ਡਿਪਟੀ ਸਪੀਕਰ ਚੁਣੇ ਜਾਣ ਤੋਂ ਬਾਅਦ ਪਹਿਲੀ ਵਾਰ ਮਾਹਿਲਪੁਰ ਪਹੁੰਚੇ ਸਨ ਅਤੇ ਗੁਰਦੁਆਰਾ ਸ਼ਹੀਦਾਂ ਸ਼ੁਕਰਾਨਾ ਕਰਨ ਲਈ ਆਏ ਸਨ।
ਉਨ੍ਹਾਂ ਨੂੰ ਰੈਸਟ ਹਾਊਸ ਮਾਹਿਲਪੁਰ ਵਿਖ਼ੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਅਤੇ ਜ਼ਿਲ੍ਹਾ ਪੁਲਿਸ ਮੁਖ਼ੀ ਸਰਤਾਜ ਸਿੰਘ ਦੀ ਅਗਵਾਈ ਹੇਠ ਗਾਰਡ ਆਫ਼ ਆਨਰ ਦਿੱਤਾ ਗਿਆ। ਇੱਥੇ ਪਾਰਟੀ ਵਰਕਰਾਂ ਅਤੇ ਲੋਕਾਂ ਦਾ ਪਿਆਰ ਕਬੂਲਣ ਤੋਂ ਬਾਅਦ ਰੌੜੀ ਗੂਰਦੁਆਰਾ ਸ਼ਹੀਦਾਂ ਲੱਧੇਵਾਲ ਨਤਮਸਤਕ ਹੋਏ ਅਤੇ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੌੜੀ ਨੇ ਕਿਹਾ ਕਿ ਆਜ਼ਾਦ ਭਾਰਤ ਵਿਚ ਹਲਕਾ ਗੜ੍ਹਸ਼ੰਕਰ ਨੂੰ ਸ਼ੇਰ ਜਾਂ ਝੰਡੀ ਵਾਲੀ ਕਾਰ ਪਹਿਲੀ ਵਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਰਹਿਣਗੇ। ਉਨ੍ਹਾਂ ਅੱਜੇ ਕਿਹਾ ਕਿ ਉਹ ਜਲਦ ਹੀ ਇਲਾਕੇ ਦੇ ਲੋਕਾਂ ਤੋਂ ਸਮੱਸਿਆਵਾਂ ਅਤੇ ਰਹਿੰਦੇ ਵਿਕਾਸ ਕੰਮਾਂ ਦੀ ਸੂਚੀ ਪ੍ਰਾਪਤ ਕਰਕੇ ਇਸ ਨੂੰ ਅਮਲੀ ਜਾਮਾ ਪਹਿਣਾ ਦੇਣਗੇ।
ਇੱਥੇ ਪਾਰਟੀ ਵਰਕਰਾਂ ਅਤੇ ਲੋਕਾਂ ਦਾ ਪਿਆਰ ਕਬੂਲਣ ਤੋਂ ਬਾਅਦ ਰੌੜੀ ਗੂਰਦੁਆਰਾ ਸ਼ਹੀਦਾਂ ਲੱਧੇਵਾਲ ਨਤਮਸਤਕ ਹੋਏ ਅਤੇ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇੱਥੇ ਹੀ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਰੌੜੀ ਨੇ ਕਿਹਾ ਕਿ ਆਜ਼ਾਦ ਭਾਰਤ ਵਿਚ ਹਲਕਾ ਗੜ੍ਹਸ਼ੰਕਰ ਨੂੰ ਸ਼ੇਰ ਜਾਂ ਝੰਡੀ ਵਾਲੀ ਕਾਰ ਪਹਿਲੀ ਵਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਅਜੇ ਬਚਪਨ ਵਿਚ ਹੈ ਪਰ ਕੰਮ ਜਵਾਨੀ ਵਾਲੇ ਕਰ ਰਹੀ ਹੈ ਜਿਸ ਕਾਰਨ ਪੰਜਾਬ ਦੇ ਲੋਕਾਂ ਵਿਚ ਪਾਰਟੀ ਦੀ ਲੋਕਪ੍ਰਿਅਤਾ ਹੋਰ ਵਧੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਹਲਕੇ ਦੇ ਜੰਮਪਲ ਹਨ ਅਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਪੂਰੀ ਤਰਾਂ ਸਮਝਦੇ ਹਨ ਅਤੇ ਬਜਟ ਸੈਸ਼ਨ ਵਿਚ ਉਹ ਆਵਾਜ ਵੀ ਬੁਲੰਦ ਕਰ ਚੁਕੇ ਹਨ। ਉਨ੍ਹਾਂ ਕਿਹਾ ਕਿ ਹੁਣ ਇਲਾਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੋਰ ਵੀ ਸੌਖ਼ਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਇਲਾਕੇ ਦੇ ਲੋਕਾਂ ਤੋਂ ਸਮੱਸਿਆਵਾਂ ਅਤੇ ਰਹਿੰਦੇ ਵਿਕਾਸ ਕੰਮਾਂ ਦੀ ਸੂਚੀ ਪ੍ਰਾਪਤ ਕਰਕੇ ਇਸ ਨੂੰ ਅਮਲੀ ਜਾਮਾ ਪਹਿਣਾ ਦੇਣਗੇ।
ਇਹ ਵੀ ਪੜ੍ਹੋ : ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਲਦ ਆ ਸਕਦਾ ਹੈ ਕੋਈ ਅਹਿਮ ਫੈਸਲਾ