ETV Bharat / city

ਤੇਜ਼ ਰਫ਼ਤਾਰ ਗੱਡੀ ਨੇ ਰੇਹੜੀਆਂ ਨੂੰ ਮਾਰੀ ਟੱਕਰ, 1 ਜ਼ਖਮੀ

author img

By

Published : Aug 9, 2021, 10:35 PM IST

ਹੁਸ਼ਿਆਰਪੁਰ ਤੋਂ ਫ਼ਤਿਹਗੜ੍ਹ ਚੁੰਗੀ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਇਸ ਸੜਕ ਹਾਦਸੇ 'ਚ 1 ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ। ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਗੱਡੀ ਵੱਲੋਂ ਰੇਹੜੀ ਵਾਲਿਆਂ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹੈ।

ਤੇਜ਼ ਰਫ਼ਤਾਰ ਗੱਡੀ ਨੇ ਰੇਹੜੀਆਂ ਨੂੰ ਮਾਰੀ ਟੱਕਰ

ਹੁਸ਼ਿਆਰਪੁਰ : ਸ਼ਹਿਰ ਦੇ ਫ਼ਤਿਹਗੜ੍ਹ ਚੁੰਗੀ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਇਸ ਸੜਕ ਹਾਦਸੇ 'ਚ 1 ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ।

ਇਸ ਬਾਰੇ ਰੇਹੜੀ ਵਾਲਿਆਂ ਨੇ ਦੱਸਿਆ ਇੱਕ ਤੇਜ਼ ਰਫ਼ਤਾਰ ਗੱਡੀ ਅਚਾਨਕ ਆਈ ਤੇ ਉਨ੍ਹਾਂ ਦੀਆਂ ਰੇਹੜੀਆਂ ਨੂੰ ਟੱਕਰ ਮਾਰ ਦਿੱਤੀ। ਰੇਹੜੀ ਵਾਲਿਆਂ ਮੁਤਾਬਕ ਗੱਡੀ ਵਿੱਚ 3 ਤੋਂ 4 ਲੋਕ ਸਵਾਰ ਸਨ ਤੇ ਗੱਡੀ ਚਾਲਕ ਨਸ਼ੇ ਵਿੱਚ ਸੀ। ਉਨ੍ਹਾਂ ਨੇ ਉਕਤ ਗੱਡੀ ਦਾ ਪਿਛਾ ਵੀ ਕੀਤਾ, ਪਰ ਟੱਕਰ ਮਾਰਨ ਤੋਂ ਬਾਅਦ ਗੱਡੀ ਚਾਲਕ ਤੇ ਉਸ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਇਸ ਦੀ ਗਵਾਹ ਮੌਕੇ 'ਤੇ ਮੌਜੂਦ ਪ੍ਰਤੱਖਦੱਖੀ ਨੇ ਵੀ ਦਿੱਤੀ। ਇਹ ਹਾਸਦੇ ਵਿੱਚ ਇੱਕ ਰੇਹੜੀ ਵਾਲਾ ਗੰਭੀਰ ਜ਼ਖਮੀ ਹੋ ਗਿਆ ਹੈ ਤੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਰੇਹੜੀ ਵਾਲਿਆਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਵਾਏ ਜਾਣ ਦੀ ਮੰਗ ਕੀਤੀ ਹੈ।

ਇਸ ਹਾਦਸੇ ਬਾਰੇ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਰੇਹੜੀ ਮਾਲਕਾਂ ਦੀ ਸ਼ਿਕਾਇਤ 'ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Midukhera murder: ਗੈਂਗਸਟਰਾਂ ਨੂੰ ਲੈਕੇ ਡੀਜੀਪੀ ਦਿਨਕਰ ਗੁਪਤਾ ਦਾ ਕੀ ਵੱਡਾ ਬਿਆਨ ?

ETV Bharat Logo

Copyright © 2024 Ushodaya Enterprises Pvt. Ltd., All Rights Reserved.