ਹੁਸ਼ਿਆਰਪੁਰ: ਜ਼ਿਲ੍ਹੇ ਤੋਂ ਇੱਕ ਅਜਿਹਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਔਰਤ ਵੱਲੋਂ ਲੁਕਣਮਿਚੀ ਖੇਡਣ ਦੇ ਬਹਾਨੇ ਪਹਿਲਾਂ ਆਪਣੀ ਧੀ ਨੂੰ ਪਾਣੀ ਦੀ ਟੈਂਕੀ ਚ ਡੋਬ ਦਿੱਤਾ ਇਸ ਤੋਂ ਬਾਅਦ ਉਸ ਨੇ ਆਪਣੇ 9 ਸਾਲਾ ਬੱਚੇ ਨੂੰ ਫਾਹਾ ਦੇਣ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਹੀ ਨਹੀਂ ਬਾਅਦ ’ਚ ਔਰਤ ਨੇ ਖੁਦਕੁਸ਼ੀ ਕਰ ਲਈ।
ਦੱਸ ਦਈਏ ਕਿ ਇਸ ਪੂਰੇ ਹਾਦਸੇ ਦੌਰਾਨ 9 ਸਾਲਾਂ ਲੜਕੇ ਨੇ ਖੁਦ ਨੂੰ ਕਿਸੇ ਵੀ ਤਰ੍ਹਾਂ ਦੀ ਬਚਾਅ ਲਿਆ ਪਰ ਇਸ ਘਟਨਾ ਚ ਐਰਤ ਅਤੇ ਉਸਦੀ ਬੱਚੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਮਾਨਸਿਕ ਤੌਰ ਤੋਂ ਪਰੇਸ਼ਾਨ ਸੀ ਜਿਸ ਦੇ ਚੱਲਦੇ ਉਸ ਨੇ ਇਸ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਡਲ ਟਾਊਨ ਦੇ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ਾ ਨੂੰ ਕਬਜ਼ੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਮਹਿਲਾ ਦੇ ਪਤੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਮਿਰਜਾਪੁਰ ਦੇ ਰਹਿਣ ਵਾਲੇ ਹਨ ਅਤੇ ਇੱਥੇ ਹੁਸਿ਼ਆਰਪੁਰ ਦੇ ਫੋਕਲ ਪੁਆਇੰਟ ਵਿਖੇ ਰਹਿ ਰਹੇ ਹਨ ਤੇ ਉਸਦੀ ਪਤਨੀ ਵਿਦਿਆ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦੀ ਸੀ ਤੇ ਬੀਤੇ ਦਿਨ ਉਸ ਵਲੋਂ ਘਰ ਚ ਬੱਚਿਆਂ ਨੂੰ ਲੁਕਣਮਿਚੀ ਖੇਡਣ ਦੀ ਗੱਲ ਕਹਿ ਕੇ ਅੱਖਾਂ ਉੱਤੇ ਪੱਟੀ ਬੰਨ ਦਿੱਤੀ ਜਿਸ ਤੋਂ ਬਾਅਦ ਉਸ ਵਲੋਂ ਪਹਿਲਾਂ ਆਪਣੀ ਲੜਕੀ ਜੋ ਕਿ ਦੂਜੀ ਜਮਾਤ ਦੀ ਵਿਦਿਆਰਥਣ ਹੈ ਨੂੰ ਪਾਣੀ ਵਾਲੀ ਟੈਂਕੀ ਚ ਹੱਥ ਬੰਨ ਕੇ ਡੋਬ ਦਿੱਤਾ ਜਿਸ ਤੋਂ ਬਾਅਦ ਲੜਕੇ ਨੂੰ ਵੀ ਫਾਹਾ ਦੇ ਦਿੱਤਾ ਤੇ ਬਾਅਦ ਚ ਖੁਦ ਨੂੰ ਵੀ ਉਸ ਵਲੋਂ ਆਤਮ ਹੱਤਿਆ ਕਰ ਲਈ ਗਈ।
ਦੂਜੇ ਪਾਸੇ ਮ੍ਰਿਤਕ ਮਹਿਲਾ ਦੇ ਪੁੱਤ ਨੇ ਦੱਸਿਆ ਕਿ ਉਸਨੇ ਆਪਣੇ ਆਪ ਨੂੰ ਕਿਸੇ ਵੀ ਤਰ੍ਹਾਂ ਬਚਾਅ ਪਰ ਉਹ ਆਪਣੇ ਮਾਂ ਅਤੇ ਭੈਣ ਨੂੰ ਬਚਾ ਨਹੀਂ ਸਕਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਮਹਿਲਾ ਦੇ ਪਤੀ ਦੇ ਬਿਆਨਾਂ ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਲਗਾਏ ਕੰਨੀ ਹੱਥ