ETV Bharat / city

ਗੜ੍ਹਸ਼ੰਕਰ ਵਿਖੇ ਐਨਾਆਰਆਈਆਂ ਦੀ ਮਦਦ ਨਾਲ ਨੌਜਵਾਨਾਂ ਨੇ ਬਦਲੀ ਪਿੰਡ ਦੀ ਨੁਹਾਰ - ਕਬੱਡੀ ਟੂਰਨਾਮੈਂਟ

ਪੰਜਾਬ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਮਾਜ ਨੂੰ ਚੰਗੀ ਸਿਹਦ ਦੇਣ ਦੇ ਲਈ ਜਿੱਥੇ ਪੰਜਾਬ ਦੇ ਵਿੱਚ ਐਨਆਰਆਈ ਭਰਾਵਾਂ ਦਾ ਵੱਡਾ ਯੋਗਦਾਨ ਰਿਹਾ ਹੈ।ਐਨਆਰਆਈਆਂ ਦੀ ਮਦਦ ਨਾਲ ਗੜ੍ਹਸ਼ੰਕਰ ਵਿਖੇ ਪਿੰਡ ਥਾਣਾ ਦੇ ਨੌਜਵਾਨਾਂ ਨੇ ਪਿੰਡ ਦੀ ਨੁਹਾਰ ਬਦਲ ਦਿੱਤੀ ਹੈ। ਨੌਜਵਾਨਾਂ ਨੇ ਇਥੇ ਇੱਕ ਸਪੋਰਟਸ ਕਲਬ ਦਾ ਗਠਨ ਕਰਕੇ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।

ਨੌਜਵਾਨਾਂ ਨੇ ਬਦਲੀ ਪਿੰਡ ਦੀ ਨੁਹਾਰ
ਨੌਜਵਾਨਾਂ ਨੇ ਬਦਲੀ ਪਿੰਡ ਦੀ ਨੁਹਾਰ
author img

By

Published : Mar 23, 2021, 3:55 PM IST

ਹੁਸ਼ਿਆਰਪੁਰ: ਪੰਜਾਬ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਮਾਜ ਨੂੰ ਚੰਗੀ ਸਿਹਤ ਦੇਣ ਲਈ ਐਨਆਰਆਈਆਂ ਦਾ ਵੱਡਾ ਯੋਗਦਾਨ ਰਿਹਾ ਹੈ। ਅਜਿਹਾ ਹੀ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਥਾਣਾ ਵਿਖੇ ਵੇਖਣ ਨੂੰ ਮਿਲਿਆ। ਇਥੇ ਦੇ ਨੌਜਵਾਨਾਂ ਨੇ ਐਨਆਰਆਈ ਭਰਾਵਾਂ ਦੀ ਮਦਦ ਨਾਲ ਪਿੰਡ ਦੀ ਨੁਹਾਰ ਬਦਲ ਦਿੱਤੀ ਹੈ।

ਨੌਜਵਾਨਾਂ ਨੇ ਐਨਆਰਆਈਆਂ ਦੀ ਮਦਦ ਨਾਲ ਪਿੰਡ ਦੀ ਨੁਹਾਰ ਬਦਲ ਦਿੱਤੀ ਹੈ। ਪਿੰਡ ਵਿੱਚ ਸੜਕਾਂ, ਸਟ੍ਰੀਟ ਲਾਈਟਾਂ ਤੇ ਪੰਚਾਇਤ ਨਾਲ ਮਿਲ ਕੇ ਹੋਰਨਾਂ ਕੰਮ ਕਰਵਾਏ ਜਾ ਰਹੇ ਹਨ। ਪਿੰਡ ਦੇ ਨੌਜਵਾਨ ਪੰਚਾਇਤ ਨਾਲ ਮਿਲ ਕੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਸਹਿਯੋਗ ਕਰਦੇ ਹਨ।

ਨੌਜਵਾਨਾਂ ਨੇ ਬਦਲੀ ਪਿੰਡ ਦੀ ਨੁਹਾਰ

ਪਿੰਡ ਦੇ ਇੱਕ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੋਰਨਾਂ ਨੌਜਵਾਨਾਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਲਈ ਪ੍ਰੇਰਤ ਕਰਨ ਲਈ ਪਿੰਡ ਵਿੱਚ ਬਾਬਾ ਕਰਮੂ ਸਪੋਰਟਸ ਕਲਬ ਦਾ ਗਠਨ ਕੀਤਾ ਗਿਆ ਹੈ। ਹਰ ਸਾਲ ਅਸੀਂ ਇਥੇ ਕਬੱਡੀ ਟੂਰਨਾਮੈਂਟ ਕਰਵਾਉਂਦੇ ਹਾਂ। ਅਸੀਂ ਪਿੰਡ ਵਿੱਚ ਸਟੇਡੀਅਮ ਬਣਾਉਣ ਦੀ ਤਿਆਰੀ ਕਰ ਰਹੇ ਹਾਂ। ਇਸ ਤੋਂ ਇਲਾਵਾ ਪਿੰਡ ਵਿੱਚ ਜਿਮ ਲੀ ਖੋਲ੍ਹਿਆ ਗਿਆ ਹੈ।

ਪਿੰਡ ਥਾਣਾ ਦੇ ਨੌਜਵਾਨਾਂ ਵੱਲੋਂ ਕੀਤੇ ਗਏ ਜਾ ਰਹੇ ਇਸ ਉਪਰਾਲੇ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ ਤੇ ਨੇੜਲੇ ਪਿੰਡਾਂ ਦੇ ਲੋਕ ਵੀ ਇਸ ਪਿੰਡ ਵਿੱਚ ਸਟੇਡੀਅਮ ਤੇ ਜਿੰਮ ਵਿੱਚ ਆਉਂਦੇ ਹਨ। ਪਿੰਡ ਦੇ ਨੌਜਵਾਨਾਂ ਨੇ ਇਲਾਕਾ ਵਾਸੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨ ਸਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਬਤੀਤ ਕਰਨ ਲਈ ਪ੍ਰੇਰਤ ਕੀਤਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.