ਜਲੰਧਰ: ਅੰਮ੍ਰਿਤਸਰ ਬਾਈਪਾਸ ਸਥਿਤ ਵੇਰਕਾ ਮਿਲਕ ਪਲਾਂਟ ਨੇੜੇ ਸ਼ੁੱਕਰਵਾਰ ਰਾਤ ਨੂੰ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਰੀਬ 10 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ ਹੈ। ਜਦਕਿ ਇਸ ਹਾਦਸੇ 'ਚ ਬੱਚੇ ਦੀ ਮਾਤਾ ਗੰਭੀਰ ਰੂਪ 'ਚ ਜ਼ਖ਼ਮੀ ਹੋਈ ਹੈ।
ਜਾਣਕਾਰੀ ਮੁਤਾਬਕ ਜ਼ਖ਼ਮੀ ਹੋਈ ਰਜਨੀ ਆਪਣੇ 10 ਮਹੀਨੇ ਦੇ ਬੱਚੇ ਨਿਖਿਲ ਨਾਲ ਬਾਜ਼ਾਰ ਵਿੱਚ ਕੁੱਝ ਸਾਮਾਨ ਲੈਣ ਲਈ ਗਈ ਸੀ। ਇਸ ਦੌਰਾਨ ਸੜਕ ਪਾਰ ਕਰਨ ਵੇਲੇ ਅੰਮ੍ਰਿਤਸਰ ਤੋਂ ਆ ਰਹੀ ਤੇਜ਼ ਰਫਤਾਰ ਗੱਡੀ ਨੇ ਮਾਂ-ਪੁਤਰ ਨੂੰ ਟੱਕਰ ਮਾਰ ਦਿੱਤੀ। ਇਸ ਮੌਕੇ ਮਾਂ ਦੇ ਹਥੋਂ ਬੱਚਾ ਛੁੱਟ ਕੇ ਦੂਰ ਜਾ ਡਿੱਗਿਆ ਜਿਸ ਨਾਲ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 1 ਦੀ ਪੁਲਿਸ ਮੌਕੇ 'ਤੇ ਪੁੱਜੀ ਅਤੇ ਉਨ੍ਹਾਂ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਐਸਐਚਓ ਰਾਜੇਸ਼ ਕੁਮਾਰ ਨੇ ਦੱਸਿਆ ਕਿ ਗੱਡੀ ਚਾਲਕ ਨੂੰ ਹਿਰਾਸਤ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।