ਜਲੰਧਰ : ਸ੍ਰੀ ਦੇਵੀ ਤਲਾਬ ਮੰਦਰ ਵਿਖੇ 144 ਵੇਂ ਹਰਿਵੱਲਭ ਸੰਗੀਤ ਸੰਮੇਲਨ ਦਾ ਹੋਇਆ ਆਗਾਜ਼ ਹੋ ਚੁੱਕਾ ਹੈ। ਇਸ ਵਾਰ ਦਾ ਇਹ ਸੰਗੀਤ ਸੰਮੇਲਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ।
ਇਸ ਦੇ ਪਹਿਲੇ ਦਿਨ ਪੰਡਿਤ ਅਜਾਏ ਚੱਕਰਵਤੀ ਨੇ ਸ਼ਬਦ ਗੀਤਾਂ ਦੇ ਨਾਲ ਗੁਰੂ ਨਾਨਕ ਦੇਵ ਜੀ ਨੂੰ ਯਾਦ ਕੀਤਾ। ਇਸ ਖ਼ਾਸ ਆਯੋਜਨ 'ਚ ਪਹਿਲੀ ਵਾਰ ਇਸ ਮੰਚ 'ਤੇ ਮੈਲੋਡੀ ਰਿਦਮ ਦੀ ਪ੍ਰਸਤੁਤੀ ਕੀਤੀ ਗਈ। ਇਸ ਸੰਮੇਲਨ ਦੀ ਸ਼ੁਰੂਆਤ ਮਹਾਂਰਿਸ਼ੀ ਵੇਦ ਵਿਆਸ ਵਿਧਾਇਕ ਪੀਠ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਅਤੇ ਹਰਿਵੱਲਭ ਵੰਦਨਾ ਤੋਂ ਕੀਤੀ ਗਈ। ਇਸ ਤੋਂ ਬਾਅਦ ਸ਼ਾਸਤਰੀ ਸੰਗੀਤ ਦੇ ਕਲਾਕਾਰਾਂ ਨੇ ਆਪੋ-ਆਪਣੀ ਗਾਇਨ ਅਤੇ ਸ਼ਾਸਤਰੀ ਸੰਗੀਤ ਦੀ ਕਲਾ ਨੂੰ ਪੇਸ਼ ਕੀਤਾ। ਇਸ ਮੌਕੇ ਭਾਰੀ ਗਿਣਤੀ 'ਚ ਸੰਗੀਤ ਪ੍ਰੇਮਿਆਂ ਨੇ ਹਿੱਸਾ ਲਿਆ।
ਹੋਰ ਪੜ੍ਹੋ : ਦਿੱਲੀ ਪੁਲਿਸ ਦੇ ਹਵਲਦਾਰ ਨੇ ਖ਼ੁਦ ਨੂੰ ਮਾਰੀ ਗੋਲੀ
ਸ੍ਰੀ ਬਾਬਾ ਹਰਿਵੱਲਭ ਸੰਗੀਤ ਮਹਾਂਸਭਾ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਦੱਸਿਆ ਕਿ ਇਹ ਸੰਮੇਲਨ ਹਰ ਸਾਲ ਸ਼ਾਸਤਰੀ ਸੰਗੀਤ ਦੇ ਗੁਰੂ ਸ੍ਰੀ ਹਰਿਵੱਲਭ ਜੀ ਦੀ ਯਾਦ 'ਚ ਕਰਵਾਇਆ ਜਾਂਦਾ ਹੈ। ਇਸ ਤਿੰਨ ਦਿਨੀਂ ਸ਼ਾਸਤਰੀ ਸੰਗੀਤ ਸੰਮੇਲਨ ਵਿੱਚ ਸ਼ਾਸਤਰੀ ਸੰਗੀਤ ਦੇ ਮਾਹਿਰ ਕਲਾਕਾਰ ਦੇਸ਼-ਵਿਦੇਸ਼ ਤੋਂ ਹਿੱਸਾ ਲੈਣ ਆਉਂਦੇ ਹਨ। ਇਸ ਵਾਰ ਇਹ ਸੰਮੇਲਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦੇ ਹੋਏ ਬੜੇ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।