ਜਲੰਧਰ: ਜੰਡਿਆਲਾ ਪੁਲਿਸ ਚੌਕੀ ਅਧੀਨ ਪੈਂਦੇ ਪਿੰਡ ਸਰਹਾਲੀ ਵਿਚ ਇੱਕ ਤਿੰਨ ਸਾਲ ਦੀ ਬੱਚੀ ਨਾਲ ਜਬਰ ਜਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੇ ਪਿਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦਾ ਗੁਆਂਢੀ ਸ਼ਰਾਬ ਦੇ ਨਸ਼ੇ 'ਚ ਬੱਚੀ ਨੂੰ ਚੁੱਕ ਕੇ ਲੈ ਗਿਆ, ਜਦੋਂ ਰਾਤ 2 ਵਜੇ ਉਸ ਨੂੰ ਪਤਾ ਲਗਾ ਤਾਂ ਪੁਲਿਸ ਨੂੰ ਜਾਣਕਾਰੀ ਦਿੱਤੀ।
ਬੱਚੀ ਨੂੰ ਜਲੰਧਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਫਰਾਰ ਗੁਆਂਢੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।