ਜਲੰਧਰ: ਹਰਗੋਬਿੰਦ ਨਗਰ ਵਿੱਚ ਸਵੇਰੇ ਸ਼ਾਰਟ ਸਰਕਟ ਕਾਰਨ ਇੱਕ ਘਰ ਵਿੱਚ ਅੱਗ ਲੱਗ ਗਈ ਜਿਸ ਤੋਂ ਮਗਰੋਂ ਇਲਾਕਾ ਵਾਸੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਦੱਸ ਦੇਈਏ ਕਿ ਅੱਗ ਲੱਗਣ ਤੋਂ ਬਾਅਦ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ ਪਰ ਫਾਇਰ ਬ੍ਰਿਗੇਡ ਦੀ ਗੱਡੀਆਂ ਉਦੋਂ ਆਈ ਜਦੋਂ ਅੱਗ ’ਤੇ ਕਾਬੂ ਪਾ ਦਿੱਤਾ ਗਿਆ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਾਲੇ ਵਾਪਿਸ ਚਲੇ ਗਏ।
ਉੱਥੇ ਹੀ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਕਿਹਾ ਕਿ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਉੱਥੇ ਪਹੁੰਚੀ ਤਾਂ ਉਨ੍ਹਾਂ ਵੱਲੋਂ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਫਾਇਰ ਬ੍ਰਿਗੇਡ ਦੀ ਗੱਡੀ ਲੇਟ ਪੁੱਜਣ ਦਾ ਮੁੱਖ ਕਾਰਨ ਇਹ ਹੈ ਕਿ ਹਫੜਾ ਦਫੜੀ ਵਿੱਚ ਲੋਕ ਇਹ ਨਹੀਂ ਦੱਸ ਪਾਉਂਦੇ ਹਨ ਕਿ ਉਨ੍ਹਾਂ ਦਾ ਇਲਾਕਾ ਭੀੜੀ ਗਲੀ ਵਾਲਾ ਹੈ ਜਾਂ ਖੁੱਲ੍ਹੇ ਸੜਕ ਵਾਲਾ ਜਿਸ ਕਾਰਨ ਉਨ੍ਹਾਂ ਦੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਉਥੇ ਪਹੁੰਚਣ ਵਿੱਚ ਸਮਾਂ ਲੱਗ ਗਿਆ।