ਜਲੰਧਰ: ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਇਸ ਹਾਦਸੇ 'ਚ ਇੱਕ ਮਹਿਲਾ ਦੇ ਗੰਭੀਰ ਜ਼ਖਮੀ ਹੋ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਰਾਹੀਂ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਉਹ ਆਪਣੀ ਟੀਮ ਨਾਲ ਸੜਕ ਹਾਦਸੇ ਵਾਲੀ ਥਾਂ ਉੱਤੇ ਪੁੱਜੇ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਇਹ ਗੱਲ ਸਾਹਮਣੇ ਗੱਡੀ ਰਫ਼ਤਾਰ ਤੇਜ਼ ਹੋਣ ਕਾਰਨ ਗੱਡੀ ਸੜਕਕਿਨਾਰੇ ਪਲਟ ਗਈ। ਇਸ ਦੌਰਾਨ ਗੱਡੀ ਚਾਲਕ ਮਹਿਲਾ ਗੰਭੀਰ ਜ਼ਖਮੀ ਹੋ ਗਈ। ਪੁਲਿਸ ਵੱਲੋਂ ਜ਼ਖਮੀ ਮਹਿਲਾ ਨੂੰ ਇਲਾਜ ਲਈ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਮੁਤਾਬਕ ਜ਼ਖਮੀ ਮਹਿਲਾ ਦੀ ਪਛਾਣ ਹਰਪ੍ਰੀਤ ਕੌਰ ਵਜੋਂ ਹੋਈ ਹੈ। ਇਹ ਮਹਿਲਾ ਜਲੰਧਰ ਦੇ ਮਾਡਲ ਟਾਊਨ ਇਲਾਕੇ 'ਚ ਸਥਿਤ ਪੰਜਾਬ ਐਂਡ ਸਿੰਧ ਬੈਂਕ ਵਿਖੇ ਬਤੌਰ ਮੈਨੇਜ਼ਰ ਨੌਕਰੀ ਕਰ ਰਹੀ ਹੈ। ਮਹਿਲਾ ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਸੀ, ਇਸ ਦੌਰਾਨ ਇਹ ਹਾਦਸਾ ਵਾਪਰਿਆ। ਇਲਾਜ ਕਰ ਰਹੇ ਡਾਕਟਰਾਂ ਮੁਤਾਬਕ ਅਜੇ ਤੱਕ ਮਹਿਲਾ ਦੀ ਹਾਲਤ ਗੰਭੀਰ ਹੈ। ਪੁਲਿਸ ਵੱਲੋਂ ਮਹਿਲਾ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ।