ਜਲੰਧਰ: ਜ਼ਿਲ੍ਹੇ ’ਚ ਆਮ ਆਦਮੀ ਪਾਰਟੀ ਦੇ ਵੇਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਗੰਨਮੈਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਨਾਂ ਪਵਨ ਕੁਮਾਰ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਿਕ 29 ਸਾਲ ਦਾ ਪਵਨ ਕੁਮਾਰ ਜਲੰਧਰ ਦੇ ਮਹਿਤਪੁਰ ਇਲਾਕੇ ਦਾ ਰਹਿਣ ਵਾਲਾ ਸੀ। ਪਵਨ ਦੀ ਕੁਝ ਹੀ ਸਮਾਂ ਪਹਿਲਾਂ ਵਿਆਹ ਹੋਇਆ ਸੀ। ਉਹ ਕੁਝ ਦਿਨਾਂ ਤੋਂ ਛੁੱਟੀ ’ਤੇ ਸੀ ਅਤੇ ਅੱਜ ਉਹ ਡਿਊਟੀ ’ਤੇ ਆਇਆ ਸੀ। ਵਿਧਾਇਕ ਦੇ ਗੰਨਮੈਨ ਦੀ ਲਾਸ਼ ਉਸਦੇ ਕੁਆਰਟਰ ਚ ਮਿਲਿਆ ਹੈ।
ਆਪਣੇ ਗੰਨਮੈਨ ਦੀ ਮੌਤ ਤੋਂ ਬਾਅਦ ਆਪ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਪਵਨ ਕੁਮਾਰ ਇਕ ਬਹੁਤ ਹੀ ਵਧੀਆ ਇਨਸਾਨ ਸੀ ਅਤੇ ਉਨ੍ਹਾਂ ਦੇ ਬਾਕੀ ਗੰਨਮੈਨਾਂ ਵਾਂਗ ਇਹਦੇ ਨਾਲ ਵੀ ਉਨ੍ਹਾਂ ਦਾ ਕਾਫ਼ੀ ਪਿਆਰ ਸੀ। ਉਨ੍ਹਾਂ ਕਿਹਾ ਕਿ ਪਵਨ ਕੁਮਾਰ ਪਿਛਲੇ ਕਈ ਦਿਨਾਂ ਤੋਂ ਛੁੱਟੀ ’ਤੇ ਸੀ ਅਤੇ ਅੱਜ ਜਦੋ ਉਹ ਵਾਪਸ ਚੰਡੀਗੜ੍ਹ ਤੋਂ ਪਰਤੇ ਹਨ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਪਵਨ ਕੁਮਾਰ ਨੂੰ ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ ਹੈ।
ਉੱਧਰ ਇਸ ਪੂਰੇ ਮਾਮਲੇ ’ਤੇ ਜਲੰਧਰ ਦੇ ਡੀਸੀਪੀ ਇਨਵੈਸਟੀਗੇਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਦੇ ਗੰਨਮੈਨ ਦੀ ਲਾਸ਼ ਉਸ ਦੇ ਕਮਰੇ ਵਿੱਚ ਮਿਲੀ ਹੈ। ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ ਫਿਲਹਾਲ ਇਹ ਸਾਰਾ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ।
ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗ੍ਰਿਫਤਾਰ ਮਨਪ੍ਰੀਤ ਭਾਉ ਦੇ ਪਰਿਵਾਰ ਨੇ ਪੁੱਤ ਨੂੰ ਦੱਸਿਆ ਬੇਕਸੂਰ