ETV Bharat / city

ਸੁਪਰ ਸੀਡਰ ਰਾਹੀਂ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰ ਰਿਹਾ ਖੇਤੀਬਾੜੀ ਵਿਭਾਗ

ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਸੁਪਰ ਸੀਡਰ ਮਸ਼ੀਨ ਰਾਹੀਂ ਕਣਕ ਦੀ ਬਿਜਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਲਈ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਭਰ 'ਚ ਖੇਤੀ ਨਾਲ ਸਬੰਧਤ ਪ੍ਰਦਰਸ਼ਨੀਆਂ ਲਗਈਆਂ ਜਾ ਰਹੀਆਂ ਹਨ।

author img

By

Published : Nov 23, 2019, 6:03 PM IST

ਫੋਟੋ

ਜਲੰਧਰ : ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਸੁਪਰ ਸੀਡਰ ਦੀ ਵਰਤੋਂ ਕਰਨ ਪ੍ਰੇਰਤ ਕਰ ਰਿਹਾ ਹੈ। ਇਸ ਦੇ ਸ਼ਹਿਰ 'ਚ ਵੱਖ-ਵੱਖ ਥਾਵਾਂ ਉੱਤੇ ਖੇਤੀ ਨਾਲ ਸਬੰਧਤ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ।

ਵੀਡੀਓ

ਜਿਥੇ ਇੱਕ ਪਾਸੇ ਪਰਾਲੀ ਸਾੜਨ ਨਾਲ ਦਿੱਲੀ ਅਤੇ ਪੰਜਾਬ ਸਮੇਤ ਕਈ ਸੂਬੇ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ, ਉਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਨੂੰ ਮਜ਼ਬੂਰੀ ਦੱਸਿਆ ਗਿਆ ਹੈ।
ਇਸ ਸਮੱਸਿਆ ਨੂੰ ਵੇਖਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਖੇਤੀ ਮਸ਼ੀਨਾਂ ਦੀ ਪ੍ਰਦਰਸ਼ਨੀ ਲਗਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਅਤੇ ਇਸ ਨੂੰ ਜ਼ਮੀਨ 'ਚ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਲਈ ਖੇਤੀਬਾੜੀ ਦੇ ਅਧਿਕਾਰੀ ਖ਼ੁਦ ਸੁਪਰ ਸੀਡਰ ਮਸ਼ੀਨ ਰਾਹੀਂ ਖੇਤਾਂ ਵਿੱਚ ਕਣਕ ਬੀਜਣ ਦੀ ਸਿਖਾਲਾਈ ਦੇ ਰਹੇ ਹਨ।

ਹੋਰ ਪੜ੍ਹੋ: ਵਿਕਾਸ ਅਤੇ ਮੁੱਢਲੀ ਸੁਵਿਧਾਵਾਂ ਤੋਂ ਵਾਂਝਾ ਪਠਾਨਕੋਟ ਦਾ ਵਿਧਾਨ ਸਭਾ ਹਲਕਾ ਭੋਆ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਨਾਜਰ ਸਿੰਘ ਨੇ ਦੱਸਿਆ ਕਿ ਇਸ ਤਕਨੀਕ ਰਾਹੀਂ ਹੁਣ ਤੱਕ 2000 ਏਕੜ ਦੇ ਰਕਬੇ 'ਚ ਕਣਕ ਦੀ ਬਿਜਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਹੁਣ ਤੱਕ 40 ਕਿਸਾਨਾਂ ਨੇ ਸੁਪਰ ਸੀਡਰ ਮਸ਼ੀਨ ਦੀ ਖ਼ਰੀਦ ਕੀਤੀ ਹੈ। ਇਸ ਮਸ਼ੀਨ ਦੀ ਕੀਮਤ 2.15 ਲੱਖ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੁਪਰ ਸੀਡਰ ਮਸ਼ੀਨ ਦੀ ਖ਼ਰੀਦ ਉੱਤੇ ਕਿਸਾਨਾਂ ਨੂੰ 50 ਫੀਸਦੀ ਸਬਸੀਡੀ ਵੀ ਦਿੱਤੀ ਜਾ ਰਹੀ ਹੈ।

Intro:ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਜਿਲ੍ਹੇ ਭਰ ਵਿਚ ਖੇਤੀ ਮਸਾਹਿਣਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਨੇ. ਇਸ ਲਾਡੀ ਅਧੀਨ ਸੁਪਰ ਸੀਡਰ ਮਸ਼ੀਨ ਦੇ ਸਫ਼ਲ ਵਿਖਾਵੇ ਜਿਲ੍ਹੇ ਵਿੱਚ ਕਰਨ ਦਾ ਮਕਸਦ, ਜਿਥੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਜਾਗਰੂਕ ਕਰਨਾ ਐ, ਉਥੇ ਹੀ ਕਿਸਾਨਾਂ ਨੂੰ ਇਸ ਮਸ਼ੀਨ ਰਾਹੀਂ ਸਫਲਤਾ ਪੂਰਵਕ ਪਰਾਲੀ ਜਮੀਨ ਵਿੱਚ ਵਹਾਉਂਦੇ ਹੋਏ ਦਿਖਾਨਾ ਵੀ ਐ.Body:ਪਰਾਲੀ ਸਾੜਨ ਨਾਲ ਦਿੱਲੀ ਅਤੇ ਪੰਜਾਬ ਸਮੇਤ ਕਈ ਸੂਬੇ ਪ੍ਰਦੂਸ਼ਣ ਦੀ ਗੰਭੀਰ ਸਮਸਿਆ ਨਾਲ ਜੂਝ ਰਹੇ ਨੇ ਤੇ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਨਾ ਮਜਬੂਰੀ ਕਰਾਰ ਦਿੱਤਾ ਜਾ ਰਿਹੈ. ਇਸੇ ਨੂੰ ਦੇਖਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕੀਤਾ ਜਾ ਰਿਹੈ. ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਖੇਤੀ ਮਸ਼ੀਨਾਂ ਦੀ ਪ੍ਰਦਰਸ਼ਨੀ ਲਗਾ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰ ਪਰਾਲੀ ਨੂੰ ਜਮੀਨ ਵਿੱਚ ਹੀ ਵਹਾਉਣ ਲਈ ਕਿਹਾ ਜਾ ਰਿਹੈ. ਅਧਿਕਾਰੀ ਸੁਪਰ ਸੀਡਰ ਮਸ਼ੀਨ ਰਾਹੀਂ ਪਰਾਲੀ ਦੀ ਖੁਦ ਵਾਹੀ ਕਰ ਕਿਸਾਨਾਂ ਨੂੰ ਇਸ ਬਾਰੇ ਦਸ ਰਹੇ ਨੇ. ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਨਾਜਰ ਸਿੰਘ ਨੇ ਦੱਸਿਆ ਕਿ ਇਸ ਤਕਨੀਕ ਰਾਹੀਂ 2000 ਏਕੜ ਕਣਕ ਦਾ ਰਕਬਾ ਵੀ ਬੀਜਿਆ ਜਾ ਚੁੱਕਿਆ ਹੈ.

ਬਾਈਟ : ਡਾ. ਨਾਜਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ Conclusion:ਉਨਾਂ ਕਿਹਾ ਕਿ ਜਲੰਧਰ ਵਿੱਚ ਲਗਭਗ 40 ਕਿਸਾਨਾਂ ਨੇ 'ਸੁਪਰ ਸੀਡਰ ਮਸ਼ੀਨ' ਦੀ ਖਰੀਦ ਕਰ ਲਈ ਹੈ. ਮਸ਼ੀਨ ਦੀ ਕੀਮਤ 2.15 ਲੱਖ ਹੈ ਤੇ ਪੰਜਾਬ ਸਰਕਾਰ ਵਲੋਂ ਮਸ਼ੀਨ 'ਤੇ 50 ਪ੍ਰਤੀਸ਼ਤ ਸਬਸਿਡੀ ਵੀ ਦਿੱਤੀ ਗਈ ਹੈ.
ETV Bharat Logo

Copyright © 2024 Ushodaya Enterprises Pvt. Ltd., All Rights Reserved.