ਜਲੰਧਰ: ਪੰਜਾਬ ਦੀ ਰਾਜਨੀਤੀ 'ਚ ਉਸ ਸਮੇਂ ਵੱਡਾ ਬਦਲਾਅ ਆਇਆ ਜਦੋਂ ਭਾਜਪਾ ਦਾ ਸਾਥ ਛੱਡ ਚੁੱਕੀ ਸ਼੍ਰੋਮਣੀ ਅਕਾਲੀ ਦਲ ਵਲੋਂ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰ ਲਿਆ ਗਿਆ ਹੈ। ਜਿਸ 'ਚ ਅਕਾਲੀ ਦਲ ਪ੍ਰਧਾਨ ਵਲੋਂ ਗੱਠਜੋੜ ਦੌਰਾਨ ਵੀਹ ਸੀਟਾਂ ਬਸਪਾ ਉਮੀਦਵਾਰ ਲਈ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਬਾਕੀ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੋਣ ਲਵਨਗੇ। ਇਸ ਨੂੰ ਲੈਕੇ ਅਕਾਲੀ ਦਲ ਦੀ ਪੁਰਾਣੀ ਭਾਈਵਾਲ ਪਾਰਟੀ ਭਾਜਪਾ ਵਲੋਂ ਗੱਠਜੋੜ ਨੂੰ ਲੈ ਕੇ ਗੋਲ ਮੋਲ ਜਵਾਬ ਦਿੱਤਾ ਗਿਆ ਹੈ।
ਇਸ ਨੂੰ ਲੈਕੇ ਭਾਜਪਾ ਦੇ ਸੀਨੀਅਰ ਆਗੂ ਦਾ ਕਹਿਣਾ ਕਿ ਗੱਠਜੋੜ ਕੋਈ ਨਵੀਂ ਚੀਜ਼ ਨਹੀਂ ਹੈ। ਉਨ੍ਹਾਂ ਦਾ ਕਹਿਣਾ ਕਿ ਪਹਿਲਾਂ ਵੀ ਕਈ ਪਾਰਟੀਆਂ ਵਲੋਂ ਗੱਠਜੋੜ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਪੰਜਾਬ 'ਚ ਕਈ ਅਜਿਹੇ ਮੁੱਦੇ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਹਾਸ਼ੀਏ 'ਤੇ ਖੜੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਈ ਹੀ ਪਾਰਟੀਆਂ ਵਲੋਂ ਗੱਠਜੋੜ ਕੀਤੇ ਜਾਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸੂਬੇ 'ਚ ਲੋਕਾਂ ਦੀ ਅਵਾਜ਼ ਭਾਜਪਾ ਦੇ ਹੱਕ 'ਚ ਉਠਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਆਉਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਸਰਕਾਰ ਹੀ ਬਣੇਗੀ।
ਇਹ ਵੀ ਪੜ੍ਹੋ:Akali-BSP Alliance: ਤੱਕੜੀ ਤੇ ਹਾਥੀ, ਪੰਜਾਬ 'ਚ ਨਵੇਂ ਸਿਆਸੀ ਸਾਥੀ