ਜਲੰਧਰ: ਕਿਸਾਨੀ ਅੰਦੋਲਨ ਦੇ ਖ਼ਤਮ ਹੁੰਦੇ ਹੀ ਭਾਜਪਾ ਨੇ ਪੰਜਾਬ ਵਿੱਚ ਆਪਣਾ ਹੋਮਵਰਕ ਤੇਜ਼ ਕਰ ਦਿੱਤਾ ਹੈ, ਇਸੇ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਸ਼ਹਿਰ ਵਿੱਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਿਤ ਕਰਨਗੇ। ਇਸ ਤੋਂ ਪਹਿਲਾਂ ਉਹ ਚੰਡੀਗੜ੍ਹ ਦੇ ਪੀਜੀਆਈ ਵਿਖੇ ਸੈਟੇਲਾਈਟ ਵਿੰਗ ਦਾ ਉਦਘਾਟਨ ਵੀ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਪ੍ਰੋਗਰਾਮ ਨੂੰ ਦੇਖਦੇ ਹੋਏ, ਪੰਜਾਬ ਭਾਜਪਾ ਵੱਲੋਂ ਉਨ੍ਹਾਂ ਦੀ ਇਸ ਦਿਨ ਦੀਆਂ ਤਿਆਰੀਆਂ ਪੂਰੇ ਜ਼ੋਰ ਸ਼ੋਰ ਨਾਲ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਨੂੰ ਲੈ ਕੇ ਜਲੰਧਰ ਵਿਖੇ ਮੰਗਲਵਾਰ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਆਪਣੇ ਆਗੂਆਂ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਪੂਰਨ ਤੌਰ 'ਤੇ ਸਫ਼ਲ ਬਣਾਉਣ ਲਈ ਬੂਥ ਲੈਵਲ 'ਤੇ ਕਾਰਜਕਰਤਾਵਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਸੇ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਵਾਰਤਾ ਕੀਤੀ, ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਫ਼ਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਦੇਖਦੇ ਹੋਏ, ਪੰਜਾਬ ਵਿੱਚ ਭਾਜਪਾ ਕਾਰਜਕਰਤਾ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ਦੇ ਨਾਲ ਹੀ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦਾ ਬਿਗੁਲ ਵੀ ਵਜਾ ਦੇਵੇਗੀ।
ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤਾਂ ਨੇ ਹੀ ਭਾਜਪਾ ਨੂੰ ਅੱਜ ਇਸ ਕਦਰ ਮਜ਼ਬੂਤ ਕਰ ਦਿੱਤਾ ਹੈ ਕਿ ਹਾਲਾਂਕਿ ਭਾਜਪਾ ਪੰਜਾਬ ਦੀ ਹਰ ਸੀਟ 'ਤੇ ਚੋਣ ਲੜੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪੁਰਾਣੀਆਂ ਪਾਰਟੀਆਂ ਨੇ ਆਜ਼ਾਦੀ ਵੇਲੇ ਜੇ ਸਹੀ ਕਦਮ ਉਠਾਏ ਹੁੰਦੇ ਤਾਂ ਅੱਜ ਸ੍ਰੀ ਕਰਤਾਰਪੁਰ ਸਾਹਿਬ ਸਾਡੇ ਆਪਣੇ ਦੇਸ਼ ਦਾ ਇੱਕ ਹਿੱਸਾ ਹੁੰਦਾ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਹਨ, ਜਿਨ੍ਹਾਂ ਦੇ ਯਤਨਾਂ ਸਦਕਾ ਹੀ ਅੱਜ ਸਿੱਖ ਜਗਤ ਨੂੰ ਇਹ ਮੌਕਾ ਮਿਲਿਆ ਹੈ, ਕਿ ਉਹ ਕਰਤਾਰਪੁਰ ਸਾਹਿਬ ਦੇ ਆਪ ਉੱਥੇ ਜਾ ਕੇ ਦਰਸ਼ਨ ਕਰ ਸਕਦੇ ਹਨ। ਉਧਰ ਅਕਾਲੀ ਦਲ ਦੇ ਇਲਜ਼ਾਮ ਲਗਾਉਂਦੇ ਹੋਏ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਮੇਸ਼ਾ ਅਕਾਲੀ ਦਲ ਦੀ ਹੀ ਸਰਕਾਰ ਰਹੀ ਹੈ ਚਾਹੇ ਭਾਜਪਾ ਨਾਲ ਉਨ੍ਹਾਂ ਦਾ ਐਲਾਨ ਸੀ। ਉਨ੍ਹਾਂ ਕਿਹਾ ਕਿ ਪਿਉ ਸੀ.ਐਮ ਬਣ ਜਾਂਦਾ ਸੀ ਤੇ ਪੁੱਤਰ ਡਿਪਟੀ ਸੀ.ਐੱਮ ਹੁੰਦਾ ਸੀ।
ਕਿਸਾਨਾਂ ਵੱਲੋਂ ਚੋਣਾਂ ਲੜਨ ਦੇ ਐਲਾਨ ਉੱਤੇ ਬੋਲਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਰਾਜਨੀਤੀ ਵਿੱਚ ਹਰ ਕਿਸੇ ਨੂੰ ਚੋਣਾਂ ਲੜਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਇਹ ਗੱਲ 'ਤੇ ਭਾਜਪਾ ਸ਼ੁਰੂ ਤੋਂ ਹੀ ਕਹਿੰਦੀ ਰਹੀ ਹੈ, ਕਿ ਇਹ ਸਭ ਕੁਝ ਰਾਜਨੀਤੀ ਤੋਂ ਪ੍ਰੇਰਿਤ ਹੈ। ਕੈਪਟਨ ਅਮਰਿੰਦਰ ਸਿੰਘ ਬਾਰੇ ਪੁੱਛੇ ਜਾਣ 'ਤੇ ਕਿ ਉਨ੍ਹਾਂ ਕਿਹਾ ਸਾਢੇ ਚਾਰ ਸਾਲ ਕੈਪਟਨ ਦਾ ਵਿਰੋਧ ਕੀਤਾ ਅਤੇ ਅੱਜ ਕੈਪਟਨ ਨਾਲ ਐਲਾਇੰਸ ਕਰ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਕਦੀ ਵੀ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਵੱਲੋਂ ਪੰਜਾਬ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਕਾਂਗਰਸ ਦੇ ਉਸ ਮੈਨੀਫੈਸਟੋ ਅਤੇ ਵਾਅਦਾ ਖਿਲਾਫ਼ੀ ਦਾ ਵੀ ਵਿਰੋਧ ਕੀਤਾ ਗਿਆ, ਜਿਸ ਨੂੰ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਪੂਰਾ ਹੀ ਨਹੀਂ ਕੀਤਾ।
ਅਸ਼ਵਨੀ ਸ਼ਰਮਾ ਨੇ ਅਕਾਲੀ ਦਲ ਆਗੂ ਅਤੇ ਪੂਰਬ ਕੈਬਨਿਟ ਮੰਤਰੀ ਬਿਕਰਮਜੀਤ ਮਜੀਠੀਆ ਉੱਤੇ ਦਰਜ ਮਾਮਲੇ ਬਾਰੇ ਕਿਹਾ ਕਿ ਪੰਜਾਬ ਵਿੱਚ ਹਰ ਪਾਰਟੀ ਆਪਣੀ ਕਰੈਡੀਬਿਲਟੀ ਖੋ ਚੁੱਕੀ ਹੈ, ਹੁਣ ਭਾਜਪਾ ਹੀ ਹੈ, ਜਿਸ ਤੇ ਪੰਜਾਬੀ ਵਿਸ਼ਵਾਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਂਦਿਆਂ ਹੀ ਸਭ ਤੋਂ ਪਹਿਲੇ ਪੰਜਾਬ ਵਿੱਚ ਨਸ਼ੇ ਨੂੰ ਖਤਮ ਕੀਤਾ ਜਾਵੇਗਾ। ਮਜੀਠੀਆ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਕੋਰਟ ਵਿੱਚ ਚੱਲ ਰਿਹਾ ਹੈ, ਇਸ ਕਰਕੇ ਇਸ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।
ਪੰਜਾਬ ਵਿੱਚ ਕਾਂਗਰਸ ਸਰਕਾਰ ਬਾਰੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਸਰਕਾਰ ਵੱਲੋਂ ਇੱਕ ਵਾਰ ਵੀ ਪੰਚਾਇਤਾਂ ਨੂੰ ਪੈਸਾ ਨਹੀਂ ਦਿੱਤਾ ਗਿਆ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਲੱਗ-ਅਲੱਗ ਸਕੀਮਾਂ ਲਈ ਜੋ ਵੀ ਪੈਸਾ ਆ ਰਿਹਾ ਹੈ, ਉਹ ਕੇਂਦਰ ਸਰਕਾਰ ਭੇਜ ਰਹੀ ਹੈ। ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਪੰਜਾਬ ਅੰਦਰ ਦਲਿਤ ਸੀ.ਐਮ ਯਾਸਿਕ ਚਿਹਰਾ ਹੋਣ 'ਤੇ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੋਈ ਪਾਰਿਵਾਰਿਕ ਪਾਰਟੀ ਨਹੀਂ ਹੈ। ਇਸ ਲਈ ਇਸ ਦਾ ਫ਼ੈਸਲਾ ਆਉਣ ਵਾਲੇ ਸਮੇਂ ਵਿੱਚ ਕੀਤਾ ਜਾਏਗਾ, ਇਸ ਦੇ ਨਾਲ ਹੀ ਭਾਜਪਾ ਵੀ ਜਲਦ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ।
ਇਹ ਵੀ ਪੜੋ:- ਕਾਂਗਰਸ ਨੂੰ ਵੱਡਾ ਝਟਕਾ: ਵਿਧਾਇਕ ਫਤਿਹਜੰਗ ਬਾਜਵਾ ਅਤੇ ਬਲਵਿੰਦਰ ਲਾਡੀ ਭਾਜਪਾ ’ਚ ਸ਼ਾਮਲ