ETV Bharat / city

ਬੀਕੇਯੂ ਦੋਆਬਾ ਦੀ ਸੂਬਾ ਪੱਧਰੀ ਮੀਟਿੰਗ ਫਗਵਾੜਾ 'ਚ ਹੋਈ - ਬੀਕੇਯੂ ਦੋਆਬਾ ਦੀ ਸੂਬਾ ਪੱਧਰੀ ਮੀਟਿੰਗ ਫਗਵਾੜਾ 'ਚ

ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਸੂਬਾ ਪੱਧਰੀ ਮੀਟਿੰਗ ਫਗਵਾੜਾ(Phagwara) ਵਿਖੇ ਹੋਈ। ਜਿਸ ਵਿੱਚ ਵਿਸ਼ੇਸ਼ ‘ਤੇ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਸ਼ਿਰਕਤ ਕੀਤੀ।

ਬੀਕੇਯੂ ਦੋਆਬਾ ਦੀ ਸੂਬਾ ਪੱਧਰੀ ਮੀਟਿੰਗ ਫਗਵਾੜਾ 'ਚ ਹੋਈ

author img

By

Published : Dec 30, 2021, 1:35 PM IST

ਜਲੰਧਰ: ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਸੂਬਾ ਪੱਧਰੀ ਮੀਟਿੰਗ ਫਗਵਾੜਾ(Phagwara) ਵਿਖੇ ਹੋਈ। ਜਿਸ ਵਿੱਚ ਵਿਸ਼ੇਸ਼ ‘ਤੇ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਸ਼ਿਰਕਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਜਿੱਥੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ। ਉਥੇ ਹੀ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਪਿਛਲੀ ਮੀਟਿੰਗ ਵਿੱਚ ਮੰਗਾਂ ਮੰਨੀਆਂ ਸਨ। ਉਨ੍ਹਾਂ ਨੂੰ ਅਜੇ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ।

ਬੀਕੇਯੂ ਦੋਆਬਾ ਦੀ ਸੂਬਾ ਪੱਧਰ ਮੀਟਿੰਗ ਫਗਵਾੜਾ 'ਚ ਹੋਈ

ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਕਾਰ ਨੇ ਜੋ ਸਰਕਾਰ ਗੰਨੇ ਦਾ ਮੁੱਲ 360 ਰੁਪਏ ਤੈਅ ਕੀਤਾ ਸੀ, ਪ੍ਰਾਈਵੇਟ ਮਿੱਲਾਂ ਉਸ ਹਿਸਾਬ ਨਾਲ ਪੈਸੇ ਸਿੱਧੇ ਕਿਸਾਨਾਂ ਦੇ ਖਾਤਿਆ ਵਿੱਚ ਪਾਉਣ। ਜਦਕਿ ਕਰਜ਼ ਮਾਫੀ ਦੀ 2 ਹਜ਼ਾਰ ਕਰੋੜ ਦੀ ਇੱਕ ਕਿਸ਼ਤ ਵੀ ਸਰਕਾਰ ਵੱਲੋਂ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਕਿਸਾਨ ਯੂਨੀਅਨ ਮੀਟਿੰਗ ਕਰਕੇ ਪੰਜਾਬ ਸਰਕਾਰ ਖਿਲਾਫ਼ ਅਗਲੀ ਰਣਨੀਤੀ ਤੈਅ ਕਰੇਗੀ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਸਤਨਾਮ ਸਿੰਘ ਸਾਹਨੀ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਦੀ ਕਚਹਿਰੀਆਂ ਵਿੱਚ ਹੋ ਰਹੀ ਲੁੱਟ ਖਸੁੱਟ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਵੀ ਮੰਗਾਂ ਨੂੰ ਪ੍ਰਵਾਨ ਕਰੇ।

ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਪਾਸੋਂ ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਨੂੰ ਵੀ ਜਲਦ ਤੋਂ ਜਲਦ ਰਿਹਾਅ ਕਰਨ ਲਈ ਕਿਹਾ ਤਾਂ ਜੋ ਉਹ ਵੀ ਆਪਣੇ ਪਰਿਵਾਰਾਂ ਵਿੱਚ ਆ ਕੇ ਬਾਕੀ ਦੀ ਜ਼ਿੰਦਗੀ ਬਤੀਤ ਕਰ ਸਕਣ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾਂ ਦਿੱਤਾ ਤਾਂ ਕਿਸਾਨ ਯੂਨੀਅਨ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

ਇਹ ਵੀ ਪੜ੍ਹੋ: ਡਾਕਟਰਾਂ ਤੇ ਨਰਸਾਂ ਵੱਲੋਂ ਹੜਤਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.