ਜਲੰਧਰ: ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਜਲੰਧਰ ਦੇ ਵਿੱਚ ਇੱਕ ਪ੍ਰੈੱਸ ਵਾਰਤਾ ਕੀਤੀ । ਜਿਸ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਨੂੰ ਸੂਬੇ ਵਿੱਚ ਵੱਡੀ ਜਿੱਤ ਲਈ ਜਿੱਥੇ ਵਧਾਈ ਦਿੱਤੀ ਉਥੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਸਰਕਾਰ ਦੇ ਅੱਗੇ ਬਹੁਤ ਵੱਡੀਆਂ ਚੁਣੌਤੀਆਂ ਹਨ (issues are big challenges for aap:chandumajra)।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਆਮ ਆਦਮੀ ਲਈ ਸਭ ਤੋਂ ਵੱਡੀ ਚੁਣੌਤੀ ਪੰਜਾਬ ਵਿੱਚ ਬੀਐਸਐਫ ਦੀ ਸੀਮਾ ਨੂੰ ਘਟਾਉਣਾ ਅਤੇ ਬੀ ਬੀ ਐਮ ਬੀ ਵਿੱਚ ਪੰਜਾਬ ਦੀ ਹੋਂਦ ਨੂੰ ਬਰਕਰਾਰ ਰੱਖਣਾ ਹੈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਵਾਅਦੇ ਕੀਤੇ ਗਏ ਹਨ ਉਨ੍ਹਾਂ ਨੂੰ ਲੈ ਕੇ ਸਹੁੰ ਚੁੱਕ ਸਮਾਗਮ ਵਾਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਨੂੰ ਐਲਾਨ ਕਰ ਦੇਣੇ ਚਾਹੀਦੇ ਹਨ (aap should announce relief from the day it takes over)।
ਉਨ੍ਹਾਂ ਕਿਹਾ ਕਿ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਜਦੋਂ ਸੱਤਾ ਵਿੱਚ ਆਉਂਦੀ ਰਹੀ ਹੈ ਪਾਰਟੀ ਵੱਲੋਂ ਪਹਿਲੀ ਮੀਟਿੰਗ ਦੇ ਵਿੱਚ ਹੀ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਨ ਦੇ ਐਲਾਨ ਕੀਤੇ ਜਾਂਦੇ ਰਹੇ ਹਨ (sad had been announcing promises in it's first meeting)। ਉਥੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਵਲੋਂ ਖ਼ਰਚੇ ਘਟਾਉਣ ਵਾਸਤੇ ਸਾਬਕਾ ਐਮਐਲਏ ਅਤੇ ਹੋਰਨਾਂ ਦੀ ਸਕਿਉਰਿਟੀ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ।
ਚੰਦੂਮਾਜਰਾ ਨੇ ਕਿਹਾ ਕਿ ਇਸ ਤੋਂ ਉਲਟ ਦੂਜੇ ਪਾਸੇ ਅੱਜ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਦੇ ਵਿਚ ਪੰਜਾਬ ਸਰਕਾਰ ਦੀਆਂ ਬੱਸਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਸਹੁੰ ਚੁੱਕ ਸਮਾਗਮ ਦੇ ਵਿੱਚ ਦੋ ਕਰੋੜ ਦਾ ਖਰਚਾ ਕੀਤਾ ਜਾ ਰਿਹਾ ਹੈ। ਉਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਪਾਰਟੀ ਵਰਕਰ ਤੇ ਪਾਰਟੀਆਂ ਦੇ ਆਗੂ ਚੋਣਾਂ ਦੇ ਵਿੱਚ ਹੋਈ ਹਾਰ ਨੂੰ ਲੈ ਕੇ ਮੰਥਨ ਕਰਨਗੇ ਅਤੇ ਅਗਲੀ ਰਣਨੀਤੀ ਉਲੀਕਣਗੇ।
ਇਹ ਵੀ ਪੜ੍ਹੋ:ਲੰਬੇ ਅਰਸੇ ਬਾਅਦ ਬਰਨਾਲਾ ਜ਼ਿਲ੍ਹੇ ਵਿੱਚੋਂ ਕੈਬਨਿਟ ਮੰਤਰੀ ਬਣਨ ਦੀ ਆਸ