ਹੈਦਰਾਬਾਦ ਮਾਮਲਾ: ਵਕੀਲਾਂ ਤੇ ਵਿਦਿਆਰਥੀਆਂ ਨੇ ਕੱਢਿਆ ਕੈਂਡਲ ਮਾਰਚ
ਹੈਦਰਾਬਾਦ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਤੇ ਕਤਲ ਮਾਮਲੇ ਦੀ ਗੂੰਜ ਪੂਰੇ ਦੇਸ਼ ਵਿੱਚ ਸੁਣਾਈ ਦੇ ਰਹੀ ਹੈ। ਇਸ ਪੂਰੀ ਘਟਨਾ ਨੇ ਦੇਸ਼ ਨੂੰ ਇਕ ਵਾਰ ਫਿਰ ਤੋਂ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਬੰਧਾਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਇਸ ਨੂੰ ਲੈ ਕੇ ਜਲੰਧਰ ਵਿੱਚ ਵਕੀਲਾਂ ਅਤੇ ਫ਼ਗਵਾੜਾ ਦੇ ਐਲਪੀਯੂ ਦੇ ਵਿਦਿਆਰਥੀਆਂ ਨੇ ਕੈਂਡਲ ਮਾਰਚ ਕੱਢਿਆ। ਉਨ੍ਹਾਂ ਨੇ ਜਿੱਥੇ ਪੀੜਤ ਨੂੰ ਸ਼ਰਧਾਂਜਲੀ ਦਿੱਤੀ, ਉੱਥੇ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।
ਫੋਟੋ