ETV Bharat / city

ਨੀਟੂ ਸ਼ਟਰਾਂ ਵਾਲੇ ਨੇ ਕਿਹਾ, ਉਸ ਨੇ ਕੋਰੋਨਾ ਵਾਇਰਸ ਦੀ ਲੱਭੀ ਦਵਾਈ, ਮਾਮਲਾ ਦਰਜ

ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਆਪਣੀਆਂ ਨੌਟੰਕੀ ਵਾਲੀਆਂ ਵੀਡੀਓ ਪਾ ਕੇ ਵਾਇਰਲ ਹੋਣ ਵਾਲੇ ਨੀਟੂ ਸ਼ਟਰਾਂ ਵਾਲੇ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕਿਹਾ ਕਿ ਉਸ ਨੇ ਕੋਰੋਨਾ ਵਾਇਰਸ ਦਾ ਇਲਾਜ ਲੱਭ ਲਿਆ ਹੈ। ਨੀਟੂ ਦੀ ਇਸ ਵੀਡੀਓ ਤੋਂ ਬਾਅਦ ਜਲੰਧਰ ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

neetu shatran wala
ਨੀਟੂ ਸ਼ਟਰਾਂ ਵਾਲੇ ਨੇ ਕਿਹਾ, ਉਸ ਨੇ ਕੋਰੋਨਾ ਵਾਇਰਸ ਦੀ ਲੱਭੀ ਦਵਾਈ, ਮਾਮਲਾ ਦਰਜ
author img

By

Published : Mar 22, 2020, 5:13 AM IST

ਜਲੰਧਰ: ਇਸ ਵੇਲੇ ਦੁਨੀਆ ਦਾ ਸਭ ਤੋਂ ਵੱਡਾ ਚਰਚਾ ਦਾ ਵਿਸ਼ਾ ਕੋਰੋਨਾ ਵਾਇਰਸ ਬਣਿਆ ਹੋਇਆ ਹੈ। ਇਸ ਵਾਇਰਸ ਨੇ ਦੁਨੀਆ ਭਰ ਵਿੱਚ ਦਹਿਸ਼ਤ ਫੈਲਾ ਰੱਖੀ ਹੈ ਅਤੇ ਹੁਣ ਤੱਕ ਇਸ ਨਾਲ ਕਰੀਬ 13000 ਮੌਤਾਂ ਹੋ ਚੁੱਕੀਆਂ ਹਨ। ਇਸੇ ਵਿੱਚ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਆਪਣੀਆਂ ਨੌਟੰਕੀ ਵਾਲੀਆਂ ਵੀਡੀਓ ਪਾ ਕੇ ਵਾਇਰਲ ਹੋਣ ਵਾਲੇ ਨੀਟੂ ਸ਼ਟਰਾਂ ਵਾਲੇ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕਿਹਾ ਕਿ ਉਸ ਨੇ ਇਸ ਬਿਮਾਰੀ ਦਾ ਇਲਾਜ ਲੱਭ ਲਿਆ ਹੈ। ਨੀਟੂ ਦੀ ਇਸ ਵੀਡੀਓ ਤੋਂ ਬਾਅਦ ਜਲੰਧਰ ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਦੱਸ ਦਈਏ ਕਿ ਸ਼ਨੀਵਾਰ ਰਾਤ ਨੂੰ ਨੀਟੂ ਸ਼ਟਰਾਂ ਵਾਲੇ ਨੇ ਆਪਣੇ ਫੇਸਬੁੱਕ 'ਤੇ ਲਾਈਵ ਹੋ ਕੇ ਕਿਹਾ ਕਿ ਉਸ ਨੇ ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਦੀ ਦੇਸੀ ਦਵਾਈ ਦਾ ਤਿਆਰ ਕੀਤੀ ਹੈ, ਜਿਸ ਦਾ ਇੱਕ ਚਮਚਾ ਖਾਣ ਨਾਲ ਕੋਰੋਨਾ ਜੜ ਤੋਂ ਖ਼ਤਮ ਹੋ ਜਾਵੇਗਾ। ਨੀਟੂ ਨੇ ਵੀਡੀਓ ਵਿੱਚ ਇਹ ਵੀ ਕਿਹਾ ਕਿ ਉਸ ਨੇ ਅਮਰੀਕਾ ਅਤੇ ਚੀਨ ਤੋਂ ਪਹਿਲਾਂ ਕੋਰੋਨਾ ਵਾਇਰਸ ਦਾ ਇਲਾਜ ਲੱਭ ਲਿਆ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦਾ ਕੋਰੋਨਾ–ਗੀਤ, ਕੈਪਟਨ ਨੇ ਕੀਤਾ ਸ਼ੇਅਰ

ਇਸ ਸਮੇਂ ਦੇ ਸਭ ਸੰਵੇਦਨਸ਼ੀਲ ਮੁੱਦੇ ਕੋਰੋਨਾ ਵਾਇਰਸ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਦੇ ਮਾਮਲਾ ਵਿੱਚ ਜਲੰਧਰ ਪੁਲਿਸ ਨੇ ਨੀਟੂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਜ਼ਿਕਰ ਕਰ ਦਈਏ ਕਿ ਕੋਰੋਨਾ ਵਾਇਰਸ ਦੀ ਦਵਾਈ ਲੱਭਣ ਦਾ ਦਾਅਵਾ ਕਰਨ ਵਾਲੀ ਵੀਡੀਓ ਵਿੱਚ ਨੀਟੂ ਸ਼ਟਰਾਂ ਵਾਲੇ ਨੂੰ ਕੋਰੋਨਾ ਵਾਇਰਸ ਦਾ ਨਾਮ ਵੀ ਨਹੀਂ ਲੈਣਾ ਆ ਰਿਹਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.