ETV Bharat / city

ਕੱਪੜਾ ਵਪਾਰੀਆਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

author img

By

Published : Dec 30, 2021, 7:58 PM IST

ਕੱਪੜਾ ਵਪਾਰੀਆਂ ਨੇ ਕੱਪੜੇ ’ਤੇ ਜੀਐਸਟੀ ਵਧਾਉਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ (Cloth merchants held protest in Jallandhar)। ਇਸ ਤਹਿਤ ਜਲੰਧਰ ਵਿਖੇ ਬਜਾਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ ਤੇ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜੀ ਕੀਤੀ ਗਈ।

ਕੱਪੜਾ ਵਪਾਰੀਆਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਕੱਪੜਾ ਵਪਾਰੀਆਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਜਲੰਧਰ:ਰੇਡੀਮੇਡ ਕੱਪੜੇ ਤੇ ਕੇਂਦਰ ਸਰਕਾਰ ਵੱਲੋਂ ਪੰਜ ਫੀਸਦੀ ਵੀ ਜਗ੍ਹਾ 12 ਫੀਸਦੀ ਟੈਕਸ (Anguish against GST increase)ਲਗਾਏ ਜਾਣ ਤੋਂ ਬਾਅਦ ਕੱਪੜਾ ਵਪਾਰੀਆਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸੇ ਨੂੰ ਲੈ ਕੇ ਜਲੰਧਰ ਵਿਚ ਅੱਜ ਰਹਿਮਤ ਬਾਜ਼ਾਰ ਇਲਾਕੇ ਵਿੱਚ ਰੇਡੀਮੇਡ ਕੱਪੜਾ ਵਪਾਰੀਆਂ ਵੱਲੋਂ ਇਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ (Cloth merchants held protest in Jallandhar)ਜਿਸ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਰੇਡੀਮੇਡ ਕੱਪੜਾ ਵਪਾਰੀ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਨਜ਼ਰ ਆਏ।

ਇਸ ਮੌਕੇ ਕੱਪੜਾ ਵਪਾਰੀਆਂ ਨੇ ਕਿਹਾ ਕਿ ਕੋਰੋਨਾ ਕਾਲ ਦੇ ਚਲਦੇ ਪਹਿਲੇ ਹੀ ਵਪਾਰ ਮੰਦੀ ਦੀ ਕਤਾਰ ਵਿੱਚੋਂ ਗੁਜ਼ਰ ਰਿਹਾ ਹੈ ਉੱਤੋਂ ਕੇਂਦਰ ਸਰਕਾਰ ਵੱਲੋਂ ਵਧਾਇਆ ਗਿਆ ਸੱਤ ਪਰਸੈਂਟ ਟੈਕਸ ਵਪਾਰੀਆਂ ਤੇ ਇੱਕ ਵੱਡਾ ਬੋਝ ਬਣ ਗਿਆ ਹੈ ਵਪਾਰੀਆਂ ਦਾ ਕਹਿਣਾ ਹੈ ਕਿ ਬਾਜ਼ਾਰਾਂ ਵਿੱਚ ਗਾਹਕ ਹਾਲੇ ਆਪਣੇ ਪੂਰੇ ਵੀ ਨਹੀਂ ਹੋਏ ਕੇ ਰੇਡੀਮੇਡ ਕੱਪੜੇ ’ਤੇ ਜੋ ਟੈਕਸ ਸਰਕਾਰ ਵੱਲੋਂ ਲਗਾਇਆ ਗਿਆ ਹੈ, ਉਸ ਤੋਂ ਬਾਅਦ ਹੁਣ ਘੱਟ ਮੁਨਾਫੇ ਦੇ ਚੱਲਦੇ ਉਨ੍ਹਾਂ ਨੂੰ ਆਪਣੀ ਦੁਕਾਨ ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੱਕ ਦੇਣੀਆਂ ਮੁਸ਼ਕਿਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਟੈਕਸ ਨੂੰ ਘਟਾਇਆ ਜਾਵੇ ਤਾਂ ਜੋ ਕੋਵਿਡ ਤੋਂ ਬਾਅਦ ਵਪਾਰ ਨੂੰ ਦੁਬਾਰਾ ਖੜ੍ਹਾ ਕੀਤਾ ਜਾ ਸਕੇ।

ਵਪਾਰੀਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਵੱਲੋਂ ਇਹ ਟੈਕਸ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਅਤੇ ਉਸ ਤੋਂ ਬਾਅਦ ਲੋਕ ਸਭਾ ਚੋਣਾਂ ਵਿੱਚ ਸਰਕਾਰ ਨੂੰ ਵਪਾਰੀਆਂ ਦਾ ਵਿਰੋਧ ਝੱਲਣਾ ਪਵੇਗਾ ਜਿਸ ਦੇ ਨਤੀਜੇ ਦੀ ਜ਼ਿੰਮੇਵਾਰ ਖੁਦ ਸਰਕਾਰ ਹੋਵੇਗੀ।

ਇਹ ਵੀ ਪੜ੍ਹੋ:ਪੰਜਾਬ 'ਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ 'ਤੇ ਵਿਰੋਧੀਆਂ ਨੇ ਚੁੱਕੇ ਸਵਾਲ

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.