ETV Bharat / city

ਮੁੱਖ ਮੰਤਰੀ ਚੰਨੀ ਨੇ ਪੰਜਾਬ ਪੁਲਿਸ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਕੀਤਾ ਇਹ ਐਲਾਨ - NEW YEAR BONANZA TO PUNJAB COPS

ਮੁੱਖ ਮੰਤਰੀ ਚੰਨੀ ਨੇ ਪੁਲਿਸ ਮੁਲਾਜ਼ਮਾਂ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਅਗਲੇ ਨਵੇਂ ਸਾਲ ਤੋਂ ਵਰਦੀ ਭੱਤਾ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਉੱਚ ਗੁਣਵੱਤਾ ਵਾਲੀ ਵਰਦੀ ਮੁਹੱਈਆ ਕਰਵਾਈ ਜਾਵੇਗੀ, ਜਿਸ ਦਾ ਪੂਰਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਸਰਕਾਰੀ ਬੱਸਾਂ ਵਿੱਚ ਕਿਸੇ ਵੀ ਡਿਊਟੀ ਪੁਲਿਸ ਮੁਲਾਜ਼ਮ ਲਈ ਮੁਫਤ ਬੱਸ ਯਾਤਰਾ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਮਿਲਦੀ ਰਹੇਗੀ।

ਪੰਜਾਬ ਪੁਲਿਸ ਲਈ ਵੱਡਾ ਐਲਾਨ
ਪੰਜਾਬ ਪੁਲਿਸ ਲਈ ਵੱਡਾ ਐਲਾਨ
author img

By

Published : Dec 31, 2021, 4:06 PM IST

ਜਲੰਧਰ: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਬੋਨਸ ਦਾ ਐਲਾਨ ਕੀਤਾ ਹੈ। ਜਲੰਧਰ ਦੇ ਪੀਏਪੀ ਕੰਪਲੈਕਸ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਪੁਲਿਸ ਵਿੱਚ ਸੇਵਾ ਇੱਕ ਚੁਣੌਤੀ ਭਰਪੂਰ ਕੰਮ ਹੈ ਅਤੇ ਸਿਰਫ਼ ਉਹੀ ਲੋਕ ਹੀ ਇਨ੍ਹਾਂ ਵਿੱਚ ਸ਼ਾਮਲ ਹੁੰਦੇ ਹਨ ਜਿਨ੍ਹਾਂ ਵਿੱਚ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਪੰਜਾਬ ਪੁਲਿਸ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ।

ਇਹ ਵੀ ਪੜੋ: ਕੁਝ ਦਿਨਾਂ 'ਚ ਤਿੰਨ ਗੁਣਾਂ ਵਧੇ ਕੋਰੋਨਾ ਮਾਮਲੇ, ਸਿਆਸੀ ਪਾਰਟੀਆਂ ਕਿੰਨਾ ਸੁਚੇਤ ?

ਮੁੱਖ ਮੰਤਰੀ ਚੰਨੀ ਨੇ ਪੁਲਿਸ ਮੁਲਾਜ਼ਮਾਂ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਅਗਲੇ ਨਵੇਂ ਸਾਲ ਤੋਂ ਵਰਦੀ ਭੱਤਾ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਉੱਚ ਗੁਣਵੱਤਾ ਵਾਲੀ ਵਰਦੀ ਮੁਹੱਈਆ ਕਰਵਾਈ ਜਾਵੇਗੀ, ਜਿਸ ਦਾ ਪੂਰਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਸਰਕਾਰੀ ਬੱਸਾਂ ਵਿੱਚ ਕਿਸੇ ਵੀ ਡਿਊਟੀ ਪੁਲਿਸ ਮੁਲਾਜ਼ਮ ਲਈ ਮੁਫਤ ਬੱਸ ਯਾਤਰਾ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਮਿਲਦੀ ਰਹੇਗੀ।

ਉਥੇ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬੰਬ ਨਿਰੋਧਕ ਯੂਨਿਟ ਆਪਣੀ ਡਿਊਟੀ ਦੌਰਾਨ ਆਪਣੀ ਜਾਨ ਨੂੰ ਖਤਰੇ ਵਿੱਚ ਪਾਉਂਦਾ ਹੈ ਇਸ ਲਈ ਸੂਬਾ ਸਰਕਾਰ ਉਨ੍ਹਾਂ ਨੂੰ ਜੋਖਮ ਭੱਤਾ ਮੁਹੱਈਆ ਕਰਵਾਏਗੀ। ਉਨ੍ਹਾਂ ਨੇ ਪੰਜਾਬ ਪੁਲਿਸ ਵਿੱਚ ਖਿਡਾਰੀਆਂ ਲਈ ਡਾਈਟ ਮਨੀ ਨੂੰ ਮੌਜੂਦਾ ਰੁਪਏ ਤੋਂ ਵਧਾਉਣ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਮੁਹਾਲੀ ਹਵਾਈ ਅੱਡਿਆਂ ’ਤੇ ਪੁਲਿਸ ਸਾਂਝ ਕੇਂਦਰ ਖੋਲ੍ਹੇ ਜਾਣਗੇ। ਮੁੱਖ ਮੰਤਰੀ ਚੰਨੀ ਨੇ ਪੁਲਿਸ ਭਲਾਈ ਫੰਡ ਨੂੰ ਮੌਜੂਦਾ ਰੁਪਏ ਤੋਂ ਵਧਾਉਣ ਦਾ ਵੀ ਐਲਾਨ ਕੀਤਾ ਹੈ।

ਇਹ ਵੀ ਪੜੋ: Bikram Majithia drug case: ਯੂਥ ਅਕਾਲੀ ਦਲ ਨੇ ਫੂਕੇ ਪੰਜਾਬ ਸਰਕਾਰ ਦੇ ਪੁਤਲੇ

ਮੁੱਖ ਮੰਤਰੀ ਚੰਨੀ ਨੇ ਅੱਤਵਾਦ ਦੇ ਕਾਲੇ ਦਿਨਾਂ ਤੋਂ ਬਾਅਦ ਸੂਬੇ ਵਿੱਚ ਸਥਿਤੀ ਆਮ ਵਾਂਗ ਲਿਆਉਣ ਲਈ ਪੰਜਾਬ ਪੁਲਿਸ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਦੁਨੀਆਂ ਭਰ ਵਿੱਚ ਸ਼ਾਇਦ ਹੀ ਕੋਈ ਮੁਕਾਬਲਾ ਹੋਵੇ। ਮੁੱਖ ਮੰਤਰੀ ਚੰਨੀ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੇ ਸਰਾਪ ਦਾ ਸਫਾਇਆ ਕਰਕੇ ਸੂਬੇ ਦੀ ਸੇਵਾ ਕਰਨ ਦੀ ਆਪਣੀ ਅਮੀਰ ਪਰੰਪਰਾ ਨੂੰ ਕਾਇਮ ਰੱਖੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.