ਜਲੰਧਰ: ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ। ਇਸ ਨੂੰ ਦੇਖਦੇ ਹੋਏ ਹਰ ਦਿਨ ਨਵੇਂ ਅੰਕੜੇ ਸਾਹਮਣੇ ਆਉਂਦੇ ਹਨ ਅਤੇ ਪ੍ਰਸ਼ਾਸਨ ਵੱਲੋਂ ਵੀ ਲਗਾਤਾਰ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਕੁਝ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਵਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਜਿਸ ਦੇ ਚੱਲਦਿਆਂ ਜਲੰਧਰ 'ਚ ਪੀ.ਡਬਲਿਊ.ਡੀ ਐਂਡ ਕੇਅਰਗਿਵਰ ਵੱਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਵਾਇਆ ਗਿਆ। ਇਸ ਕੈਂਪ 'ਚ 18 ਤੋਂ 44 ਸਾਲ ਦੀ ਉਮਰ ਤੱਕ ਦੇ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ। ਇਸ ਦੇ ਨਾਲ ਹੀ ਇਸ ਕੈਂਪ 'ਚ ਸ਼ਰੀਰਕ ਪੱਖੋਂ ਕਮਜ਼ੋਰ ਲੋਕਾਂ ਨੂੰ ਵੀ ਕੋਰੋਨਾ ਵੈਕਸੀਨੇਸ਼ਨ ਦੇ ਤੌਰ 'ਤੇ ਪਹਿਲ ਦਿੱਤੀ ਗਈ।
ਇਸ ਮੌਕੇ ਬੋਲਦੇ ਹੋਏ ਸਮਾਜ ਸੇਵੀ ਪੰਕਜ ਸ਼ਰਮਾ ਮੱਕੜ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਮਾਤਾ ਪਿਤਾ ਦੀ ਯਾਦ ਵਿੱਚ ਇਹ ਕੈਂਪ ਲਗਵਾਇਆ ਹੈ ਤਾਂ ਜੋ ਸਰੀਰਕ ਪੱਖੋਂ ਅਪਾਹਜ ਅਤੇ 18 ਸਾਲ ਤੋਂ ਉੱਪਰ ਤੇ 44 ਸਾਲ ਤੋਂ ਘੱਟ ਵਰਗ ਦੇ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਦਾ ਟੀਕਾ ਲਗਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਵੱਲੋਂ ਦੋ ਸੌ ਵੈਕਸੀਨੇਸ਼ਨ ਦਿੱਤੀਆਂ ਗਈਆਂ ਸੀ। ਜੋ ਕਿ ਮਾਹਿਰ ਡਾਕਟਰਾਂ ਵੱਲੋਂ ਲਗਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ:ਪਿੰਡਾਂ ਨੂੰ ਕੋਰੋਨਾ ਮੁਕਤ ਮੁਹਿੰਮ ਤਹਿਤ ਦਿੱਤੇ ਜਾਣਗੇ 10 ਲੱਖ ਰੁਪਏ : ਕੈਪਟਨ