ਜਲੰਧਰ: ਜ਼ਿਲ੍ਹੇ ਦੇ ਪੀਏਪੀ ਕੰਪਲੈਕਸ ’ਚ ਪੁਲਿਸ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਉਨ੍ਹਾਂ ਅਫਸਰਾਂ ਅਤੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਜਿਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਦੇਸ਼ ਲਈ ਆਪਣੀ ਜਾਨ ਦੇ ਦਿੱਤੀ।
ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਸ਼ ਲਈ ਸ਼ਹੀਦ ਹੋਏ ਇਨ੍ਹਾਂ ਪੁਲਿਸ ਜਵਾਨਾਂ ਅਤੇ ਅਫ਼ਸਰਾਂ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਹੁਣ ਇਸ ਬਾਬਤ ਇਕ ਸ਼ਹੀਦ ਪਰਿਵਾਰ ਫੰਡ ਬਣਾਉਣ ਜਾ ਰਹੇ ਹਨ, ਜਿਸ ਨਾਲ ਇਨ੍ਹਾਂ ਸ਼ਹੀਦ ਹੋਏ ਪੁਲਿਸ ਅਫ਼ਸਰਾਂ ਅਤੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਦੇ ਕੰਮ ਕੀਤੇ ਜਾ ਸਕਣ।
'ਸ਼ਹੀਦ ਦੇ ਪਰਿਵਾਰ ਨੂੰ ਨਾ ਆਵੇ ਕੋਈ ਪਰੇਸ਼ਾਨੀ'
ਇਸ ਦੇ ਨਾਲ ਹੀ ਰੰਧਾਵਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਆਪਣੇ ਮਹਿਕਮੇ ਅਤੇ ਪੁਲਿਸ ਅਫਸਰਾਂ ਨੂੰ ਵੀ ਇਹ ਨਿਰਦੇਸ਼ ਦਿੱਤੇ ਕੀ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਪੰਜਾਬ ਵਿੱਚ ਕਿਸੇ ਵੀ ਸ਼ਹੀਦ ਦੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀਦਾ ਸਾਹਮਣਾ ਨਾ ਕਰਨਾ ਪਵੇ, ਜੇ ਕੋਈ ਸ਼ਹੀਦ ਪਰਿਵਾਰ ਆਪਣਾ ਕਿਸੇ ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਜਾਂਦਾ ਹੈ ਤਾਂ ਉਸ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ।
ਕਾਬਿਲੇਗੌਰ ਹੈ ਕਿ ਅੱਜ ਤੋਂ 62 ਸਾਲ ਪਹਿਲੇ ਲੱਦਾਖ ਦੇ ਹਾਟਸਪਰਿੰਗ ਇਲਾਕੇ ਵਿਚ ਸੀਆਰਪੀਐਫ ਦੀ ਇੱਕ ਪੈਟਰੋਲ ਪਾਰਟੀ ’ਤੇ ਚੀਨੀ ਸੈਨਿਕਾਂ ਨੇ ਹਮਲਾ ਕਰਕੇ 10 ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਉਨ੍ਹਾਂ ਦੀ ਯਾਦ ਵਿੱਚ ਦੇਸ਼ ਦੇ ਵੱਖ-ਵੱਖ ਪੁਲਿਸ ਹੈੱਡਕੁਆਰਟਰਾਂ ਵਿਚ ਅੱਜ ਦੇ ਦਿਨ ਨੂੰ ਸ਼ਹੀਦੀ ਦਿਹਾੜੇ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਇਹ ਵੀ ਪੜੋ: ਸੀਐੱਮ ਚੰਨੀ ਨੂੰ ਇੱਕ ਮਹੀਨਾ ਹੋਇਆ ਪੂਰਾ, ਜਾਣੋ ਲੋਕਾਂ ਦਾ ਕੀ ਹੈ ਕਹਿਣਾ...