ETV Bharat / city

ਕੋਰੋਨਾ ਸਬੰਧੀ ਨਿਰਦੇਸ਼ਾਂ ਤਹਿਤ ਜਲੰਧਰ ਦੇ ਬਸਤੀ ਸ਼ੇਖ ਇਲਾਕੇ 'ਚ ਮਨਾਇਆ ਗਿਆ ਦੁਸਹਿਰਾ

ਅੱਜ ਦੇਸ਼ ਭਰ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਪਰ ਕੋਰੋਨਾ ਵਾਇਰਸ ਕਾਰਨ ਇਸ ਤਿਉਹਾਰ ਦੀਆਂ ਰੌਣਕਾਂ ਫਿੱਕਿਆ ਪੈਂ ਗਈਆਂ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਮਹਿਜ਼ ਕੁੱਝ ਥਾਵਾਂ ਉੱਤੇ ਦੁਸਹਿਰਾ ਮਨਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਦੇ ਚਲਦੇ ਜਲੰਧਰ ਦੇ ਬਸਤੀ ਸ਼ੇਖ 'ਚ ਦੁਸਹਿਰਾ ਮਨਾਇਆ ਜਾ ਰਿਹਾ ਹੈ।

ਜਲੰਧਰ ਦੇ ਬਸਤੀ ਸ਼ੇਖ ਇਲਾਕੇ 'ਚ ਮਨਾਇਆ ਜਾ ਰਿਹਾ ਦੁਸਹਿਰਾ

author img

By

Published : Oct 25, 2020, 5:19 PM IST

ਜਲੰਧਰ: ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸ਼ਹਿਰਾਂ ਦੀਆਂ ਕੁਝ ਥਾਵਾਂ 'ਤੇ ਦੁਸਹਿਰਾ ਮਨਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਦੇ ਚਲਦੇ ਜਲੰਧਰ ਦੇ ਬਸਤੀ ਸ਼ੇਖ 'ਚ ਦੁਸਹਿਰਾ ਮਨਾਇਆ ਜਾ ਰਿਹਾ ਹੈ।

ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸ਼ਹਿਰ ਦੀਆਂ ਕੁਝ ਥਾਵਾਂ 'ਤੇ ਦੁਸਹਿਰਾ ਮਨਾਉਣ ਦੀ ਆਗਿਆ ਦੇ ਦਿੱਤੀ ਹੈ। ਜਲੰਧਰ ਦੇ ਬਸਤੀ ਸ਼ੇਖ ਇਲਾਕੇ 'ਚ ਦੁਸਹਿਰਾ ਮਨਾਇਆ ਜਾ ਰਿਹਾ ਹੈ।

ਜਲੰਧਰ ਦੇ ਬਸਤੀ ਸ਼ੇਖ ਇਲਾਕੇ 'ਚ ਮਨਾਇਆ ਜਾ ਰਿਹਾ ਦੁਸਹਿਰਾ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੁਸਹਿਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਜ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਇਸ ਵਾਰ ਉਨ੍ਹਾਂ ਦੀ ਕਮੇਟੀ ਵੱਲੋਂ ਛੋਟੇ ਪੱਧਰ 'ਤੇ ਹੀ ਦੁਸਹਿਰਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਰਕਾਰੀ ਆਦੇਸ਼ਾਂ ਦੀ ਪਾਲਣਾ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਤਿੰਨ ਦੀ ਥਾਂ ਰਾਵਣ ਦਾ ਇੱਕੋ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਲੋਕਾਂ ਦੀ ਭੀੜ ਨਾ ਇੱਕਠੀ ਹੋਵੇ ਇਸ ਦੇ ਲਈ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਇਸ ਮੌਕੇ ਸਥਾਨਕ ਏਐਸਆਈ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋੋਂ ਦੁਸਹਿਰੇ ਦੇ ਪ੍ਰੋਗਰਾਮ ਦੌਰਾਨ ਲੋਕਾਂ ਦੀ ਭੀੜ ਨੂੰ ਕੰਟਰੋਲ ਕਰਨ ਦੇ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਕੀਤਾ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.