ਜਲੰਧਰ: ਪਿਛਲੇ ਦਿਨੀਂ ਖਬਰ ਸਾਹਮਣੇ ਆਈ ਸੀ ਕਿ ਜਲੰਧਰ ਦੇ ਏਐਸ ਵਿਲਾ ਵਿੱਚ ਕੁਝ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਨ ਸਮੱਗਰੀ ਨਹੀਂ ਮਿਲੀ ਹੈ। ਇਸ ਨਾਲ ਉਨ੍ਹਾਂ ਨੂੰ ਕਾਫੀ ਦਿੱਕਤ-ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੇ ਈਟੀਵੀ ਭਾਰਤ ਦੀ ਟੀਮ ਨੇ ਜਾ ਕੇ ਉਨ੍ਹਾਂ ਦੀ ਸਮੱਸਿਆ ਦੀ ਖ਼ਬਰ ਨੂੰ ਨਸ਼ਰ ਕੀਤਾ, ਜਿਸ ਦੇ ਚੱਲਦਿਆਂ ਖ਼ਬਰ ਦੇ ਅਸਰ 'ਤੇ ਅੱਜ ਪ੍ਰਸ਼ਾਸਨ ਅਧਿਕਾਰੀਆਂ ਨੇ ਇਨ੍ਹਾਂ ਪ੍ਰਵਾਸੀ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਮੁਹੱਈਆ ਕਰਵਾਈ ਹੈ।
ਕਰੋਨਾ ਵਾਇਰਸ ਦੇ ਚੱਲਦੇ ਜਿੱਥੇ ਪੂਰੀ ਦੁਨੀਆਂ ਅਤੇ ਸਰਕਾਰਾਂ ਪ੍ਰੇਸ਼ਾਨ ਹਨ। ਉੱਥੇ ਹੀ ਲੋਕਾਂ ਦਾ ਰੁਜ਼ਗਾਰ ਖ਼ਤਮ ਹੋ ਗਿਆ ਹੈ। ਜਿਸ ਦੇ ਚੱਲਦਿਆਂ ਲੋਕਾਂ ਨੂੰ ਆਪਣਾ ਅਤੇ ਆਪਣੇ ਬੱਚਿਆਂ ਦਾ ਪੇਟ ਪਾਲਣਾ ਵੀ ਔਖਾ ਹੋ ਰਿਹਾ ਸੀ ਤੇ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਇਹ ਖ਼ਬਰ ਜਲੰਧਰ ਦੇ ਭਾਰਗੋ ਕੈਂਪ ਥਾਣੇ ਦੇ ਐਸਐਚਓ ਨੂੰ ਮਿਲੀ ਤਾਂ ਉਨ੍ਹਾਂ ਨੇ ਆਪਣੀ ਟੀਮ ਦੇ ਨਾਲ ਸਮਾਜ ਸੇਵਕਾ ਵੱਲੋਂ ਇਨ੍ਹਾਂ ਪ੍ਰਵਾਸੀ ਪਰਿਵਾਰਾਂ ਨੂੰ ਰਾਸ਼ਨ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਟੀਮਾਂ ਸਮੇਂ ਸਮੇਂ ਸਿਰ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਤਰ੍ਹਾਂ ਇਹ ਜੋ ਸੇਵਾ ਹੈ ਉਹ ਨਿਭਾਉਣਗੇ।
ਉੱਥੇ ਹੀ ਸਮਾਜ ਸੇਵਕ ਮੁਹੰਮਦ ਇਕਰਾਮ ਨੇ ਕਿਹਾ ਕਿ ਸਾਨੂੰ ਪ੍ਰਸ਼ਾਸਨ ਨੇ ਇਹ ਜ਼ਿੰਮੇਵਾਰੀ ਦਿੱਤੀ ਹੈ ਕਿ ਜਿਨ੍ਹਾਂ ਨੂੰ ਰਾਸ਼ਨ ਦੀ ਲੋੜ ਹੈ ਉਨ੍ਹਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਵੇ
। ਇਸ ਦੌਰਾਨ ਉਨ੍ਹਾਂ ਨੇ ਈਟੀਵੀ ਭਾਰਤ ਵੱਲੋਂ ਇਸ ਮੁੱਦੇ 'ਤੇ ਚਲਾਈ ਗਈ ਖ਼ਬਰ ਨੂੰ ਲੈ ਕੇ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਤੁਹਾਡੇ ਰਾਹੀਂ ਹੀ ਸਾਨੂੰ ਇਹ ਪਤਾ ਲੱਗਾ ਕਿ ਕੁਝ ਅਜਿਹੇ ਵੀ ਪਰਿਵਾਰ ਨੇ ਜਿਨ੍ਹਾਂ ਨੂੰ ਸਮਾਨ ਦੀ ਲੋੜ ਹੈ।