ETV Bharat / city

ਕਿਸਾਨਾਂ ਨੇ PAP ਚੌਕ ’ਤੇ ਲਗਾਇਆ ਜਾਮ, ਕੀਤੀ ਇਹ ਮੰਗ

ਜਲੰਧਰ ’ਚ ਕਿਸਾਨਾਂ ਨੇ ਪੀਏਪੀ ਚੌਕ ਰਾਸ਼ਟਰੀ ਮਾਰਗ ਨੂੰ ਬੰਦ ਕਰ ਜਾਮ ਲਗਾਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਹ ਜਾਮ ਬਿਜਲੀ ਅਤੇ ਤਿੰਨ ਕਾਨੂੰਨਾਂ ਨੂੰ ਲੈ ਕੇ ਲਗਾਇਆ ਗਿਆ ਹੈ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਵੀ ਮੌਜੂਦ ਹੈ।

ਜਲੰਧਰ ’ਚ ਕਿਸਾਨਾਂ ਨੇ ਪੀਏਪੀ ਚੌਕ ’ਤੇ ਲਗਾਇਆ ਜਾਮ

author img

By

Published : Oct 11, 2021, 11:35 AM IST

Updated : Oct 11, 2021, 1:59 PM IST

ਜਲੰਧਰ: ਤਿੰਨ ਖੇਤੀਬਾੜੀ ਕਾਨੂੰਨਾਂ (three agriculture laws) ਨੂੰ ਰੱਦ ਕਰਵਾਉਣ ਦੇ ਲਈ ਜਿੱਥੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਬੈਠਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਸੂਬੇ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੇ ਚੱਲਦੇ ਜਲੰਧਰ ਵਿਖੇ ਕਿਸਾਨਾਂ ਵੱਲੋਂ ਪੀਏਪੀ ਚੌਕ ਰਾਸ਼ਟਰੀ ਮਾਰਗ ਨੂੰ ਬੰਦ ਕਰ ਜਾਮ ਲਗਾਇਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਬਿਜਲੀ ਅਤੇ ਤਿੰਨ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੇ PAP ਚੌਕ ’ਤੇ ਲਗਾਇਆ ਜਾਮ

ਇਸ ਸਬੰਧ ’ਚ ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਫਸਲ ਨੂੰ ਪਾਣੀ ਲਗਣ ਵਾਲਾ ਹੈ ਉੱਧਰ ਦੂਜੇ ਪਾਸੇ ਬਿਜਲੀ ਨਹੀਂ ਆ ਰਹੀ। ਉਨ੍ਹਾਂ ਮੁਤਾਬਿਕ ਇੱਕ ਪਾਸੇ ਕੇਂਦਰੀ ਮੰਤਰੀ ਕਹਿ ਰਹੇ ਹਨ ਕਿ ਬਿਜਲੀ ਦੀ ਕੋਈ ਕਮੀ ਨਹੀਂ। ਦੂਜੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਕਿ ਬਿਜਲੀ ਦੀ ਕਮੀ ਹੈ। ਇਸ ਦੇ ਕਾਰਨ ਉਨ੍ਹਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਦੌਰਾਨ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਵੀ ਮੌਜੂਦ ਹੈ।

ਕਿਸਾਨਾਂ ਨੇ PAP ਚੌਕ ’ਤੇ ਲਗਾਇਆ ਜਾਮ

ਕਿਸਾਨਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਕੇਂਦਰ ਸਰਕਾਰ ਕਹਿ ਰਹੀ ਹੈ ਕਿ ਦੇਸ਼ ਵਿੱਚ ਬਿਜਲੀ ਦਾ ਕੋਈ ਸੰਕਟ ਨਹੀਂ ਹੈ। ਉਧਰ ਦੂਸਰੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬਿਜਲੀ ਉਤਪਾਦਨ ਲਈ ਕੋਲਾ ਖ਼ਤਮ ਹੋਣ ਵਾਲਾ ਹੈ।

'ਸਰਕਾਰ ਜਲਦ ਦੂਰ ਕਰੇ ਬਿਜਲੀ ਸਕੰਟ'

ਕਿਸਾਨਾਂ ਮੁਤਾਬਕ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਬਿਆਨਾਂ ਵਿੱਚ ਆਪਸ ਵਿੱਚ ਤਾਲਮੇਲ ਨਹੀਂ ਹੈ। ਉਧਰ ਦੂਸਰੇ ਪਾਸੇ ਪੰਜਾਬ ਵਿੱਚ ਬਿਜਲੀ ਦੇ ਵੱਡੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਨਾ ਸਿਰਫ ਫਸਲਾਂ ਦਾ ਬਲਕਿ ਅਰਬਾਂ ਰੁਪਏ ਦਾ ਵਪਾਰ ਦਾ ਵੀ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਬਿਜਲੀ ਸੰਕਟ ਨੂੰ ਜਲਦ ਤੋਂ ਜਲਦ ਦੂਰ ਕਰੇ। ਦੱਸ ਦਈਏ ਕਿ ਕਿਸਾਨਾਂ ਦੇ ਇਸ ਜਾਮ ਤੋਂ ਬਾਅਦ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੂਬੇ ਦੇ ਪੰਜ ਯੂਨਿਟ ਹੋਏ ਬੰਦ

ਪੰਜਾਬ 'ਤੇ ਬਿਜਲੀ ਸੰਕਟ (Power crisis) ਗਹਿਰਾ ਗਿਆ ਹੈ। ਹੁਣ ਤੱਕ ਸੂਬੇ ਦੇ ਪੰਜ ਯੂਨਿਟ ਬੰਦ ਹੋ ਗਏ ਹਨ। ਸੂਤਰਾਂ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿਖੇ ਲੱਗੇ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਦੇ ਦੋ ਯੂਨਿਟ ਬੰਦ ਹੋ ਹਨ। ਇਸ ਦੇ ਨਾਲ ਹੀ ਲਹਿਰਾ ਮੁਹੱਬਤ ਦਾ ਵੀ ਇੱਕ ਯੂਨਿਟ ਬੰਦ ਹੋ ਗਿਆ ਹੈ। ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਚੁੱਕੇ ਹਨ।

ਉਦਯੋਗਪਤੀਆਂ ਲਈ ਵੱਡੀ ਸਮੱਸਿਆ

ਪੰਜਾਬ ਵਿੱਚ ਬਿਜਲੀ ਸੰਕਟ (Power crisis) ਨੂੰ ਦੇਖਦੇ ਹੋਏ ਉਦਯੋਗਾਂ ਵਿੱਚ ਚਿੰਤਾ ਦਾ ਮਾਹੌਲ ਹੈ। ਉਦਯੋਗਪਤੀਆਂ ਦਾ ਕਹਿਣਾ ਹੈ ਕਿ ਜੇਕਰ ਉਦਯੋਗਾਂ ਨੂੰ ਬਿਜਲੀ ਸਪਲਾਈ ਨਹੀਂ ਮਿਲਦੀ ਤਾਂ ਕੱਲੇ ਜਲੰਧਰ ਵਿੱਚ ਹੀ ਉਦਯੋਗਾਂ ਨੂੰ ਰੋਜ਼ਾਨਾ ਕਰੀਬ ਪੰਜ ਸੌ ਕਰੋੜ ਰੁਪਏ ਦਾ ਨੁਕਸਾਨ ਹੋ ਸਕਦਾ ਹੈ।

ਮੁੱਖ ਮੰਤਰੀ ਦੀ ਕੇਂਦਰ ਨੂੰ ਅਪੀਲ

ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਸੰਕਟ ਨੂੰ ਲੈ ਕੇ ਕੇਂਦਰ ਨੂੰ ਅਪੀਲ ਵੀ ਕੀਤੀ ਹੈ। ਕੋਲ ਇੰਡੀਆ ਲਿਮਟਡ (Coal India Limited) ਦੀਆਂ ਵੱਖ-ਵੱਖ ਸਹਾਇਕ ਕੰਪਨੀਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (PSPCL) ਦੇ ਸਮਝੌਤਿਆਂ ਮੁਤਾਬਕ ਕੋਲੇ ਦੀ ਲੋੜੀਂਦੀ ਸਪਲਾਈ ਨਾ ਕਰਨ ਲਈ ਕੇਂਦਰ ਸਰਕਾਰ (Center Government) ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਨਿਰਧਾਰਤ ਕੋਟੇ ਦੇ ਮੁਤਾਬਕ ਸੂਬੇ ਲਈ ਕੋਇਲੇ ਦੀ ਸਪਲਾਈ ਤੁਰੰਤ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਬਿਜਲੀ ਸੰਕਟ ਉਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਇਲੇ ਦੇ ਭੰਡਾਰ ਘਟਣ ਕਾਰਨ ਸੂਬੇ ਦੇ ਥਰਮਲ ਪਲਾਂਟ ਬੰਦ ਹੋ ਸਕਦੇ ਹਨ ਕਿਉਂਕਿ ਅਗਲੇ ਕੁਝ ਦਿਨਾਂ ਵਿਚ ਮੌਜੂਦ ਭੰਡਾਰ ਵੀ ਖਤਮ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜੋ: ‘ਸ਼ਿਲਾਂਗ ’ਚ ਸਿੱਖਾਂ ਦੇ ਉਜਾੜੇ ਨੂੰ ਰੋਕਣ ਲਈ ਕੇਂਦਰ ਸਰਕਾਰ ਦੇਵੇ ਦਖ਼ਲ’

Last Updated : Oct 11, 2021, 1:59 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.