ETV Bharat / city

26 ਮਈ ਕਾਲਾ ਦਿਨ: ਜਲੰਧਰ ’ਚ ਕਿਸਾਨਾਂ ਨੇ ਕੀਤਾ ਅਰਥੀ ਫੂਕ ਮੁਜਹਾਰਾ

ਨਕੋਦਰ ਰੋਡ ’ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਲਾ ਦਿਵਸ ਮਨਾਇਆ ਗਿਆ। ਦੱਸ ਦਈਏ ਕਿ ਕਿਸਾਨੀ ਅੰਦੋਲਨ ਨੂੰ 26 ਮਈ ਨੂੰ 6 ਮਹੀਨੇ ਪੂਰੇ ਹੋ ਗਏ ਹਨ। ਜਿਸ ਦੇ ਚੱਲਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

26 ਮਈ ਕਾਲਾ ਦਿਨ: ਜਲੰਧਰ ’ਚ ਕਿਸਾਨਾਂ ਨੇ ਕੀਤਾ ਅਰਥੀ ਫੂਕ ਮੁਜਹਾਰਾ
'ਕਿਸਾਨੀ ਸੰਘਰਸ਼ ਨੂੰ 6 ਮਹੀਨੇ ਪੂਰੇ, ਸਰਕਾਰ ਨਹੀਂ ਛੱਡ ਰਹੀ ਆਪਣੀ ਜਿੱਦ'
author img

By

Published : May 26, 2021, 2:42 PM IST

ਜਲੰਧਰ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦੇ ਅੱਜ ਕਿਸਾਨੀ ਅੰਦੋਲਨ ਨੂੰ 6 ਮਹੀਨੇ ਹੋ ਗਏ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਅੱਜ ਦੇ ਦਿਨ ਕਾਲਾ ਦਿਵਸ ਵੱਜੋਂ ਮਨਾਇਆ ਜਾ ਰਿਹਾ ਹੈ। ਸੂਬੇ ਦੇ ਵੱਖ ਵੱਖ ਥਾਵਾਂ ’ਤੇ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕਰ ਕੇਂਦਰ ਸਰਕਾਰ ਖਿਲਾਫ ਰੋਸ ਜਾਹਿਰ ਕੀਤਾ ਜਾ ਰਿਹਾ ਹੈ।

26 ਮਈ ਕਾਲਾ ਦਿਨ: ਜਲੰਧਰ ’ਚ ਕਿਸਾਨਾਂ ਨੇ ਕੀਤਾ ਅਰਥੀ ਫੂਕ ਮੁਜਹਾਰਾ

ਦੱਸ ਦਈਏ ਕਿ ਕਿਸਾਨਾਂ ਵੱਲੋਂ ਨਕੋਦਰ ਰੋਡ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਅਰਥੀ ਫੂਕ ਮੁਜਹਾਰਾ ਕੀਤਾ। ਨਾਲ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਉਹ ਦਿੱਲੀ ਬਾਰਡਰ ’ਤੇ ਬੈਠੇ ਹਨ, ਅਤੇ ਕੇਂਦਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਗੁਹਾਰ ਲਗਾ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਡੇ-ਵੱਡੇ ਕਾਰਪੋਰੇਟ ਘਰਾਣਿਆ ਨੂੰ ਫਾਇਦਾ ਦੇਣਾ ਚਾਹੁੰਦੀ ਹੈ, ਜਿਸ ਕਾਰਨ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ ਨੀਤੀਆ ਬਣਾਈਆਂ ਜਾ ਰਹੀਆਂ ਹਨ। ਜਿਸ ਕਾਰਨ ਜਦੋਂ ਤੱਕ ਕੇਂਦਰ ਸਰਕਾਰ ਆਪਣੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਦਿੰਦੀ ਉਸ ਸਮੇਂ ਤੱਕ ਉਨ੍ਹਾਂ ਵੱਲੋਂ ਸੰਘਰਸ਼ ਚਲਦਾ ਰਹੇਗਾ।

ਇਹ ਵੀ ਪੜੋ: ਬਰਨਾਲਾ: ਪਿੰਡਾਂ 'ਚ ਕਿਸਾਨਾਂ ਨੇ ਘਰਾਂ 'ਚ ਕਾਲੀਆਂ ਝੰਡੀਆਂ ਲਗਾ ਮਨਾਇਆ ਕਾਲਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.