ਜਲੰਧਰ: ਗੰਨੇ ਦੀਆਂ ਕੀਮਤਾਂ ਅਤੇ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਦੇ ਧਰਨੇ ਨੂੰ ਅੱਜ ਚੌਥਾ ਦਿਨ ਹੈ। ਚੌਥੇ ਦਿਨ ਵੀ ਕਿਸਾਨ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ‘ਤੇ ਤੰਬੂ ਲਗਾ ਕੇ ਬੈਠੇ ਹੋਏ ਹਨ। ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਨਾਲ ਉਨ੍ਹਾਂ ਦੀ ਕੱਲ੍ਹ ਦੀ ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲ ਸਕਿਆ, ਅਤੇ ਅੱਜ ਇਸੇ ਨੂੰ ਲੈ ਕੇ ਜਲੰਧਰ ਵਿਖੇ ਪ੍ਰਸ਼ਾਸਨ ਨਾਲ ਇੱਕ ਮੀਟਿੰਗ ਰੱਖੀ ਗਈ ਹੈ।
ਕਿਸਾਨ ਆਗੂ ਮਨਜੀਤ ਸਿੰਘ ਰਾਏ ਦਾ ਕਹਿਣਾ ਹੈ, ਕਿ ਕੱਲ੍ਹ ਦੀ ਮੀਟਿੰਗ ਵਿੱਚ ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਜੋ ਤੱਥ ਸਰਕਾਰ ਵੱਲੋਂ ਦਿੱਤੇ ਗਏ ਹਨ। ਉਸ ਨੂੰ ਦੇਖ ਕੇ ਇੰਜ ਲੱਗਦਾ ਹੈ, ਜਿਵੇਂ ਸਰਕਾਰ ਕਿਸਾਨਾਂ ਨਾਲ ਮਜ਼ਾਕ ਕਰ ਰਹੀ ਹੈ।
ਉਨ੍ਹਾਂ ਕਿਹਾ, ਕਿ ਇਨ੍ਹਾਂ ਕੀਮਤਾਂ ਨੂੰ ਤੈਅ ਕਰਨ ਲਈ ਹੀ ਅੱਜ ਜਲੰਧਰ ਵਿਖੇ ਪ੍ਰਸ਼ਾਸਨ ਨਾਲ ਮੀਟਿੰਗ ਰੱਖੀ ਹੋਈ ਹੈ। ਉਨ੍ਹਾਂ ਕਿਹਾ, ਕਿ ਜੇ ਅੱਜ ਸ਼ਾਮ ਤੱਕ ਸਰਕਾਰ ਵੱਲੋਂ ਕੋਈ ਫ਼ੈਸਲਾ ਨਾ ਲਿਆ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਕੋਈ ਐਲਾਨ ਨਾ ਕੀਤਾ ਗਿਆ, ਤਾਂ ਕੱਲ੍ਹ ਤੋਂ ਪੂਰੇ ਪੰਜਾਬ ਵਿੱਚ ਚੱਕਾ ਜਾਮ ਕਰ ਦਿੱਤਾ ਜਾਏਗਾ।
ਹਾਲਾਂਕਿ ਕੱਲ੍ਹ ਹੋਈ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਨਾਲ ਹੀ ਉਨ੍ਹਾਂ ਵੱਲੋਂ ਕਿਸਾਨਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਜਲਦ ਹੀ ਮੀਟਿੰਗ ਕਰਵਾਉਣ ਦਾ ਵੀ ਭਰੋਸਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ:ਸਰਕਾਰ ਤੋਂ ਬਾਅਦ ਗੰਨਾ ਕਿਸਾਨਾਂ ਦੀ ਖੇਤੀ ਮਾਹਿਰਾਂ ਨਾਲ ਬੈਠਕ