ETV Bharat / city

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ਨੂੰ ਦੁੱਧ ਨਾਲ ਧੋਤਾ, ਲਿਖੇ ਗਏ ਸਨ ਖਾਲਿਸਤਾਨ ਜ਼ਿੰਦਾਬਾਦ ਦੇ ਸਲੋਗਨ - ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ

ਜਲੰਧਰ ਦੇ ਬੀਐਮਸੀ ਚੌਂਕ ਵਿੱਚ ਐਤਵਾਰ ਦੁਪਹਿਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਫਲੈਕਸ ਉੱਪਰ ਅਣਪਛਾਤੇ ਲੋਕਾਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਿਖ (statue of former Chief Minister Beant Singh) ਦਿੱਤੇ ਗਏ ਸਨ। ਦੇਰ ਸ਼ਾਮ ਸ਼ਿਵ ਸੈਨਾ ਵੱਲੋਂ ਬੁੱਤ ਉਪਰ ਜਿੱਥੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ, ਉਸ ਨੂੰ ਦੁੱਧ ਨਾਲ ਧੋਤਾ ਗਿਆ ਅਤੇ ਚੇਤਾਵਨੀ ਦਿੱਤੀ ਗਈ ਕਿ ਜੇਕਰ ਮੁਲਜ਼ਮ ਨਾ ਫੜ੍ਹੇ ਗਏ ਤਾਂ ਉਹ ਸੋਮਵਾਰ ਨੂੰ ਜਲੰਧਰ ਦੌਰ ਉੱਤੇ ਆਏ (Shiv Sena washed the statue of former CM) ਭਗਵੰਤ ਮਾਨ ਦਾ ਘਿਰਾਓ ਕਰਨਗੇ।

The statue of former Chief Minister Beant Singh was washed with milk

author img

By

Published : Aug 28, 2022, 9:53 PM IST

Updated : Aug 28, 2022, 10:02 PM IST

ਜਲੰਧਰ: ਸ਼ਹਿਰ ਵਿੱਚ ਐਤਵਾਰ ਦੁਪਹਿਰ ਬੀਐਮਸੀ ਚੌਕ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਫਲੈਕਸ ਉੱਪਰ ਅਣਪਛਾਤੇ ਲੋਕਾਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਿਖ ਦਿੱਤੇ ਗਏ। ਜ਼ਿਕਰਯੋਗ ਹੈ ਕਿ ਕੱਲ੍ਹ ਯਾਨੀ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann In Jalandhar) ਜਲੰਧਰ ਵਿੱਚ ਹੋਣਗੇ ਅਤੇ ਉਸ ਤੋਂ ਪਹਿਲਾ ਇਸ ਤਰ੍ਹਾਂ ਦੀ ਘਟਨਾ ਹੋਣੀ ਪੁਲਿਸ ਵਾਸਤੇ ਇਕ ਵੱਡੀ ਚੁਣੌਤੀ ਬਣ ਗਈ ਹੈ।

ਫਿਲਹਾਲ ਇਕ ਪਾਸੇ ਜਿਥੇ ਗੁਰਪਤਵੰਤ ਸਿੰਘ ਪੰਨੂ ਉੱਤੇ ਇੱਕ ਵੀਡੀਓ ਜਾਰੀ ਕਰ ਇਸ ਪੂਰੀ ਘਟਨਾ ਬਾਰੇ ਦੱਸਿਆ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ ਹੋਰਨਾਂ ਅਫ਼ਸਰਾਂ ਲਈ ਵੀ ਧਮਕੀ ਭਰੇ ਸ਼ਬਦ ਇਸਤੇਮਾਲ ਕੀਤੇ। ਉਧਰ ਅੱਜ ਦੇਰ ਸ਼ਾਮ ਸ਼ਿਵ ਸੈਨਾ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਮੂਰਤੀ ਉਪਰ ਜਿਥੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ, ਉਸ ਨੂੰ ਦੁੱਧ ਨਾਲ ਧੋਤਾ ਗਿਆ। ਇਸ ਮੌਕੇ ਸ਼ਿਵ ਸੈਨਾ ਦੇ ਆਗੂ ਡਾ. ਨਰਿੰਦਰ ਥਾਪਰ ਨੇ ਕਿਹਾ ਕਿ ਅੱਜ ਜੋ ਹਰਕਤ ਗੁਰਪਤਵੰਤ ਸਿੰਘ ਪੰਨੂ ਪੰਜਾਬ ਦੇ ਮਾਹੌਲ ਵਿਗਾੜਨ ਵਾਸਤੇ ਕਰ ਰਿਹਾ ਹੈ, ਉਸ ਨੂੰ ਪੰਜਾਬ ਦੇ ਲੋਕ ਕਦੀ ਬਰਦਾਸ਼ਤ ਨਹੀਂ ਕਰਨਗੇ।

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ਨੂੰ ਦੁੱਧ ਨਾਲ ਧੋਤਾ

ਉਨ੍ਹਾਂ ਕਿਹਾ ਕਿ ਜੇ ਪੁਲਿਸ ਨੇ ਜਲਦ ਹੀ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕੀਤਾ, ਤਾਂ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਲੰਧਰ ਦੌਰੇ ਦੌਰਾਨ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਾਲੇ ਬਿੱਲੇ ਲਗਾ ਕੇ ਰੋਸ ਦਾ ਪ੍ਰਗਟਾਵਾ ਕੀਤਾ ਜਾਏਗਾ।

ਜ਼ਿਕਰਯੋਗ ਹੈ ਕਿ ਅਜੇ ਕੁਝ ਦਿਨ ਪਹਿਲੇ ਹੀ ਪੰਜਾਬ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜਲੰਧਰ ਵਿਚ ਥਾਂ-ਥਾਂ ਉੱਤੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਤਾਂ ਕਿ ਜਲੰਧਰ ਵਿੱਚ ਆਉਣ ਵਾਲੀ ਹਰ ਘਟਨਾ ਉੱਤੇ ਨਜ਼ਰ ਰੱਖੀ ਜਾਵੇ। ਪਰ, ਇਸ ਦੇ ਬਾਵਜੂਦ ਇਸ ਦੇ ਸ਼ਹਿਰ ਦੇ ਵਿੱਚੋ ਵਿੱਚ ਇਕ ਵਿਅਸਤ ਚੌਕ ਦੇ ਨੇੜੇ ਉਪ ਮੁੱਖ ਮੰਤਰੀ ਬੇਅੰਤ ਸਿੰਘ ਬੁੱਧ ਦੇ ਬੁੱਤ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਫਲੈਕਸ ਉੱਪਰ ਅਣਪਛਾਤੇ ਲੋਕਾਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਿਆ ਜਾਣਾ ਪੁਲਿਸ ਦੀ ਕਾਰਜ ਪ੍ਰਣਾਲੀ ਉੱਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦੀ ਹੈ, ਕਿਉਂਕਿ ਇਹ ਬੀਐਮਸੀ ਚੌਕ ਸ਼ਹਿਰ ਦਾ ਉਹ ਚੌਕ ਹੈ ਜਿਥੇ ਹਮੇਸ਼ਾਂ ਪੁਲਿਸ ਦੇ ਮੁਲਾਜ਼ਮ ਤੈਨਾਤ ਰਹਿੰਦੇ ਹਨ।

ਇਹ ਵੀ ਪੜ੍ਹੋ: ਬੇਅੰਤ ਸਿੰਘ ਦੇ ਬੁੱਤ ਉੱਤੇ ਖਾਲਿਸਤਾਨ ਦੇ ਨਾਅਰੇ ਲਿਖੇ, ਭੜਕੇ ਰਵਨੀਤ ਬਿੱਟੂ

etv play button

Last Updated : Aug 28, 2022, 10:02 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.