ETV Bharat / city

ਯੂਕਰੇਨ ’ਚ ਫਸੇ ਵਿਦਿਆਰਥੀਆਂ ਦੀ ਜਾਣਕਾਰੀ ਲਈ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ - ਜਲੰਧਰ ਦੇ ਵਿਦਿਆਰਥੀਆਂ

ਯੂਕਰੇਨ ਵਿੱਚ ਫਸੇ ਜਲੰਧਰ ਦੇ ਵਿਦਿਆਰਥੀਆਂ ਸਬੰਧੀ ਜਾਣਕਾਰੀ ਲਈ ਜਲੰਧਰ ਪ੍ਰਸ਼ਾਸਨ ਨੇ ਇੱਕ ਨੰਬਰ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹੋਏ ਹਨ, ਉਹ ਇਸ ਹੈਲਪਲਾਈਨ 'ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ
ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ
author img

By

Published : Feb 25, 2022, 1:19 PM IST

ਜਲੰਧਰ: ਯੂਕਰੇਨ ਵਿੱਚ ਫਸੇ ਜਲੰਧਰ ਦੇ ਵਿਦਿਆਰਥੀਆਂ ਸਬੰਧੀ ਜਾਣਕਾਰੀ ਇਕੱਤਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੈਲਪਲਾਈਨ ਨੰਬਰ 0181-2224417 ਜਾਰੀ ਕੀਤਾ ਗਿਆ ਹੈ ਤਾਂ ਜੋ ਉਥੇ ਫਸੇ ਜ਼ਿਲ੍ਹੇ ਦੇ ਲੋਕਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਸਕੇ ਅਤੇ ਮੰਗੇ ਜਾਣ ’ਤੇ ਰਾਜ ਸਰਕਾਰ ਰਾਹੀਂ ਸਬੰਧਤ ਅਥਾਰਟੀ ਨੂੰ ਤੁਰੰਤ ਮੁਹੱਈਆ ਕਰਵਾਈ ਜਾ ਸਕੇ।

ਇਹ ਵੀ ਪੜੋ: Russia-Ukraine War: ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਧਮਾਕਿਆਂ ਦੀ ਗੂੰਝ, ਹਮਲੇ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਸੂਚਨਾ ਜਦੋਂ ਵੀ ਮੰਗੀ ਜਾਵੇਗੀ, ਸਬੰਧਤ ਅਥਾਰਟੀ ਨਾਲ ਸਾਂਝੀ ਕਰਨ ਲਈ ਤਿਆਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਧਿਕਾਰਕ ਸੰਚਾਰ ਤੋਂ ਪਹਿਲਾਂ ਸਰਗਰਮ ਉਪਰਾਲੇ ਵਜੋਂ ਇਹ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਮੰਗੇ ਜਾਣ ’ਤੇ ਸੂਬਾ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨਾਲ ਸਾਂਝੀ ਕੀਤੀ ਜਾ ਸਕੇ।

ਇਹ ਵੀ ਪੜੋ: ‘ਯੂਕਰੇਨ ਦੀ ਸਥਿਤੀ 'ਤੇ ਭਾਰਤ ਨਾਲ ਗੱਲਬਾਤ ਕਰ ਰਿਹੈ ਅਮਰੀਕਾ’

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹੋਏ ਹਨ, ਉਹ ਇਸ ਹੈਲਪਲਾਈਨ 'ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਡਿਪਟੀ ਕਮਿਸ਼ਨਰ ਦਫ਼ਤਰ, ਕਮਰਾ ਨੰ. 22 ਵਿਖੇ ਵੀ ਦਫ਼ਤਰੀ ਸਮੇਂ ਦੌਰਾਨ ਯੂਕਰੇਨ ਵਿੱਚ ਫਸੇ ਆਪਣੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਯੂਕਰੇਨ ਵਿੱਚ ਫਸੇ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੂਕਰੇਨ ਵਿੱਚ ਉਸ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਪ੍ਰਦਾਨ ਕਰਨੀ ਹੋਵੇਗੀ ਤਾਂ ਜੋ ਸਾਰੀ ਲੋੜੀਂਦੀ ਜਾਣਕਾਰੀ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸਾਂਝੀ ਕੀਤੀ ਜਾ ਸਕੇ।

ਇਹ ਵੀ ਪੜੋ: Ukraine Russia Crisis: ਯੂਕਰੇਨ ਦੇ ਰਾਸ਼ਟਰਪਤੀ ਦਾ ਦਾਅਵਾ, ਰੂਸੀ ਹਮਲੇ 'ਚ 137 ਨਾਗਰਿਕਾ ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.