ਜਲੰਧਰ: ਕੋਰੋਨਾ ਕਾਲ 'ਚ ਲਗਾਤਾਰ ਕਈ ਵਾਰ ਜੇਈਈ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਸਵਾਲ ਖੜ੍ਹੇ ਹੋਏ, ਪਰ ਆਖ਼ਿਰਕਾਰ 1 ਸਤੰਬਰ ਤੋਂ ਜੇਈਈ ਦੀਆਂ ਪ੍ਰੀਖਿਆਵਾਂ ਦੀ ਸ਼਼ੁਰੂਆਤ ਹੋ ਗਈ ਹੈ। ਇਸ ਵਾਰ ਪ੍ਰੀਖਿਆ ਕੇਂਦਰਾਂ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ, ਕਿਉਂਕਿ ਇੱਥੇ ਪੇਪਰ ਦੇਣ ਪੁੱਜੇ ਵਿਦਿਆਰਥੀ ਕੋਰੋਨਾ ਵਾਇਰਸ ਦਾ ਸਾਹਮਣਾ ਕਰ ਰਹੇ ਹਨ।
ਜਲੰਧਰ ਵਿਖੇ ਸਥਿਤ ਫ੍ਰਾਂਸ ਸੈਂਟਰ ਨੂੰ ਇਸ ਵਾਰ ਜੇਈਈ ਦਾ ਪ੍ਰੀਖਿਆ ਕੇਂਦਰਾਂ ਬਣਾਇਆ ਗਿਆ ਹੈ। ਸਵੇਰ ਸਮੇਂ ਤੋਂ ਹੀ ਵਿਦਿਆਰਥੀ ਇੱਥੇ ਪੇਪਰ ਦੇਣ ਲਈ ਪੁੱਜਣ ਲੱਗੇ। ਵਿਦਿਆਰਥੀ ਮਾਸਕ ਅਤੇ ਦਸਤਾਨੇ ਪਹਿਨ ਕੇ ਪ੍ਰੀਖਿਆ ਕੇਂਦਰਾਂ 'ਤੇ ਪੁੱਜੇ।
ਪ੍ਰੀਖਿਆ ਕੇਂਦਰਾਂ 'ਤੇ ਵੀ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਵਿਦਿਆਰਥੀਆਂ ਨੇ ਸਾਰੇ ਨਿਯਮਾਂ ਦੀ ਪਾਲਣਾ ਕਰਦਿਆਂ ਪੇਪਰ ਦਿੱਤਾ। ਇੱਥੇ ਬਹੁਤ ਸਾਰੇ ਵਿਦਿਆਰਥੀ ਅਜਿਹੇ ਸਨ ਜੋ ਕਿ ਹੋਰਨਾਂ ਜ਼ਿਲ੍ਹਿਆਂ ਤੋਂ ਯਾਤਰਾ ਕਰਕੇ ਪੇਪਰ ਦੇਣ ਪੁੱਜੇ।
ਇਸ ਮੌਕੇ ਵਿਦਿਆਰਥੀਆਂ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ 'ਚ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੇ ਦਿਸ਼ਾ-ਨਿਰਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਉਨ੍ਹਾਂ ਸੈਨੇਟਾਈਜ਼ਰ, ਮਾਸਕ ਅਤੇ ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖਿਆ ਗਿਆ। ਉਹ ਸਹੀ ਢੰਗ ਨਾਲ ਆਪਣਾ ਪੇਪਰ ਦੇ ਸਕੇ। ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੇਪਰ ਵਧੀਆ ਹੋਇਆ ਹੈ।