ETV Bharat / city

ਹੜ੍ਹ ਪੀੜਤਾਂ ਲਈ ਮਿਹਰਵਾਨ ਹੋਈ ਖ਼ਾਲਸਾ ਏਡ, ਕਿਸਾਨ ਨੂੰ ਵੰਡੀਆਂ ਮੱਝਾਂ

ਖਾਲਸਾ ਏਡ ਵੱਲੋਂ ਮੁੜ ਵਸੇਬਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਖਾਲਸਾ ਏਡ ਨੇ ਉਨ੍ਹਾਂ ਕਿਸਾਨਾਂ ਤੇ ਗ਼ਰੀਬ ਪਰਿਵਾਰਾਂ ਨੂੰ ਦੁੱਧ ਦੇਣ ਵਾਲੇ ਪਸ਼ੂ ਦਿੱਤੇ ਹਨ, ਜਿਨ੍ਹਾਂ ਦਾ ਗੁਜ਼ਾਰਾ ਸਿਰਫ਼ ਦੁੱਧ 'ਤੇ ਨਿਰਭਰ ਕਰਦਾ ਸੀ।

ਫ਼ੋਟੋ।
author img

By

Published : Aug 31, 2019, 10:48 PM IST

ਜਲੰਧਰ: ਪੰਜਾਬ 'ਚ ਹੜ੍ਹਾਂ ਤੋਂ ਬਾਅਦ ਲੋਕਾਂ ਦਾ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਲੋਕਾਂ ਦੇ ਅਜਿਹੇ ਔਖੇ ਵੇਲੇ ਕਈ ਸਮਾਜਿਕ ਸੰਸਥਾਵਾਂ ਵੱਲੋਂ ਵੱਧ ਚੜ੍ਹ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਸਮਾਜ ਸੇਵੀ ਸੰਸਥਾ ਖਾਲਸਾ ਏਡ ਵਲੋਂ ਜਲੰਧਰ ਦੇ ਕਈ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਵੀਡੀਓ

ਖਾਲਸਾ ਏਡ ਵੱਲੋਂ ਮੁੜ ਵਸੇਬਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰਾਜੈਕਟ ਦੇ ਤਹਿਤ ਖਾਲਸਾ ਏਡ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਰੋਜ਼ਗਾਰ ਦਾ ਸਾਧਨ ਮੁਹੱਈਆਂ ਕਰਵਾਇਆ ਜਾ ਰਿਹਾ ਹੈ। ਖਾਲਸਾ ਏਡ ਵੱਲੋਂ ਪਹਿਲਾਂ ਉਨ੍ਹਾਂ ਘਰਾਂ ਦੇ ਮੈਂਬਰਾਂ ਨੂੰ ਬਚਾਇਆ ਗਿਆ ਜਿੱਥੇ ਹੜ੍ਹ ਬਹੁਤ ਜ਼ਿਆਦਾ ਆਈ ਹੋਈ ਸੀ ਤੇ ਉਨ੍ਹਾਂ ਲੋਕਾਂ ਨੂੰ ਉਹ ਜ਼ਰੂਰੀ ਚੀਜ਼ਾਂ ਪ੍ਰਦਾਨ ਕੀਤੀਆਂ ਜਿਨ੍ਹਾਂ ਦੀ ਉਨ੍ਹਾਂ ਨੂੰ ਲੋੜ ਸੀ। ਖਾਲਸਾ ਏਡ ਨੇ ਉਨ੍ਹਾਂ ਕਿਸਾਨਾਂ ਤੇ ਗ਼ਰੀਬ ਪਰਿਵਾਰਾਂ ਨੂੰ ਦੁੱਧ ਦੇਣ ਵਾਲੇ ਪਸ਼ੂ ਦਿੱਤੇ ਹਨ, ਜਿਨ੍ਹਾਂ ਦਾ ਗੁਜ਼ਾਰਾ ਸਿਰਫ਼ ਦੁੱਧ 'ਤੇ ਨਿਰਭਰ ਕਰਦਾ ਸੀ।

ਰੋਪੜ ਜ਼ਿਲ੍ਹੇ 'ਚ ਇਸ ਦੀ ਪਹਿਲ ਤੋਂ ਹੋ ਚੁੱਕੀ ਹੈ ਅਤੇ ਜਲਦ ਹੀ ਜਲੰਧਰ ਵਿੱਚ ਵੀ ਸ਼ੁਰੂ ਕਰ ਦਿੱਤੀ ਜਾਵੇਗੀ । ਖ਼ਾਲਸਾ ਏਡ ਦੇ ਮੈਂਬਰ ਤੇਜਿੰਦਰਪਾਲ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਤੇ ਸਮਾਜਿਕ ਸੰਸਥਾਵਾਂ ਵੱਲੋਂ ਵੱਧ ਚੜ੍ਹ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

Intro:ਕੁਦਰਤ ਦੀ ਮਾਰ ਵੱਲੋਂ ਕਰੀਬ ਜਲੰਧਰ ਸ਼ਹਿਰ ਦੇ ਸੱਠ ਗਰੀਬ ਪਿੰਡ ਪ੍ਰਭਾਵਿਤ ਹੋਏ ਹਨ। ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵੱਲੋਂ ਵੱਧ ਚੜ੍ਹ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾ ਭਾਵਨਾ ਦਾ ਕੰਮ ਕੀਤਾ ਜਾ ਰਿਹਾ ਹੈ।Body:ਉੱਥੇ ਹੀ ਇੱਕ ਅਜਿਹੀ ਸੰਸਥਾ ਵੀ ਹੈ ਜਿਨ੍ਹਾਂ ਨੇ ਅਜਿਹਾ ਕੰਮ ਕੀਤਾ ਜਿਸ ਵਿੱਚ ਉਨ੍ਹਾਂ ਦੀ ਪੂਰੇ ਵਿਸ਼ਵ ਵਿੱਚ ਚਰਚਾ ਹੋ ਰਹੀ ਹੈ।ਇਹ ਸੰਸਥਾ ਖਾਲਸਾ ਏਡ ਦੇ ਨਾਮ ਤੋਂ ਜਾਣੀ ਜਾਂਦੀ ਹੈ ਖਾਲਸਾ ਏਡ ਵੱਲੋਂ ਵਾਰਡ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਭ ਤੋਂ ਜ਼ਿਆਦਾ ਅੱਗੇ ਵੱਧ ਚੜ੍ਹ ਕੇ ਯੋਗਦਾਨ ਦਿੱਤਾ ਗਿਆ ਹੈ। ਇਨ੍ਹਾਂ ਵੱਲੋਂ ਪਹਿਲਾਂ ਉਨ੍ਹਾਂ ਘਰਾਂ ਦੇ ਮੈਂਬਰਾਂ ਨੂੰ ਬਚਾਇਆ ਗਿਆ ਜਿੱਥੇ ਹੜ੍ਹ ਬਹੁਤ ਜ਼ਿਆਦਾ ਆਈ ਹੋਈ ਸੀ ਤੇ ਉਨ੍ਹਾਂ ਲੋਕਾਂ ਨੂੰ ਉਹ ਜ਼ਰੂਰੀ ਚੀਜ਼ਾਂ ਦਿੱਤੀਆਂ ਗਈਆਂ ਜਿਨ੍ਹਾਂ ਦੀ ਉਨ੍ਹਾਂ ਨੂੰ ਲੋੜ ਸੀ। ਤੇ ਖਾਲਸਾ ਏਡ ਨੇ ਉਨ੍ਹਾਂ ਕਿਸਾਨਾਂ ਤੇ ਗ਼ਰੀਬ ਪਰਿਵਾਰਾਂ ਨੂੰ ਦੁੱਧ ਦੇਣ ਵਾਲੇ ਪਸ਼ੂ ਦਿੱਤੇ ਹਨ ਜਿਨ੍ਹਾਂ ਦਾ ਗੁਜ਼ਾਰਾ ਸਿਰਫ਼ ਦੁੱਧ ਤੇ ਨਿਰਭਰ ਕਰਦਾ ਸੀ। ਇਨ੍ਹਾਂ ਦੀ ਪਹਿਲ ਰੋਪੜ ਜ਼ਿਲ੍ਹੇ ਤੋਂ ਹੋ ਚੁੱਕੀ ਹੈ ਅਤੇ ਜਲਦ ਹੀ ਜਲੰਧਰ ਵਿੱਚ ਵੀ ਸ਼ੁਰੂ ਕਰ ਦਿੱਤੀ ਜਾਵੇਗੀ ।

ਬਾਈਟ: ਤੇਜਿੰਦਰਪਾਲ ਸਿੰਘ ਖ਼ਾਲਸਾ ( ਖ਼ਾਲਸਾ ਏਡ ਦੇ ਮੈਂਬਰ )Conclusion:ਇਸ ਵਿੱਚ ਕੋਈ ਦੋ ਰਾਏ ਨਹੀਂ ਹੈ ਕਿ ਪ੍ਰਸ਼ਾਸਨ ਤੇ ਸਮਾਜਿਕ ਸੰਸਥਾਵਾਂ ਵੱਲੋਂ ਵੱਧ ਚੜ੍ਹ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਦੀ ਸਹਾਇਤਾ ਕੀਤੀ ਗਈ ਪਰ ਜੋ ਕੰਮ ਖਾਲਸਾ ਐਡ ਨੇ ਕੀਤਾ ਹੈ ਇਹ ਕਾਬਿਲੇ ਤਾਰੀਫ਼ ਹੈ ।
ETV Bharat Logo

Copyright © 2024 Ushodaya Enterprises Pvt. Ltd., All Rights Reserved.