ਜਲੰਧਰ: ਕਸਬਾ ਫਿਲੌਰ ਵਿਖੇ ਕਰਿਮਕਾ ਬਰੈੱਡ ਫੈਕਟਰੀ ਵਿੱਚ ਕੰਮ ਕਰਨ ਵਾਲੇ ਇੱਕ ਵਿਅਕਤੀ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਿਸ ਕਾਰਨ ਮੁਹੱਲਾ ਅੰਬੇਡਕਰ ਨਗਰ ਵਿਖੇ ਤਣਾਓਪੂਰਨ ਮਾਹੌਲ ਪੈਦਾ ਹੋ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਬਲਵਿੰਦਰ ਕੁਮਾਰ ,ਉਮਰ 40 ਸਾਲ ਪੁੱਤਰ ਹਰਬਲਾਸ ਵਾਸੀ ਰਾਮਗੜ੍ਹ ਪਿੰਡ ਦਾ ਰਹਿਣ ਵਾਲਾ ਹੈ ਅਤੇ ਉਹੋ ਫਿਲੌਰ ਵਿਖੇ ਕ੍ਰੀਮਿਕਾ ਬਰੈੱਡ ਫੈਕਟਰੀ ਵਿੱਚ ਕੰਮ ਕਰਦਾ ਸੀ ਅਤੇ ਫਿਲੌਰ ਦੇ ਅੰਬੇਡਕਰ ਨਗਰ ਵਿੱਚ ਇਕੱਲਾ ਹੀ ਰਹਿੰਦਾ ਸੀ। ਜਦੋਂ ਮੁਹੱਲਾ ਵਾਸੀਆਂ ਨੇ ਦੇਖਿਆ ਕੀ ਉਸ ਨੇ ਆਪਣੇ ਘਰ 'ਚ ਪੱਖੇ ਨਾਲ ਫਾਹਾ ਲਿਆ ਹੋਇਆ ਹੈ ਤਾਂ ਮੁਹੱਲੇ ਵਾਸੀਆਂ ਮਿਲ ਕੇ ਵਿਅਕਤੀ ਦੀ ਲਾਸ਼ ਨੂੰ ਉੱਥੋਂ ਉਤਾਰਿਆ।
ਪੁਲਿਸ ਨੂੰ ਇਸਦੀ ਜਾਣਕਾਰੀ ਦਿੱਤੀ ਗਈ। ਮੌਕੇ 'ਤੇ ਕੁਲਦੀਪ ਸਿੰਘ ਸਬ ਇੰਸਪੈਕਟਰ ਥਾਣਾ ਫਿਲੌਰ ਪੁਲਿਸ ਪਾਰਟੀ ਨਾਲ ਉੱਥੇ ਪੁੱਜੇ ਅਤੇ ਮ੍ਰਿਤਕ ਨੂੰ ਕਬਜ਼ੇ ਵਿੱਚ ਲੈ ਲਿਆ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਕਿ ਮੁਹੱਲਾ ਵਾਸੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਵਿਅਕਤੀ ਦੇ ਆਤਮ ਅਤੇ ਧਰਮ ਦੇ ਕੋਈ ਵੀ ਕਾਰਨਾ ਦਾ ਨਹੀਂ ਪਤਾ ਲੱਗ ਪਾਇਆ। ਇਸ ਦੇ ਨਾਲ ਹੀ ਨਾ ਹੀ ਕੋਈ ਸੁਸਾਈਡ ਨੋਟ ਮਿਲਿਆ ਹੈ। ਪੁਲਿਸ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰਨਗੇ । ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਪਵੇਗਾ।