ਜਲੰਧਰ: ਪਿੰਡ ਕਬੂਲਪੁਰ ਦੀ ਰੇਲਵੇ ਲਾਈਨ ਨੂੰ ਪਾਰ ਕਰਦਿਆਂ ਹੋਇਆਂ ਇੱਕ ਬਜ਼ੁਰਗ ਵਿਅਕਤੀ ਦੀ ਟ੍ਰੇਨ ਥੱਲੇ ਆਉਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਬਜ਼ੁਰਗ ਦੀ ਪਛਾਣ ਪਿੰਡ ਕਬੂਲਪੁਰ ਵਾਸੀ ਵਿਪਨ ਕੁਮਾਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਹਾਦਸੇ ਦੀ ਖ਼ਬਰ ਮਿਲਣ ਤੋਂ ਬਾਅਦ ਵੀ ਪੁਲਿਸ 2 ਘੰਟੇ ਮਗਰੋਂ ਪੁੱਜੀ, ਜਿਸ ਕਾਰਨ ਪਿੰਡ ਵਾਸੀਆਂ ਨੇ ਪੁਲਿਸ 'ਤੇ ਆਪਣੀ ਨਾਰਾਜ਼ਗੀ ਜਤਾਈ ਹੈ।
ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਇਆ ਏ.ਐੱਸ.ਆਈ. ਰਾਮ ਲੁਭਾਇਆ ਨੇ ਦੱਸਿਆ, "ਉੱਚ ਅਧਿਕਾਰੀ ਦਾ ਇੰਤਜ਼ਾਰ ਕਰ ਰਹੇ ਸੀ ਜਿਸ ਕਾਰਕੇ ਉਨ੍ਹਾਂ ਨੂੰ ਸਮਾਂ ਲੱਗ ਗਿਆ।" ਏ.ਐੱਸ.ਆਈ. ਨੇ ਕਿਹਾ ਕਿ ਇਸ ਤੋਂ ਬਾਅਦ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ 174 ਦੀ ਧਾਰਾ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਦੇ ਲਈ ਭਿਜਵਾ ਦਿੱਤਾ ਗਿਆ ਹੈ।
ਇਹ ਵੀ ਪੜੋ- ਕਰਜ਼ੇ ਤੋਂ ਤੰਗ ਆਏ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਜ਼ਿਕਰਯੋਗ ਹੈ ਕਿ ਇਹ ਹਾਦਸਾ ਵੀਰਵਾਰ ਸਵੇਰੇ 11 ਵਜੇ ਵਾਪਰਿਆ। ਰੇਲਗੱਡੀ ਗਾਜ਼ੀਪੁਰ ਸਿਟੀ ਤੋਂ ਜਲੰਧਰ ਵੱਲ ਜਾ ਰਹੀ ਸੀ, ਇਸ ਦੌਰਾਨ ਇੱਕ ਬਜ਼ੁਰਗ ਵਿਅਕਤੀ ਰੇਲਵੇ ਲਾਈਨ ਪਾਰ ਕਰ ਰਿਹਾ ਸੀ, ਤੇਜ਼ ਰਫ਼ਤਾਰ ਟ੍ਰੇਨ ਦੀ ਲਪੇਟ 'ਚ ਆਉਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।